Ang 80
1 ਪੁਰਬੇ ਕਮਾਏ ਸ੍ਰੀਰੰਗ ਪਾਏ ਹਰਿ ਮਿਲੇ ਚਿਰੀ ਵਿਛੁੰਨਿਆ ॥
2 ਅੰਤਰਿ ਬਾਹਰਿ ਸਰਬਤਿ ਰਵਿਆ ਮਨਿ ਉਪਜਿਆ ਬਿਸੁਆਸੋ ॥
3 ਨਾਨਕੁ ਸਿਖ ਦੇਇ ਮਨ ਪ੍ਰੀਤਮ ਕਰਿ ਸੰਤਾ ਸੰਗਿ ਨਿਵਾਸੋ ॥੪॥
4 ਮਨ ਪਿਆਰਿਆ ਜੀਉ ਮਿਤ੍ਰਾ ਹਰਿ ਪ੍ਰੇਮ ਭਗਤਿ ਮਨੁ ਲੀਨਾ ॥
5 ਮਨ ਪਿਆਰਿਆ ਜੀਉ ਮਿਤ੍ਰਾ ਹਰਿ ਜਲ ਮਿਲਿ ਜੀਵੇ ਮੀਨਾ ॥
6 ਹਰਿ ਪੀ ਆਘਾਨੇ ਅੰਮ੍ਰਿਤ ਬਾਨੇ ਸ੍ਰਬ ਸੁਖਾ ਮਨ ਵੁਠੇ ॥
7 ਸ੍ਰੀਧਰ ਪਾਏ ਮੰਗਲ ਗਾਏ ਇਛ ਪੁੰਨੀ ਸਤਿਗੁਰ ਤੁਠੇ ॥
8 ਲੜਿ ਲੀਨੇ ਲਾਏ ਨਉ ਨਿਧਿ ਪਾਏ ਨਾਉ ਸਰਬਸੁ ਠਾਕੁਰਿ ਦੀਨਾ ॥
9 ਨਾਨਕ ਸਿਖ ਸੰਤ ਸਮਝਾਈ ਹਰਿ ਪ੍ਰੇਮ ਭਗਤਿ ਮਨੁ ਲੀਨਾ ॥੫॥੧॥੨॥
10 ਸਿਰੀਰਾਗ ਕੇ ਛੰਤ ਮਹਲਾ ੫ ॥
11 ੴ ਸਤਿਗੁਰ ਪ੍ਰਸਾਦਿ ॥
12 ਡਖਣਾ ॥
13 ਹਠ ਮਝਾਹੂ ਮਾ ਪਿਰੀ ਪਸੇ ਕਿਉ ਦੀਦਾਰ ॥
14 ਸੰਤ ਸਰਣਾਈ ਲਭਣੇ ਨਾਨਕ ਪ੍ਰਾਣ ਅਧਾਰ ॥੧॥
15 ਛੰਤੁ ॥
16 ਚਰਨ ਕਮਲ ਸਿਉ ਪ੍ਰੀਤਿ ਰੀਤਿ ਸੰਤਨ ਮਨਿ ਆਵਏ ਜੀਉ ॥
17 ਦੁਤੀਆ ਭਾਉ ਬਿਪਰੀਤਿ ਅਨੀਤਿ ਦਾਸਾ ਨਹ ਭਾਵਏ ਜੀਉ ॥
18 ਦਾਸਾ ਨਹ ਭਾਵਏ ਬਿਨੁ ਦਰਸਾਵਏ ਇਕ ਖਿਨੁ ਧੀਰਜੁ ਕਿਉ ਕਰੈ ॥
19 ਨਾਮ ਬਿਹੂਨਾ ਤਨੁ ਮਨੁ ਹੀਨਾ ਜਲ ਬਿਨੁ ਮਛੁਲੀ ਜਿਉ ਮਰੈ ॥
20 ਮਿਲੁ ਮੇਰੇ ਪਿਆਰੇ ਪ੍ਰਾਨ ਅਧਾਰੇ ਗੁਣ ਸਾਧਸੰਗਿ ਮਿਲਿ ਗਾਵਏ ॥
21 ਨਾਨਕ ਕੇ ਸੁਆਮੀ ਧਾਰਿ ਅਨੁਗ੍ਰਹੁ ਮਨਿ ਤਨਿ ਅੰਕਿ ਸਮਾਵਏ ॥੧॥
22 ਡਖਣਾ ॥
23 ਸੋਹੰਦੜੋ ਹਭ ਠਾਇ ਕੋਇ ਨ ਦਿਸੈ ਡੂਜੜੋ ॥
24 ਖੁਲੑੜੇ ਕਪਾਟ ਨਾਨਕ ਸਤਿਗੁਰ ਭੇਟਤੇ ॥੧॥
25 ਛੰਤੁ ॥
26 ਤੇਰੇ ਬਚਨ ਅਨੂਪ ਅਪਾਰ ਸੰਤਨ ਆਧਾਰ ਬਾਣੀ ਬੀਚਾਰੀਐ ਜੀਉ ॥
27 ਸਿਮਰਤ ਸਾਸ ਗਿਰਾਸ ਪੂਰਨ ਬਿਸੁਆਸ ਕਿਉ ਮਨਹੁ ਬਿਸਾਰੀਐ ਜੀਉ ॥
28 ਕਿਉ ਮਨਹੁ ਬੇਸਾਰੀਐ ਨਿਮਖ ਨਹੀ ਟਾਰੀਐ ਗੁਣਵੰਤ ਪ੍ਰਾਨ ਹਮਾਰੇ ॥
29 ਮਨ ਬਾਂਛਤ ਫਲ ਦੇਤ ਹੈ ਸੁਆਮੀ ਜੀਅ ਕੀ ਬਿਰਥਾ ਸਾਰੇ ॥
30 ਅਨਾਥ ਕੇ ਨਾਥੇ ਸ੍ਰਬ ਕੈ ਸਾਥੇ ਜਪਿ ਜੂਐ ਜਨਮੁ ਨ ਹਾਰੀਐ ॥
31 ਨਾਨਕ ਕੀ ਬੇਨੰਤੀ ਪ੍ਰਭ ਪਹਿ ਕ੍ਰਿਪਾ ਕਰਿ ਭਵਜਲੁ ਤਾਰੀਐ ॥੨॥
32 ਡਖਣਾ ॥
33 ਧੂੜੀ ਮਜਨੁ ਸਾਧ ਖੇ ਸਾਈ ਥੀਏ ਕ੍ਰਿਪਾਲ ॥
34 ਲਧੇ ਹਭੇ ਥੋਕੜੇ ਨਾਨਕ ਹਰਿ ਧਨੁ ਮਾਲ ॥੧॥
35 ਛੰਤੁ ॥
36 ਸੁੰਦਰ ਸੁਆਮੀ ਧਾਮ ਭਗਤਹ ਬਿਸ੍ਰਾਮ ਆਸਾ ਲਗਿ ਜੀਵਤੇ ਜੀਉ ॥
37 ਮਨਿ ਤਨੇ ਗਲਤਾਨ ਸਿਮਰਤ ਪ੍ਰਭ ਨਾਮ ਹਰਿ ਅੰਮ੍ਰਿਤੁ ਪੀਵਤੇ ਜੀਉ ॥