Ang 654
1 ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥
2 ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥
3 ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥
4 ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ
5 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ॥
6 ੴ ਸਤਿਗੁਰ ਪ੍ਰਸਾਦਿ ॥
7 ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥
8 ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥੧॥
9 ਮਨ ਰੇ ਸੰਸਾਰੁ ਅੰਧ ਗਹੇਰਾ ॥
10 ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥੧॥ ਰਹਾਉ ॥
11 ਕਬਿਤ ਪੜੇ ਪੜਿ ਕਬਿਤਾ ਮੂਏ ਕਪੜ ਕੇਦਾਰੈ ਜਾਈ ॥
12 ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥੨॥
13 ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥
14 ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥੩॥
15 ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ ॥
16 ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ ॥੪॥੧॥
17 ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥
18 ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥
19 ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥
20 ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥
21 ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥
22 ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥
23 ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥
24 ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥
25 ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥
26 ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
27 ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥
28 ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥
29 ਮਨ ਰੇ ਸਰਿਓ ਨ ਏਕੈ ਕਾਜਾ ॥
30 ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥
31 ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥
32 ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥
33 ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥
34 ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥
35 ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥