Ang 713
1 ਆਗਿਆ ਤੁਮਰੀ ਮੀਠੀ ਲਾਗਉ ਕੀਓ ਤੁਹਾਰੋ ਭਾਵਉ ॥
2 ਜੋ ਤੂ ਦੇਹਿ ਤਹੀ ਇਹੁ ਤ੍ਰਿਪਤੈ ਆਨ ਨ ਕਤਹੂ ਧਾਵਉ ॥੨॥
3 ਸਦ ਹੀ ਨਿਕਟਿ ਜਾਨਉ ਪ੍ਰਭ ਸੁਆਮੀ ਸਗਲ ਰੇਣ ਹੋਇ ਰਹੀਐ ॥
4 ਸਾਧੂ ਸੰਗਤਿ ਹੋਇ ਪਰਾਪਤਿ ਤਾ ਪ੍ਰਭੁ ਅਪੁਨਾ ਲਹੀਐ ॥੩॥
5 ਸਦਾ ਸਦਾ ਹਮ ਛੋਹਰੇ ਤੁਮਰੇ ਤੂ ਪ੍ਰਭ ਹਮਰੋ ਮੀਰਾ ॥
6 ਨਾਨਕ ਬਾਰਿਕ ਤੁਮ ਮਾਤ ਪਿਤਾ ਮੁਖਿ ਨਾਮੁ ਤੁਮਾਰੋ ਖੀਰਾ ॥੪॥੩॥੫॥
7 ਟੋਡੀ ਮਹਲਾ ੫ ਘਰੁ ੨ ਦੁਪਦੇ ॥
8 ੴ ਸਤਿਗੁਰ ਪ੍ਰਸਾਦਿ ॥
9 ਮਾਗਉ ਦਾਨੁ ਠਾਕੁਰ ਨਾਮ ॥
10 ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥
11 ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥
12 ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥
13 ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥
14 ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
15 ਟੋਡੀ ਮਹਲਾ ੫ ॥
16 ਪ੍ਰਭ ਜੀ ਕੋ ਨਾਮੁ ਮਨਹਿ ਸਾਧਾਰੈ ॥
17 ਜੀਅ ਪ੍ਰਾਨ ਸੂਖ ਇਸੁ ਮਨ ਕਉ ਬਰਤਨਿ ਏਹ ਹਮਾਰੈ ॥੧॥ ਰਹਾਉ ॥
18 ਨਾਮੁ ਜਾਤਿ ਨਾਮੁ ਮੇਰੀ ਪਤਿ ਹੈ ਨਾਮੁ ਮੇਰੈ ਪਰਵਾਰੈ ॥
19 ਨਾਮੁ ਸਖਾਈ ਸਦਾ ਮੇਰੈ ਸੰਗਿ ਹਰਿ ਨਾਮੁ ਮੋ ਕਉ ਨਿਸਤਾਰੈ ॥੧॥
20 ਬਿਖੈ ਬਿਲਾਸ ਕਹੀਅਤ ਬਹੁਤੇਰੇ ਚਲਤ ਨ ਕਛੂ ਸੰਗਾਰੈ ॥
21 ਇਸਟੁ ਮੀਤੁ ਨਾਮੁ ਨਾਨਕ ਕੋ ਹਰਿ ਨਾਮੁ ਮੇਰੈ ਭੰਡਾਰੈ ॥੨॥੨॥੭॥
22 ਟੋਡੀ ਮਃ ੫ ॥
23 ਨੀਕੇ ਗੁਣ ਗਾਉ ਮਿਟਹੀ ਰੋਗ ॥
24 ਮੁਖ ਊਜਲ ਮਨੁ ਨਿਰਮਲ ਹੋਈ ਹੈ ਤੇਰੋ ਰਹੈ ਈਹਾ ਊਹਾ ਲੋਗੁ ॥੧॥ ਰਹਾਉ ॥
25 ਚਰਨ ਪਖਾਰਿ ਕਰਉ ਗੁਰ ਸੇਵਾ ਮਨਹਿ ਚਰਾਵਉ ਭੋਗ ॥
26 ਛੋਡਿ ਆਪਤੁ ਬਾਦੁ ਅਹੰਕਾਰਾ ਮਾਨੁ ਸੋਈ ਜੋ ਹੋਗੁ ॥੧॥
27 ਸੰਤ ਟਹਲ ਸੋਈ ਹੈ ਲਾਗਾ ਜਿਸੁ ਮਸਤਕਿ ਲਿਖਿਆ ਲਿਖੋਗੁ ॥
28 ਕਹੁ ਨਾਨਕ ਏਕ ਬਿਨੁ ਦੂਜਾ ਅਵਰੁ ਨ ਕਰਣੈ ਜੋਗੁ ॥੨॥੩॥੮॥
29 ਟੋਡੀ ਮਹਲਾ ੫ ॥
30 ਸਤਿਗੁਰ ਆਇਓ ਸਰਣਿ ਤੁਹਾਰੀ ॥
31 ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥
32 ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥
33 ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥
34 ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥
35 ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
36 ਟੋਡੀ ਮਹਲਾ ੫ ॥
37 ਰਸਨਾ ਗੁਣ ਗੋਪਾਲ ਨਿਧਿ ਗਾਇਣ ॥
38 ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥