Ang 799
1 ਜਪਿ ਮਨ ਰਾਮ ਨਾਮੁ ਰਸਨਾ ॥
2 ਮਸਤਕਿ ਲਿਖਤ ਲਿਖੇ ਗੁਰੁ ਪਾਇਆ ਹਰਿ ਹਿਰਦੈ ਹਰਿ ਬਸਨਾ ॥੧॥ ਰਹਾਉ ॥
3 ਮਾਇਆ ਗਿਰਸਤਿ ਭ੍ਰਮਤੁ ਹੈ ਪ੍ਰਾਨੀ ਰਖਿ ਲੇਵਹੁ ਜਨੁ ਅਪਨਾ ॥
4 ਜਿਉ ਪ੍ਰਹਿਲਾਦੁ ਹਰਣਾਖਸਿ ਗ੍ਰਸਿਓ ਹਰਿ ਰਾਖਿਓ ਹਰਿ ਸਰਨਾ ॥੨॥
5 ਕਵਨ ਕਵਨ ਕੀ ਗਤਿ ਮਿਤਿ ਕਹੀਐ ਹਰਿ ਕੀਏ ਪਤਿਤ ਪਵੰਨਾ ॥
6 ਓਹੁ ਢੋਵੈ ਢੋਰ ਹਾਥਿ ਚਮੁ ਚਮਰੇ ਹਰਿ ਉਧਰਿਓ ਪਰਿਓ ਸਰਨਾ ॥੩॥
7 ਪ੍ਰਭ ਦੀਨ ਦਇਆਲ ਭਗਤ ਭਵ ਤਾਰਨ ਹਮ ਪਾਪੀ ਰਾਖੁ ਪਪਨਾ ॥
8 ਹਰਿ ਦਾਸਨ ਦਾਸ ਦਾਸ ਹਮ ਕਰੀਅਹੁ ਜਨ ਨਾਨਕ ਦਾਸ ਦਾਸੰਨਾ ॥੪॥੧॥
9 ਬਿਲਾਵਲੁ ਮਹਲਾ ੪ ॥
10 ਹਮ ਮੂਰਖ ਮੁਗਧ ਅਗਿਆਨ ਮਤੀ ਸਰਣਾਗਤਿ ਪੁਰਖ ਅਜਨਮਾ ॥
11 ਕਰਿ ਕਿਰਪਾ ਰਖਿ ਲੇਵਹੁ ਮੇਰੇ ਠਾਕੁਰ ਹਮ ਪਾਥਰ ਹੀਨ ਅਕਰਮਾ ॥੧॥
12 ਮੇਰੇ ਮਨ ਭਜੁ ਰਾਮ ਨਾਮੈ ਰਾਮਾ ॥
13 ਗੁਰਮਤਿ ਹਰਿ ਰਸੁ ਪਾਈਐ ਹੋਰਿ ਤਿਆਗਹੁ ਨਿਹਫਲ ਕਾਮਾ ॥੧॥ ਰਹਾਉ ॥
14 ਹਰਿ ਜਨ ਸੇਵਕ ਸੇ ਹਰਿ ਤਾਰੇ ਹਮ ਨਿਰਗੁਨ ਰਾਖੁ ਉਪਮਾ ॥
15 ਤੁਝ ਬਿਨੁ ਅਵਰੁ ਨ ਕੋਈ ਮੇਰੇ ਠਾਕੁਰ ਹਰਿ ਜਪੀਐ ਵਡੇ ਕਰੰਮਾ ॥੨॥
16 ਨਾਮਹੀਨ ਧ੍ਰਿਗੁ ਜੀਵਤੇ ਤਿਨ ਵਡ ਦੂਖ ਸਹੰਮਾ ॥
17 ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮੰਦਭਾਗੀ ਮੂੜ ਅਕਰਮਾ ॥੩॥
18 ਹਰਿ ਜਨ ਨਾਮੁ ਅਧਾਰੁ ਹੈ ਧੁਰਿ ਪੂਰਬਿ ਲਿਖੇ ਵਡ ਕਰਮਾ ॥
19 ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਜਨ ਨਾਨਕ ਸਫਲੁ ਜਨੰਮਾ ॥੪॥੨॥
20 ਬਿਲਾਵਲੁ ਮਹਲਾ ੪ ॥
21 ਹਮਰਾ ਚਿਤੁ ਲੁਭਤ ਮੋਹਿ ਬਿਖਿਆ ਬਹੁ ਦੁਰਮਤਿ ਮੈਲੁ ਭਰਾ ॥
22 ਤੁਮੑਰੀ ਸੇਵਾ ਕਰਿ ਨ ਸਕਹ ਪ੍ਰਭ ਹਮ ਕਿਉ ਕਰਿ ਮੁਗਧ ਤਰਾ ॥੧॥
23 ਮੇਰੇ ਮਨ ਜਪਿ ਨਰਹਰ ਨਾਮੁ ਨਰਹਰਾ ॥
24 ਜਨ ਊਪਰਿ ਕਿਰਪਾ ਪ੍ਰਭਿ ਧਾਰੀ ਮਿਲਿ ਸਤਿਗੁਰ ਪਾਰਿ ਪਰਾ ॥੧॥ ਰਹਾਉ ॥
25 ਹਮਰੇ ਪਿਤਾ ਠਾਕੁਰ ਪ੍ਰਭ ਸੁਆਮੀ ਹਰਿ ਦੇਹੁ ਮਤੀ ਜਸੁ ਕਰਾ ॥
26 ਤੁਮੑਰੈ ਸੰਗਿ ਲਗੇ ਸੇ ਉਧਰੇ ਜਿਉ ਸੰਗਿ ਕਾਸਟ ਲੋਹ ਤਰਾ ॥੨॥
27 ਸਾਕਤ ਨਰ ਹੋਛੀ ਮਤਿ ਮਧਿਮ ਜਿਨੑ ਹਰਿ ਹਰਿ ਸੇਵ ਨ ਕਰਾ ॥
28 ਤੇ ਨਰ ਭਾਗਹੀਨ ਦੁਹਚਾਰੀ ਓਇ ਜਨਮਿ ਮੁਏ ਫਿਰਿ ਮਰਾ ॥੩॥
29 ਜਿਨ ਕਉ ਤੁਮੑ ਹਰਿ ਮੇਲਹੁ ਸੁਆਮੀ ਤੇ ਨੑਾਏ ਸੰਤੋਖ ਗੁਰ ਸਰਾ ॥
30 ਦੁਰਮਤਿ ਮੈਲੁ ਗਈ ਹਰਿ ਭਜਿਆ ਜਨ ਨਾਨਕ ਪਾਰਿ ਪਰਾ ॥੪॥੩॥
31 ਬਿਲਾਵਲੁ ਮਹਲਾ ੪ ॥
32 ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥
33 ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਖੇਵਟੁ ਗੁਰ ਸਬਦਿ ਤਰਹੁ ॥੧॥
34 ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥
35 ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ ਸੰਗਤਿ ਪਾਰਿ ਪਰਹੁ ॥੧॥ ਰਹਾਉ ॥