Ang 755
1 ਰਾਗੁ ਸੂਹੀ ਮਹਲਾ ੩ ਘਰੁ ੧੦ ॥
2 ੴ ਸਤਿਗੁਰ ਪ੍ਰਸਾਦਿ ॥
3 ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥
4 ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥
5 ਵਾਹੁ ਮੇਰੇ ਸਾਹਿਬਾ ਵਾਹੁ ॥
6 ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥
7 ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥
8 ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥
9 ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥
10 ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥
11 ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥
12 ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥
13 ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥
14 ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥
15 ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥
16 ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥
17 ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥
18 ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥
19 ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥
20 ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥
21 ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥
22 ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥
23 ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥
24 ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥
25 ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥
26 ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥
27 ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥
28 ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥
29 ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥
30 ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥
31 ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥
32 ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥
33 ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥
34 ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥
35 ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥
36 ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥
37 ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥
38 ਗੁਰਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥