Ang 889
1 ਨਿਹਚਲ ਆਸਨੁ ਬੇਸੁਮਾਰੁ ॥੨॥
2 ਡਿਗਿ ਨ ਡੋਲੈ ਕਤਹੂ ਨ ਧਾਵੈ ॥
3 ਗੁਰ ਪ੍ਰਸਾਦਿ ਕੋ ਇਹੁ ਮਹਲੁ ਪਾਵੈ ॥
4 ਭ੍ਰਮ ਭੈ ਮੋਹ ਨ ਮਾਇਆ ਜਾਲ ॥
5 ਸੁੰਨ ਸਮਾਧਿ ਪ੍ਰਭੂ ਕਿਰਪਾਲ ॥੩॥
6 ਤਾ ਕਾ ਅੰਤੁ ਨ ਪਾਰਾਵਾਰੁ ॥
7 ਆਪੇ ਗੁਪਤੁ ਆਪੇ ਪਾਸਾਰੁ ॥
8 ਜਾ ਕੈ ਅੰਤਰਿ ਹਰਿ ਹਰਿ ਸੁਆਦੁ ॥
9 ਕਹਨੁ ਨ ਜਾਈ ਨਾਨਕ ਬਿਸਮਾਦੁ ॥੪॥੯॥੨੦॥
10 ਰਾਮਕਲੀ ਮਹਲਾ ੫ ॥
11 ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥
12 ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥
13 ਸੰਤਹ ਚਰਨ ਮਾਥਾ ਮੇਰੋ ਪਉਤ ॥
14 ਅਨਿਕ ਬਾਰ ਸੰਤਹ ਡੰਡਉਤ ॥੧॥
15 ਇਹੁ ਮਨੁ ਸੰਤਨ ਕੈ ਬਲਿਹਾਰੀ ॥
16 ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥੧॥ ਰਹਾਉ ॥
17 ਸੰਤਹ ਚਰਣ ਧੋਇ ਧੋਇ ਪੀਵਾ ॥
18 ਸੰਤਹ ਦਰਸੁ ਪੇਖਿ ਪੇਖਿ ਜੀਵਾ ॥
19 ਸੰਤਹ ਕੀ ਮੇਰੈ ਮਨਿ ਆਸ ॥
20 ਸੰਤ ਹਮਾਰੀ ਨਿਰਮਲ ਰਾਸਿ ॥੨॥
21 ਸੰਤ ਹਮਾਰਾ ਰਾਖਿਆ ਪੜਦਾ ॥
22 ਸੰਤ ਪ੍ਰਸਾਦਿ ਮੋਹਿ ਕਬਹੂ ਨ ਕੜਦਾ ॥
23 ਸੰਤਹ ਸੰਗੁ ਦੀਆ ਕਿਰਪਾਲ ॥
24 ਸੰਤ ਸਹਾਈ ਭਏ ਦਇਆਲ ॥੩॥
25 ਸੁਰਤਿ ਮਤਿ ਬੁਧਿ ਪਰਗਾਸੁ ॥
26 ਗਹਿਰ ਗੰਭੀਰ ਅਪਾਰ ਗੁਣਤਾਸੁ ॥
27 ਜੀਅ ਜੰਤ ਸਗਲੇ ਪ੍ਰਤਿਪਾਲ ॥
28 ਨਾਨਕ ਸੰਤਹ ਦੇਖਿ ਨਿਹਾਲ ॥੪॥੧੦॥੨੧॥
29 ਰਾਮਕਲੀ ਮਹਲਾ ੫ ॥
30 ਤੇਰੈ ਕਾਜਿ ਨ ਗ੍ਰਿਹੁ ਰਾਜੁ ਮਾਲੁ ॥
31 ਤੇਰੈ ਕਾਜਿ ਨ ਬਿਖੈ ਜੰਜਾਲੁ ॥
32 ਇਸਟ ਮੀਤ ਜਾਣੁ ਸਭ ਛਲੈ ॥
33 ਹਰਿ ਹਰਿ ਨਾਮੁ ਸੰਗਿ ਤੇਰੈ ਚਲੈ ॥੧॥
34 ਰਾਮ ਨਾਮ ਗੁਣ ਗਾਇ ਲੇ ਮੀਤਾ ਹਰਿ ਸਿਮਰਤ ਤੇਰੀ ਲਾਜ ਰਹੈ ॥
35 ਹਰਿ ਸਿਮਰਤ ਜਮੁ ਕਛੁ ਨ ਕਹੈ ॥੧॥ ਰਹਾਉ ॥
36 ਬਿਨੁ ਹਰਿ ਸਗਲ ਨਿਰਾਰਥ ਕਾਮ ॥
37 ਸੁਇਨਾ ਰੁਪਾ ਮਾਟੀ ਦਾਮ ॥
38 ਗੁਰ ਕਾ ਸਬਦੁ ਜਾਪਿ ਮਨ ਸੁਖਾ ॥
39 ਈਹਾ ਊਹਾ ਤੇਰੋ ਊਜਲ ਮੁਖਾ ॥੨॥
40 ਕਰਿ ਕਰਿ ਥਾਕੇ ਵਡੇ ਵਡੇਰੇ ॥
41 ਕਿਨ ਹੀ ਨ ਕੀਏ ਕਾਜ ਮਾਇਆ ਪੂਰੇ ॥
42 ਹਰਿ ਹਰਿ ਨਾਮੁ ਜਪੈ ਜਨੁ ਕੋਇ ॥
43 ਤਾ ਕੀ ਆਸਾ ਪੂਰਨ ਹੋਇ ॥੩॥
44 ਹਰਿ ਭਗਤਨ ਕੋ ਨਾਮੁ ਅਧਾਰੁ ॥
45 ਸੰਤੀ ਜੀਤਾ ਜਨਮੁ ਅਪਾਰੁ ॥
46 ਹਰਿ ਸੰਤੁ ਕਰੇ ਸੋਈ ਪਰਵਾਣੁ ॥
47 ਨਾਨਕ ਦਾਸੁ ਤਾ ਕੈ ਕੁਰਬਾਣੁ ॥੪॥੧੧॥੨੨॥
48 ਰਾਮਕਲੀ ਮਹਲਾ ੫ ॥
49 ਸਿੰਚਹਿ ਦਰਬੁ ਦੇਹਿ ਦੁਖੁ ਲੋਗ ॥
50 ਤੇਰੈ ਕਾਜਿ ਨ ਅਵਰਾ ਜੋਗ ॥
51 ਕਰਿ ਅਹੰਕਾਰੁ ਹੋਇ ਵਰਤਹਿ ਅੰਧ ॥
52 ਜਮ ਕੀ ਜੇਵੜੀ ਤੂ ਆਗੈ ਬੰਧ ॥੧॥
53 ਛਾਡਿ ਵਿਡਾਣੀ ਤਾਤਿ ਮੂੜੇ ॥
54 ਈਹਾ ਬਸਨਾ ਰਾਤਿ ਮੂੜੇ ॥
55 ਮਾਇਆ ਕੇ ਮਾਤੇ ਤੈ ਉਠਿ ਚਲਨਾ ॥
56 ਰਾਚਿ ਰਹਿਓ ਤੂ ਸੰਗਿ ਸੁਪਨਾ ॥੧॥ ਰਹਾਉ ॥
57 ਬਾਲ ਬਿਵਸਥਾ ਬਾਰਿਕੁ ਅੰਧ ॥
58 ਭਰਿ ਜੋਬਨਿ ਲਾਗਾ ਦੁਰਗੰਧ ॥