Ang 822
1 ਦ੍ਰਿਸਟਿ ਨ ਆਵਹਿ ਅੰਧ ਅਗਿਆਨੀ ਸੋਇ ਰਹਿਓ ਮਦ ਮਾਵਤ ਹੇ ॥੩॥
2 ਜਾਲੁ ਪਸਾਰਿ ਚੋਗ ਬਿਸਥਾਰੀ ਪੰਖੀ ਜਿਉ ਫਾਹਾਵਤ ਹੇ ॥
3 ਕਹੁ ਨਾਨਕ ਬੰਧਨ ਕਾਟਨ ਕਉ ਮੈ ਸਤਿਗੁਰੁ ਪੁਰਖੁ ਧਿਆਵਤ ਹੇ ॥੪॥੨॥੮੮॥
4 ਬਿਲਾਵਲੁ ਮਹਲਾ ੫ ॥
5 ਹਰਿ ਹਰਿ ਨਾਮੁ ਅਪਾਰ ਅਮੋਲੀ ॥
6 ਪ੍ਰਾਨ ਪਿਆਰੋ ਮਨਹਿ ਅਧਾਰੋ ਚੀਤਿ ਚਿਤਵਉ ਜੈਸੇ ਪਾਨ ਤੰਬੋਲੀ ॥੧॥ ਰਹਾਉ ॥
7 ਸਹਜਿ ਸਮਾਇਓ ਗੁਰਹਿ ਬਤਾਇਓ ਰੰਗਿ ਰੰਗੀ ਮੇਰੇ ਤਨ ਕੀ ਚੋਲੀ ॥
8 ਪ੍ਰਿਅ ਮੁਖਿ ਲਾਗੋ ਜਉ ਵਡਭਾਗੋ ਸੁਹਾਗੁ ਹਮਾਰੋ ਕਤਹੁ ਨ ਡੋਲੀ ॥੧॥
9 ਰੂਪ ਨ ਧੂਪ ਨ ਗੰਧ ਨ ਦੀਪਾ ਓਤਿ ਪੋਤਿ ਅੰਗ ਅੰਗ ਸੰਗਿ ਮਉਲੀ ॥
10 ਕਹੁ ਨਾਨਕ ਪ੍ਰਿਅ ਰਵੀ ਸੁਹਾਗਨਿ ਅਤਿ ਨੀਕੀ ਮੇਰੀ ਬਨੀ ਖਟੋਲੀ ॥੨॥੩॥੮੯॥
11 ਬਿਲਾਵਲੁ ਮਹਲਾ ੫ ॥
12 ਗੋਬਿੰਦ ਗੋਬਿੰਦ ਗੋਬਿੰਦ ਮਈ ॥
13 ਜਬ ਤੇ ਭੇਟੇ ਸਾਧ ਦਇਆਰਾ ਤਬ ਤੇ ਦੁਰਮਤਿ ਦੂਰਿ ਭਈ ॥੧॥ ਰਹਾਉ ॥
14 ਪੂਰਨ ਪੂਰਿ ਰਹਿਓ ਸੰਪੂਰਨ ਸੀਤਲ ਸਾਂਤਿ ਦਇਆਲ ਦਈ ॥
15 ਕਾਮ ਕ੍ਰੋਧ ਤ੍ਰਿਸਨਾ ਅਹੰਕਾਰਾ ਤਨ ਤੇ ਹੋਏ ਸਗਲ ਖਈ ॥੧॥
16 ਸਤੁ ਸੰਤੋਖੁ ਦਇਆ ਧਰਮੁ ਸੁਚਿ ਸੰਤਨ ਤੇ ਇਹੁ ਮੰਤੁ ਲਈ ॥
17 ਕਹੁ ਨਾਨਕ ਜਿਨਿ ਮਨਹੁ ਪਛਾਨਿਆ ਤਿਨ ਕਉ ਸਗਲੀ ਸੋਝ ਪਈ ॥੨॥੪॥੯੦॥
18 ਬਿਲਾਵਲੁ ਮਹਲਾ ੫ ॥
19 ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥
20 ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਬੇਅੰਤ ਠਾਕੁਰ ਤੇਰੀ ਗਤਿ ਨਹੀ ਪਾਈ ॥੧॥
21 ਕਿਆ ਕਥੀਐ ਕਿਛੁ ਕਥਨੁ ਨ ਜਾਈ ॥
22 ਜਹ ਜਹ ਦੇਖਾ ਤਹ ਰਹਿਆ ਸਮਾਈ ॥੧॥ ਰਹਾਉ ॥
23 ਜਹ ਮਹਾ ਭਇਆਨ ਦੂਖ ਜਮ ਸੁਨੀਐ ਤਹ ਮੇਰੇ ਪ੍ਰਭ ਤੂਹੈ ਸਹਾਈ ॥
24 ਸਰਨਿ ਪਰਿਓ ਹਰਿ ਚਰਨ ਗਹੇ ਪ੍ਰਭ ਗੁਰਿ ਨਾਨਕ ਕਉ ਬੂਝ ਬੁਝਾਈ ॥੨॥੫॥੯੧॥
25 ਬਿਲਾਵਲੁ ਮਹਲਾ ੫ ॥
26 ਅਗਮ ਰੂਪ ਅਬਿਨਾਸੀ ਕਰਤਾ ਪਤਿਤ ਪਵਿਤ ਇਕ ਨਿਮਖ ਜਪਾਈਐ ॥
27 ਅਚਰਜੁ ਸੁਨਿਓ ਪਰਾਪਤਿ ਭੇਟੁਲੇ ਸੰਤ ਚਰਨ ਚਰਨ ਮਨੁ ਲਾਈਐ ॥੧॥
28 ਕਿਤੁ ਬਿਧੀਐ ਕਿਤੁ ਸੰਜਮਿ ਪਾਈਐ ॥
29 ਕਹੁ ਸੁਰਜਨ ਕਿਤੁ ਜੁਗਤੀ ਧਿਆਈਐ ॥੧॥ ਰਹਾਉ ॥
30 ਜੋ ਮਾਨੁਖੁ ਮਾਨੁਖ ਕੀ ਸੇਵਾ ਓਹੁ ਤਿਸ ਕੀ ਲਈ ਲਈ ਫੁਨਿ ਜਾਈਐ ॥
31 ਨਾਨਕ ਸਰਨਿ ਸਰਣਿ ਸੁਖ ਸਾਗਰ ਮੋਹਿ ਟੇਕ ਤੇਰੋ ਇਕ ਨਾਈਐ ॥੨॥੬॥੯੨॥
32 ਬਿਲਾਵਲੁ ਮਹਲਾ ੫ ॥
33 ਸੰਤ ਸਰਣਿ ਸੰਤ ਟਹਲ ਕਰੀ ॥
34 ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥
35 ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥