Ang 730
1 ਸੂਹੀ ਮਹਲਾ ੧ ॥
2 ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥
3 ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥
4 ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥
5 ਏਤੁ ਦੁਆਰੈ ਧੋਇ ਹਛਾ ਹੋਇਸੀ ॥
6 ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥
7 ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥
8 ਜੇਹੇ ਕਰਮ ਕਮਾਇ ਤੇਹਾ ਹੋਇਸੀ ॥
9 ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥
10 ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥
11 ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥
12 ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥
13 ਸੂਹੀ ਮਹਲਾ ੧ ॥
14 ਜੋਗੀ ਹੋਵੈ ਜੋਗਵੈ ਭੋਗੀ ਹੋਵੈ ਖਾਇ ॥
15 ਤਪੀਆ ਹੋਵੈ ਤਪੁ ਕਰੇ ਤੀਰਥਿ ਮਲਿ ਮਲਿ ਨਾਇ ॥੧॥
16 ਤੇਰਾ ਸਦੜਾ ਸੁਣੀਜੈ ਭਾਈ ਜੇ ਕੋ ਬਹੈ ਅਲਾਇ ॥੧॥ ਰਹਾਉ ॥
17 ਜੈਸਾ ਬੀਜੈ ਸੋ ਲੁਣੇ ਜੋ ਖਟੇ ਸੋੁ ਖਾਇ ॥
18 ਅਗੈ ਪੁਛ ਨ ਹੋਵਈ ਜੇ ਸਣੁ ਨੀਸਾਣੈ ਜਾਇ ॥੨॥
19 ਤੈਸੋ ਜੈਸਾ ਕਾਢੀਐ ਜੈਸੀ ਕਾਰ ਕਮਾਇ ॥
20 ਜੋ ਦਮੁ ਚਿਤਿ ਨ ਆਵਈ ਸੋ ਦਮੁ ਬਿਰਥਾ ਜਾਇ ॥੩॥
21 ਇਹੁ ਤਨੁ ਵੇਚੀ ਬੈ ਕਰੀ ਜੇ ਕੋ ਲਏ ਵਿਕਾਇ ॥
22 ਨਾਨਕ ਕੰਮਿ ਨ ਆਵਈ ਜਿਤੁ ਤਨਿ ਨਾਹੀ ਸਚਾ ਨਾਉ ॥੪॥੫॥੭॥
23 ਸੂਹੀ ਮਹਲਾ ੧ ਘਰੁ ੭ ॥
24 ੴ ਸਤਿਗੁਰ ਪ੍ਰਸਾਦਿ ॥
25 ਜੋਗੁ ਨ ਖਿੰਥਾ ਜੋਗੁ ਨ ਡੰਡੈ ਜੋਗੁ ਨ ਭਸਮ ਚੜਾਈਐ ॥
26 ਜੋਗੁ ਨ ਮੁੰਦੀ ਮੂੰਡਿ ਮੁਡਾਇਐ ਜੋਗੁ ਨ ਸਿੰਙੀ ਵਾਈਐ ॥
27 ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੧॥
28 ਗਲੀ ਜੋਗੁ ਨ ਹੋਈ ॥
29 ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥੧॥ ਰਹਾਉ ॥
30 ਜੋਗੁ ਨ ਬਾਹਰਿ ਮੜੀ ਮਸਾਣੀ ਜੋਗੁ ਨ ਤਾੜੀ ਲਾਈਐ ॥
31 ਜੋਗੁ ਨ ਦੇਸਿ ਦਿਸੰਤਰਿ ਭਵਿਐ ਜੋਗੁ ਨ ਤੀਰਥਿ ਨਾਈਐ ॥
32 ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੨॥
33 ਸਤਿਗੁਰੁ ਭੇਟੈ ਤਾ ਸਹਸਾ ਤੂਟੈ ਧਾਵਤੁ ਵਰਜਿ ਰਹਾਈਐ ॥
34 ਨਿਝਰੁ ਝਰੈ ਸਹਜ ਧੁਨਿ ਲਾਗੈ ਘਰ ਹੀ ਪਰਚਾ ਪਾਈਐ ॥
35 ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੩॥
36 ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ ॥
37 ਵਾਜੇ ਬਾਝਹੁ ਸਿੰਙੀ ਵਾਜੈ ਤਉ ਨਿਰਭਉ ਪਦੁ ਪਾਈਐ ॥
38 ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਤਉ ਪਾਈਐ ॥੪॥੧॥੮॥
39 ਸੂਹੀ ਮਹਲਾ ੧ ॥
40 ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥
41 ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥