Ang 754
1 ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥
2 ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥
3 ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥
4 ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥
5 ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥
6 ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥
7 ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥
8 ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥
9 ਸੂਹੀ ਮਹਲਾ ੩ ॥
10 ਕਾਇਆ ਕਾਮਣਿ ਅਤਿ ਸੁਆਲੑਿਉ ਪਿਰੁ ਵਸੈ ਜਿਸੁ ਨਾਲੇ ॥
11 ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮੑਾਲੇ ॥
12 ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥
13 ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥
14 ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥
15 ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥
16 ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥
17 ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮੑਾਲਾ ॥੨॥
18 ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥
19 ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥
20 ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥
21 ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥
22 ਇਸੁ ਕਾਇਆ ਅੰਦਰਿ ਨਉਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥
23 ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥
24 ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥
25 ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥
26 ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥
27 ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥
28 ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥
29 ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥
30 ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥
31 ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥
32 ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥
33 ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥
34 ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥
35 ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥