Ang 659
1 ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥
2 ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥
3 ਜਹ ਜਹ ਜਾਉ ਤਹਾ ਤੇਰੀ ਸੇਵਾ ॥
4 ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥
5 ਤੁਮਰੇ ਭਜਨ ਕਟਹਿ ਜਮ ਫਾਂਸਾ ॥
6 ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥
7 ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ ॥
8 ਹਾਡ ਮਾਸ ਨਾੜਂੀ ਕੋ ਪਿੰਜਰੁ ਪੰਖੀ ਬਸੈ ਬਿਚਾਰਾ ॥੧॥
9 ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥
10 ਜੈਸੇ ਤਰਵਰ ਪੰਖਿ ਬਸੇਰਾ ॥੧॥ ਰਹਾਉ ॥
11 ਰਾਖਹੁ ਕੰਧ ਉਸਾਰਹੁ ਨੀਵਾਂ ॥
12 ਸਾਢੇ ਤੀਨਿ ਹਾਥ ਤੇਰੀ ਸੀਵਾਂ ॥੨॥
13 ਬੰਕੇ ਬਾਲ ਪਾਗ ਸਿਰਿ ਡੇਰੀ ॥
14 ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥੩॥
15 ਊਚੇ ਮੰਦਰ ਸੁੰਦਰ ਨਾਰੀ ॥
16 ਰਾਮ ਨਾਮ ਬਿਨੁ ਬਾਜੀ ਹਾਰੀ ॥੪॥
17 ਮੇਰੀ ਜਾਤਿ ਕਮੀਨੀ ਪਾਂਤਿ ਕਮੀਨੀ ਓਛਾ ਜਨਮੁ ਹਮਾਰਾ ॥
18 ਤੁਮ ਸਰਨਾਗਤਿ ਰਾਜਾ ਰਾਮ ਚੰਦ ਕਹਿ ਰਵਿਦਾਸ ਚਮਾਰਾ ॥੫॥੬॥
19 ਚਮਰਟਾ ਗਾਂਠਿ ਨ ਜਨਈ ॥
20 ਲੋਗੁ ਗਠਾਵੈ ਪਨਹੀ ॥੧॥ ਰਹਾਉ ॥
21 ਆਰ ਨਹੀ ਜਿਹ ਤੋਪਉ ॥
22 ਨਹੀ ਰਾਂਬੀ ਠਾਉ ਰੋਪਉ ॥੧॥
23 ਲੋਗੁ ਗੰਠਿ ਗੰਠਿ ਖਰਾ ਬਿਗੂਚਾ ॥
24 ਹਉ ਬਿਨੁ ਗਾਂਠੇ ਜਾਇ ਪਹੂਚਾ ॥੨॥
25 ਰਵਿਦਾਸੁ ਜਪੈ ਰਾਮ ਨਾਮਾ ॥
26 ਮੋਹਿ ਜਮ ਸਿਉ ਨਾਹੀ ਕਾਮਾ ॥੩॥੭॥
27 ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ॥
28 ੴ ਸਤਿਗੁਰ ਪ੍ਰਸਾਦਿ ॥
29 ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥
30 ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥
31 ਰਾਮ ਰਾਇ ਹੋਹਿ ਬੈਦ ਬਨਵਾਰੀ ॥
32 ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥
33 ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥
34 ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥
35 ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥
36 ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥
37 ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥
38 ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥
39 ਹਰਿ ਗੁਨ ਕਹਤੇ ਕਹਨੁ ਨ ਜਾਈ ॥
40 ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥
41 ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥
42 ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥