Ang 78
1 ਇਹੁ ਮੋਹੁ ਮਾਇਆ ਤੇਰੈ ਸੰਗਿ ਨ ਚਾਲੈ ਝੂਠੀ ਪ੍ਰੀਤਿ ਲਗਾਈ ॥
2 ਸਗਲੀ ਰੈਣਿ ਗੁਦਰੀ ਅੰਧਿਆਰੀ ਸੇਵਿ ਸਤਿਗੁਰੁ ਚਾਨਣੁ ਹੋਇ ॥
3 ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਦਿਨੁ ਨੇੜੈ ਆਇਆ ਸੋਇ ॥੪॥
4 ਲਿਖਿਆ ਆਇਆ ਗੋਵਿੰਦ ਕਾ ਵਣਜਾਰਿਆ ਮਿਤ੍ਰਾ ਉਠਿ ਚਲੇ ਕਮਾਣਾ ਸਾਥਿ ॥
5 ਇਕ ਰਤੀ ਬਿਲਮ ਨ ਦੇਵਨੀ ਵਣਜਾਰਿਆ ਮਿਤ੍ਰਾ ਓਨੀ ਤਕੜੇ ਪਾਏ ਹਾਥ ॥
6 ਲਿਖਿਆ ਆਇਆ ਪਕੜਿ ਚਲਾਇਆ ਮਨਮੁਖ ਸਦਾ ਦੁਹੇਲੇ ॥
7 ਜਿਨੀ ਪੂਰਾ ਸਤਿਗੁਰੁ ਸੇਵਿਆ ਸੇ ਦਰਗਹ ਸਦਾ ਸੁਹੇਲੇ ॥
8 ਕਰਮ ਧਰਤੀ ਸਰੀਰੁ ਜੁਗ ਅੰਤਰਿ ਜੋ ਬੋਵੈ ਸੋ ਖਾਤਿ ॥
9 ਕਹੁ ਨਾਨਕ ਭਗਤ ਸੋਹਹਿ ਦਰਵਾਰੇ ਮਨਮੁਖ ਸਦਾ ਭਵਾਤਿ ॥੫॥੧॥੪॥
10 ਸਿਰੀਰਾਗੁ ਮਹਲਾ ੪ ਘਰੁ ੨ ਛੰਤ ॥
11 ੴ ਸਤਿਗੁਰ ਪ੍ਰਸਾਦਿ ॥
12 ਮੁੰਧ ਇਆਣੀ ਪੇਈਅੜੈ ਕਿਉ ਕਰਿ ਹਰਿ ਦਰਸਨੁ ਪਿਖੈ ॥
13 ਹਰਿ ਹਰਿ ਅਪਨੀ ਕਿਰਪਾ ਕਰੇ ਗੁਰਮੁਖਿ ਸਾਹੁਰੜੈ ਕੰਮ ਸਿਖੈ ॥
14 ਸਾਹੁਰੜੈ ਕੰਮ ਸਿਖੈ ਗੁਰਮੁਖਿ ਹਰਿ ਹਰਿ ਸਦਾ ਧਿਆਏ ॥
15 ਸਹੀਆ ਵਿਚਿ ਫਿਰੈ ਸੁਹੇਲੀ ਹਰਿ ਦਰਗਹ ਬਾਹ ਲੁਡਾਏ ॥
16 ਲੇਖਾ ਧਰਮ ਰਾਇ ਕੀ ਬਾਕੀ ਜਪਿ ਹਰਿ ਹਰਿ ਨਾਮੁ ਕਿਰਖੈ ॥
17 ਮੁੰਧ ਇਆਣੀ ਪੇਈਅੜੈ ਗੁਰਮੁਖਿ ਹਰਿ ਦਰਸਨੁ ਦਿਖੈ ॥੧॥
18 ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ ॥
19 ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਪ੍ਰਚੰਡੁ ਬਲਾਇਆ ॥
20 ਬਲਿਆ ਗੁਰ ਗਿਆਨੁ ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ ਲਾਧਾ ॥
21 ਹਉਮੈ ਰੋਗੁ ਗਇਆ ਦੁਖੁ ਲਾਥਾ ਆਪੁ ਆਪੈ ਗੁਰਮਤਿ ਖਾਧਾ ॥
22 ਅਕਾਲ ਮੂਰਤਿ ਵਰੁ ਪਾਇਆ ਅਬਿਨਾਸੀ ਨਾ ਕਦੇ ਮਰੈ ਨ ਜਾਇਆ ॥
23 ਵੀਆਹੁ ਹੋਆ ਮੇਰੇ ਬਾਬੋਲਾ ਗੁਰਮੁਖੇ ਹਰਿ ਪਾਇਆ ॥੨॥
24 ਹਰਿ ਸਤਿ ਸਤੇ ਮੇਰੇ ਬਾਬੁਲਾ ਹਰਿ ਜਨ ਮਿਲਿ ਜੰਞ ਸੁਹੰਦੀ ॥
25 ਪੇਵਕੜੈ ਹਰਿ ਜਪਿ ਸੁਹੇਲੀ ਵਿਚਿ ਸਾਹੁਰੜੈ ਖਰੀ ਸੋਹੰਦੀ ॥
26 ਸਾਹੁਰੜੈ ਵਿਚਿ ਖਰੀ ਸੋਹੰਦੀ ਜਿਨਿ ਪੇਵਕੜੈ ਨਾਮੁ ਸਮਾਲਿਆ ॥
27 ਸਭੁ ਸਫਲਿਓ ਜਨਮੁ ਤਿਨਾ ਦਾ ਗੁਰਮੁਖਿ ਜਿਨਾ ਮਨੁ ਜਿਣਿ ਪਾਸਾ ਢਾਲਿਆ ॥
28 ਹਰਿ ਸੰਤ ਜਨਾ ਮਿਲਿ ਕਾਰਜੁ ਸੋਹਿਆ ਵਰੁ ਪਾਇਆ ਪੁਰਖੁ ਅਨੰਦੀ ॥
29 ਹਰਿ ਸਤਿ ਸਤਿ ਮੇਰੇ ਬਾਬੋਲਾ ਹਰਿ ਜਨ ਮਿਲਿ ਜੰਞ ਸੋੁਹੰਦੀ ॥੩॥
30 ਹਰਿ ਪ੍ਰਭੁ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥