Ang 841
1 ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦ ॥
2 ੴ ਸਤਿਗੁਰ ਪ੍ਰਸਾਦਿ ॥
3 ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥
4 ਆਪੇ ਵਰਤੈ ਅਵਰੁ ਨ ਕੋਈ ॥
5 ਓਤਿ ਪੋਤਿ ਜਗੁ ਰਹਿਆ ਪਰੋਈ ॥
6 ਆਪੇ ਕਰਤਾ ਕਰੈ ਸੁ ਹੋਈ ॥
7 ਨਾਮਿ ਰਤੇ ਸਦਾ ਸੁਖੁ ਹੋਈ ॥
8 ਗੁਰਮੁਖਿ ਵਿਰਲਾ ਬੂਝੈ ਕੋਈ ॥੧॥
9 ਹਿਰਦੈ ਜਪਨੀ ਜਪਉ ਗੁਣਤਾਸਾ ॥
10 ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥੧॥ ਰਹਾਉ ॥
11 ਸੋਮਵਾਰਿ ਸਚਿ ਰਹਿਆ ਸਮਾਇ ॥
12 ਤਿਸ ਕੀ ਕੀਮਤਿ ਕਹੀ ਨ ਜਾਇ ॥
13 ਆਖਿ ਆਖਿ ਰਹੇ ਸਭਿ ਲਿਵ ਲਾਇ ॥
14 ਜਿਸੁ ਦੇਵੈ ਤਿਸੁ ਪਲੈ ਪਾਇ ॥
15 ਅਗਮ ਅਗੋਚਰੁ ਲਖਿਆ ਨ ਜਾਇ ॥
16 ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥੨॥
17 ਮੰਗਲਿ ਮਾਇਆ ਮੋਹੁ ਉਪਾਇਆ ॥
18 ਆਪੇ ਸਿਰਿ ਸਿਰਿ ਧੰਧੈ ਲਾਇਆ ॥
19 ਆਪਿ ਬੁਝਾਏ ਸੋਈ ਬੂਝੈ ॥
20 ਗੁਰ ਕੈ ਸਬਦਿ ਦਰੁ ਘਰੁ ਸੂਝੈ ॥
21 ਪ੍ਰੇਮ ਭਗਤਿ ਕਰੇ ਲਿਵ ਲਾਇ ॥
22 ਹਉਮੈ ਮਮਤਾ ਸਬਦਿ ਜਲਾਇ ॥੩॥
23 ਬੁਧਵਾਰਿ ਆਪੇ ਬੁਧਿ ਸਾਰੁ ॥
24 ਗੁਰਮੁਖਿ ਕਰਣੀ ਸਬਦੁ ਵੀਚਾਰੁ ॥
25 ਨਾਮਿ ਰਤੇ ਮਨੁ ਨਿਰਮਲੁ ਹੋਇ ॥
26 ਹਰਿ ਗੁਣ ਗਾਵੈ ਹਉਮੈ ਮਲੁ ਖੋਇ ॥
27 ਦਰਿ ਸਚੈ ਸਦ ਸੋਭਾ ਪਾਏ ॥
28 ਨਾਮਿ ਰਤੇ ਗੁਰ ਸਬਦਿ ਸੁਹਾਏ ॥੪॥
29 ਲਾਹਾ ਨਾਮੁ ਪਾਏ ਗੁਰ ਦੁਆਰਿ ॥
30 ਆਪੇ ਦੇਵੈ ਦੇਵਣਹਾਰੁ ॥
31 ਜੋ ਦੇਵੈ ਤਿਸ ਕਉ ਬਲਿ ਜਾਈਐ ॥
32 ਗੁਰ ਪਰਸਾਦੀ ਆਪੁ ਗਵਾਈਐ ॥
33 ਨਾਨਕ ਨਾਮੁ ਰਖਹੁ ਉਰ ਧਾਰਿ ॥
34 ਦੇਵਣਹਾਰੇ ਕਉ ਜੈਕਾਰੁ ॥੫॥
35 ਵੀਰਵਾਰਿ ਵੀਰ ਭਰਮਿ ਭੁਲਾਏ ॥
36 ਪ੍ਰੇਤ ਭੂਤ ਸਭਿ ਦੂਜੈ ਲਾਏ ॥
37 ਆਪਿ ਉਪਾਏ ਕਰਿ ਵੇਖੈ ਵੇਕਾ ॥
38 ਸਭਨਾ ਕਰਤੇ ਤੇਰੀ ਟੇਕਾ ॥
39 ਜੀਅ ਜੰਤ ਤੇਰੀ ਸਰਣਾਈ ॥
40 ਸੋ ਮਿਲੈ ਜਿਸੁ ਲੈਹਿ ਮਿਲਾਈ ॥੬॥
41 ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥
42 ਆਪਿ ਉਪਾਇ ਸਭ ਕੀਮਤਿ ਪਾਈ ॥
43 ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥
44 ਸਚੁ ਸੰਜਮੁ ਕਰਣੀ ਹੈ ਕਾਰ ॥
45 ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥
46 ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥੭॥
47 ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥
48 ਹਉਮੈ ਮੇਰਾ ਭਰਮੈ ਸੰਸਾਰੁ ॥
49 ਮਨਮੁਖੁ ਅੰਧਾ ਦੂਜੈ ਭਾਇ ॥
50 ਜਮ ਦਰਿ ਬਾਧਾ ਚੋਟਾ ਖਾਇ ॥
51 ਗੁਰ ਪਰਸਾਦੀ ਸਦਾ ਸੁਖੁ ਪਾਏ ॥
52 ਸਚੁ ਕਰਣੀ ਸਾਚਿ ਲਿਵ ਲਾਏ ॥੮॥
53 ਸਤਿਗੁਰੁ ਸੇਵਹਿ ਸੇ ਵਡਭਾਗੀ ॥
54 ਹਉਮੈ ਮਾਰਿ ਸਚਿ ਲਿਵ ਲਾਗੀ ॥
55 ਤੇਰੈ ਰੰਗਿ ਰਾਤੇ ਸਹਜਿ ਸੁਭਾਇ ॥