Ang 796
1 ਐਸਾ ਨਾਮੁ ਨਿਰੰਜਨ ਦੇਉ ॥
2 ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ ॥
3 ਮਾਇਆ ਮੋਹੁ ਧਰਕਟੀ ਨਾਰਿ ॥
4 ਭੂੰਡੀ ਕਾਮਣਿ ਕਾਮਣਿਆਰਿ ॥
5 ਰਾਜੁ ਰੂਪੁ ਝੂਠਾ ਦਿਨ ਚਾਰਿ ॥
6 ਨਾਮੁ ਮਿਲੈ ਚਾਨਣੁ ਅੰਧਿਆਰਿ ॥੨॥
7 ਚਖਿ ਛੋਡੀ ਸਹਸਾ ਨਹੀ ਕੋਇ ॥
8 ਬਾਪੁ ਦਿਸੈ ਵੇਜਾਤਿ ਨ ਹੋਇ ॥
9 ਏਕੇ ਕਉ ਨਾਹੀ ਭਉ ਕੋਇ ॥
10 ਕਰਤਾ ਕਰੇ ਕਰਾਵੈ ਸੋਇ ॥੩॥
11 ਸਬਦਿ ਮੁਏ ਮਨੁ ਮਨ ਤੇ ਮਾਰਿਆ ॥
12 ਠਾਕਿ ਰਹੇ ਮਨੁ ਸਾਚੈ ਧਾਰਿਆ ॥
13 ਅਵਰੁ ਨ ਸੂਝੈ ਗੁਰ ਕਉ ਵਾਰਿਆ ॥
14 ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥
15 ਬਿਲਾਵਲੁ ਮਹਲਾ ੧ ॥
16 ਗੁਰ ਬਚਨੀ ਮਨੁ ਸਹਜ ਧਿਆਨੇ ॥
17 ਹਰਿ ਕੈ ਰੰਗਿ ਰਤਾ ਮਨੁ ਮਾਨੇ ॥
18 ਮਨਮੁਖ ਭਰਮਿ ਭੁਲੇ ਬਉਰਾਨੇ ॥
19 ਹਰਿ ਬਿਨੁ ਕਿਉ ਰਹੀਐ ਗੁਰ ਸਬਦਿ ਪਛਾਨੇ ॥੧॥
20 ਬਿਨੁ ਦਰਸਨ ਕੈਸੇ ਜੀਵਉ ਮੇਰੀ ਮਾਈ ॥
21 ਹਰਿ ਬਿਨੁ ਜੀਅਰਾ ਰਹਿ ਨ ਸਕੈ ਖਿਨੁ ਸਤਿਗੁਰਿ ਬੂਝ ਬੁਝਾਈ ॥੧॥ ਰਹਾਉ ॥
22 ਮੇਰਾ ਪ੍ਰਭੁ ਬਿਸਰੈ ਹਉ ਮਰਉ ਦੁਖਾਲੀ ॥
23 ਸਾਸਿ ਗਿਰਾਸਿ ਜਪਉ ਅਪੁਨੇ ਹਰਿ ਭਾਲੀ ॥
24 ਸਦ ਬੈਰਾਗਨਿ ਹਰਿ ਨਾਮੁ ਨਿਹਾਲੀ ॥
25 ਅਬ ਜਾਨੇ ਗੁਰਮੁਖਿ ਹਰਿ ਨਾਲੀ ॥੨॥
26 ਅਕਥ ਕਥਾ ਕਹੀਐ ਗੁਰ ਭਾਇ ॥
27 ਪ੍ਰਭੁ ਅਗਮ ਅਗੋਚਰੁ ਦੇਇ ਦਿਖਾਇ ॥
28 ਬਿਨੁ ਗੁਰ ਕਰਣੀ ਕਿਆ ਕਾਰ ਕਮਾਇ ॥
29 ਹਉਮੈ ਮੇਟਿ ਚਲੈ ਗੁਰ ਸਬਦਿ ਸਮਾਇ ॥੩॥
30 ਮਨਮੁਖੁ ਵਿਛੁੜੈ ਖੋਟੀ ਰਾਸਿ ॥
31 ਗੁਰਮੁਖਿ ਨਾਮਿ ਮਿਲੈ ਸਾਬਾਸਿ ॥
32 ਹਰਿ ਕਿਰਪਾ ਧਾਰੀ ਦਾਸਨਿ ਦਾਸ ॥
33 ਜਨ ਨਾਨਕ ਹਰਿ ਨਾਮ ਧਨੁ ਰਾਸਿ ॥੪॥੪॥
34 ਬਿਲਾਵਲੁ ਮਹਲਾ ੩ ਘਰੁ ੧ ॥
35 ੴ ਸਤਿਗੁਰ ਪ੍ਰਸਾਦਿ ॥
36 ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥
37 ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥
38 ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥
39 ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥
40 ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥
41 ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥
42 ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥
43 ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥
44 ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥
45 ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈ ਆਪਿ ਸਵਾਰੇ ॥