Ang 601
1 ਸੋਰਠਿ ਮਹਲਾ ੩ ॥
2 ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥
3 ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥
4 ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥
5 ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥
6 ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥
7 ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥
8 ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥
9 ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥
10 ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥
11 ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥
12 ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥
13 ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥
14 ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥
15 ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
16 ਸੋਰਠਿ ਮਹਲਾ ੩ ॥
17 ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ ਅਨਦਿਨੁ ਨਾਮੁ ਵਖਾਣੇ ॥
18 ਭਗਤਾ ਕੀ ਸਾਰ ਕਰਹਿ ਆਪਿ ਰਾਖਹਿ ਜੋ ਤੇਰੈ ਮਨਿ ਭਾਣੇ ॥
19 ਤੂ ਗੁਣਦਾਤਾ ਸਬਦਿ ਪਛਾਤਾ ਗੁਣ ਕਹਿ ਗੁਣੀ ਸਮਾਣੇ ॥੧॥
20 ਮਨ ਮੇਰੇ ਹਰਿ ਜੀਉ ਸਦਾ ਸਮਾਲਿ ॥
21 ਅੰਤ ਕਾਲਿ ਤੇਰਾ ਬੇਲੀ ਹੋਵੈ ਸਦਾ ਨਿਬਹੈ ਤੇਰੈ ਨਾਲਿ ॥ ਰਹਾਉ ॥
22 ਦੁਸਟ ਚਉਕੜੀ ਸਦਾ ਕੂੜੁ ਕਮਾਵਹਿ ਨਾ ਬੂਝਹਿ ਵੀਚਾਰੇ ॥
23 ਨਿੰਦਾ ਦੁਸਟੀ ਤੇ ਕਿਨਿ ਫਲੁ ਪਾਇਆ ਹਰਣਾਖਸ ਨਖਹਿ ਬਿਦਾਰੇ ॥
24 ਪ੍ਰਹਿਲਾਦੁ ਜਨੁ ਸਦ ਹਰਿ ਗੁਣ ਗਾਵੈ ਹਰਿ ਜੀਉ ਲਏ ਉਬਾਰੇ ॥੨॥
25 ਆਪਸ ਕਉ ਬਹੁ ਭਲਾ ਕਰਿ ਜਾਣਹਿ ਮਨਮੁਖਿ ਮਤਿ ਨ ਕਾਈ ॥
26 ਸਾਧੂ ਜਨ ਕੀ ਨਿੰਦਾ ਵਿਆਪੇ ਜਾਸਨਿ ਜਨਮੁ ਗਵਾਈ ॥
27 ਰਾਮ ਨਾਮੁ ਕਦੇ ਚੇਤਹਿ ਨਾਹੀ ਅੰਤਿ ਗਏ ਪਛੁਤਾਈ ॥੩॥
28 ਸਫਲੁ ਜਨਮੁ ਭਗਤਾ ਕਾ ਕੀਤਾ ਗੁਰ ਸੇਵਾ ਆਪਿ ਲਾਏ ॥
29 ਸਬਦੇ ਰਾਤੇ ਸਹਜੇ ਮਾਤੇ ਅਨਦਿਨੁ ਹਰਿ ਗੁਣ ਗਾਏ ॥
30 ਨਾਨਕ ਦਾਸੁ ਕਹੈ ਬੇਨੰਤੀ ਹਉ ਲਾਗਾ ਤਿਨ ਕੈ ਪਾਏ ॥੪॥੫॥
31 ਸੋਰਠਿ ਮਹਲਾ ੩ ॥
32 ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥
33 ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥
34 ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥
35 ਹਰਿ ਕੇ ਦਾਸ ਸੁਹੇਲੇ ਭਾਈ ॥