Ang 881
1 ਰਾਮ ਜਨ ਗੁਰਮਤਿ ਰਾਮੁ ਬੋਲਾਇ ॥
2 ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥
3 ਜੇ ਵਡਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥
4 ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥
5 ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥
6 ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥
7 ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥
8 ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥
9 ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥
10 ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥
11 ਰਾਮਕਲੀ ਮਹਲਾ ੪ ॥
12 ਹਰਿ ਕੇ ਸਖਾ ਸਾਧ ਜਨ ਨੀਕੇ ਤਿਨ ਊਪਰਿ ਹਾਥੁ ਵਤਾਵੈ ॥
13 ਗੁਰਮੁਖਿ ਸਾਧ ਸੇਈ ਪ੍ਰਭ ਭਾਏ ਕਰਿ ਕਿਰਪਾ ਆਪਿ ਮਿਲਾਵੈ ॥੧॥
14 ਰਾਮ ਮੋ ਕਉ ਹਰਿ ਜਨ ਮੇਲਿ ਮਨਿ ਭਾਵੈ ॥
15 ਅਮਿਉ ਅਮਿਉ ਹਰਿ ਰਸੁ ਹੈ ਮੀਠਾ ਮਿਲਿ ਸੰਤ ਜਨਾ ਮੁਖਿ ਪਾਵੈ ॥੧॥ ਰਹਾਉ ॥
16 ਹਰਿ ਕੇ ਲੋਗ ਰਾਮ ਜਨ ਊਤਮ ਮਿਲਿ ਊਤਮ ਪਦਵੀ ਪਾਵੈ ॥
17 ਹਮ ਹੋਵਤ ਚੇਰੀ ਦਾਸ ਦਾਸਨ ਕੀ ਮੇਰਾ ਠਾਕੁਰੁ ਖੁਸੀ ਕਰਾਵੈ ॥੨॥
18 ਸੇਵਕ ਜਨ ਸੇਵਹਿ ਸੇ ਵਡਭਾਗੀ ਰਿਦ ਮਨਿ ਤਨਿ ਪ੍ਰੀਤਿ ਲਗਾਵੈ ॥
19 ਬਿਨੁ ਪ੍ਰੀਤੀ ਕਰਹਿ ਬਹੁ ਬਾਤਾ ਕੂੜੁ ਬੋਲਿ ਕੂੜੋ ਫਲੁ ਪਾਵੈ ॥੩॥
20 ਮੋ ਕਉ ਧਾਰਿ ਕ੍ਰਿਪਾ ਜਗਜੀਵਨ ਦਾਤੇ ਹਰਿ ਸੰਤ ਪਗੀ ਲੇ ਪਾਵੈ ॥
21 ਹਉ ਕਾਟਉ ਕਾਟਿ ਬਾਢਿ ਸਿਰੁ ਰਾਖਉ ਜਿਤੁ ਨਾਨਕ ਸੰਤੁ ਚੜਿ ਆਵੈ ॥੪॥੩॥
22 ਰਾਮਕਲੀ ਮਹਲਾ ੪ ॥
23 ਜੇ ਵਡਭਾਗ ਹੋਵਹਿ ਵਡ ਮੇਰੇ ਜਨ ਮਿਲਦਿਆ ਢਿਲ ਨ ਲਾਈਐ ॥
24 ਹਰਿ ਜਨ ਅੰਮ੍ਰਿਤ ਕੁੰਟ ਸਰ ਨੀਕੇ ਵਡਭਾਗੀ ਤਿਤੁ ਨਾਵਾਈਐ ॥੧॥
25 ਰਾਮ ਮੋ ਕਉ ਹਰਿ ਜਨ ਕਾਰੈ ਲਾਈਐ ॥
26 ਹਉ ਪਾਣੀ ਪਖਾ ਪੀਸਉ ਸੰਤ ਆਗੈ ਪਗ ਮਲਿ ਮਲਿ ਧੂਰਿ ਮੁਖਿ ਲਾਈਐ ॥੧॥ ਰਹਾਉ ॥
27 ਹਰਿ ਜਨ ਵਡੇ ਵਡੇ ਵਡ ਊਚੇ ਜੋ ਸਤਗੁਰ ਮੇਲਿ ਮਿਲਾਈਐ ॥
28 ਸਤਗੁਰ ਜੇਵਡੁ ਅਵਰੁ ਨ ਕੋਈ ਮਿਲਿ ਸਤਗੁਰ ਪੁਰਖ ਧਿਆਈਐ ॥੨॥
29 ਸਤਗੁਰ ਸਰਣਿ ਪਰੇ ਤਿਨ ਪਾਇਆ ਮੇਰੇ ਠਾਕੁਰ ਲਾਜ ਰਖਾਈਐ ॥
30 ਇਕਿ ਅਪਣੈ ਸੁਆਇ ਆਇ ਬਹਹਿ ਗੁਰ ਆਗੈ ਜਿਉ ਬਗੁਲ ਸਮਾਧਿ ਲਗਾਈਐ ॥੩॥
31 ਬਗੁਲਾ ਕਾਗ ਨੀਚ ਕੀ ਸੰਗਤਿ ਜਾਇ ਕਰੰਗ ਬਿਖੂ ਮੁਖਿ ਲਾਈਐ ॥
32 ਨਾਨਕ ਮੇਲਿ ਮੇਲਿ ਪ੍ਰਭ ਸੰਗਤਿ ਮਿਲਿ ਸੰਗਤਿ ਹੰਸੁ ਕਰਾਈਐ ॥੪॥੪॥