Sri Guru Granth Sahib Ji

Ang 910

Cambiar traducción

1 ਕਾਇਆ ਨਗਰੀ ਸਬਦੇ ਖੋਜੇ ਨਾਮੁ ਨਵੰ ਨਿਧਿ ਪਾਈ ॥੨੨॥

2 ਮਨਸਾ ਮਾਰਿ ਮਨੁ ਸਹਜਿ ਸਮਾਣਾ ਬਿਨੁ ਰਸਨਾ ਉਸਤਤਿ ਕਰਾਈ ॥੨੩॥

3 ਲੋਇਣ ਦੇਖਿ ਰਹੇ ਬਿਸਮਾਦੀ ਚਿਤੁ ਅਦਿਸਟਿ ਲਗਾਈ ॥੨੪॥

4 ਅਦਿਸਟੁ ਸਦਾ ਰਹੈ ਨਿਰਾਲਮੁ ਜੋਤੀ ਜੋਤਿ ਮਿਲਾਈ ॥੨੫॥

5 ਹਉ ਗੁਰੁ ਸਾਲਾਹੀ ਸਦਾ ਆਪਣਾ ਜਿਨਿ ਸਾਚੀ ਬੂਝ ਬੁਝਾਈ ॥੨੬॥

6 ਨਾਨਕੁ ਏਕ ਕਹੈ ਬੇਨੰਤੀ ਨਾਵਹੁ ਗਤਿ ਪਤਿ ਪਾਈ ॥੨੭॥੨॥੧੧॥

7 ਰਾਮਕਲੀ ਮਹਲਾ ੩ ॥

8 ਹਰਿ ਕੀ ਪੂਜਾ ਦੁਲੰਭ ਹੈ ਸੰਤਹੁ ਕਹਣਾ ਕਛੂ ਨ ਜਾਈ ॥੧॥

9 ਸੰਤਹੁ ਗੁਰਮੁਖਿ ਪੂਰਾ ਪਾਈ ॥

10 ਨਾਮੋ ਪੂਜ ਕਰਾਈ ॥੧॥ ਰਹਾਉ ॥

11 ਹਰਿ ਬਿਨੁ ਸਭੁ ਕਿਛੁ ਮੈਲਾ ਸੰਤਹੁ ਕਿਆ ਹਉ ਪੂਜ ਚੜਾਈ ॥੨॥

12 ਹਰਿ ਸਾਚੇ ਭਾਵੈ ਸਾ ਪੂਜਾ ਹੋਵੈ ਭਾਣਾ ਮਨਿ ਵਸਾਈ ॥੩॥

13 ਪੂਜਾ ਕਰੈ ਸਭੁ ਲੋਕੁ ਸੰਤਹੁ ਮਨਮੁਖਿ ਥਾਇ ਨ ਪਾਈ ॥੪॥

14 ਸਬਦਿ ਮਰੈ ਮਨੁ ਨਿਰਮਲੁ ਸੰਤਹੁ ਏਹ ਪੂਜਾ ਥਾਇ ਪਾਈ ॥੫॥

15 ਪਵਿਤ ਪਾਵਨ ਸੇ ਜਨ ਸਾਚੇ ਏਕ ਸਬਦਿ ਲਿਵ ਲਾਈ ॥੬॥

16 ਬਿਨੁ ਨਾਵੈ ਹੋਰ ਪੂਜ ਨ ਹੋਵੀ ਭਰਮਿ ਭੁਲੀ ਲੋਕਾਈ ॥੭॥

17 ਗੁਰਮੁਖਿ ਆਪੁ ਪਛਾਣੈ ਸੰਤਹੁ ਰਾਮ ਨਾਮਿ ਲਿਵ ਲਾਈ ॥੮॥

18 ਆਪੇ ਨਿਰਮਲੁ ਪੂਜ ਕਰਾਏ ਗੁਰਸਬਦੀ ਥਾਇ ਪਾਈ ॥੯॥

19 ਪੂਜਾ ਕਰਹਿ ਪਰੁ ਬਿਧਿ ਨਹੀ ਜਾਣਹਿ ਦੂਜੈ ਭਾਇ ਮਲੁ ਲਾਈ ॥੧੦॥

20 ਗੁਰਮੁਖਿ ਹੋਵੈ ਸੁ ਪੂਜਾ ਜਾਣੈ ਭਾਣਾ ਮਨਿ ਵਸਾਈ ॥੧੧॥

21 ਭਾਣੇ ਤੇ ਸਭਿ ਸੁਖ ਪਾਵੈ ਸੰਤਹੁ ਅੰਤੇ ਨਾਮੁ ਸਖਾਈ ॥੧੨॥

22 ਅਪਣਾ ਆਪੁ ਨ ਪਛਾਣਹਿ ਸੰਤਹੁ ਕੂੜਿ ਕਰਹਿ ਵਡਿਆਈ ॥੧੩॥

23 ਪਾਖੰਡਿ ਕੀਨੈ ਜਮੁ ਨਹੀ ਛੋਡੈ ਲੈ ਜਾਸੀ ਪਤਿ ਗਵਾਈ ॥੧੪॥

24 ਜਿਨ ਅੰਤਰਿ ਸਬਦੁ ਆਪੁ ਪਛਾਣਹਿ ਗਤਿ ਮਿਤਿ ਤਿਨ ਹੀ ਪਾਈ ॥੧੫॥

25 ਏਹੁ ਮਨੂਆ ਸੁੰਨ ਸਮਾਧਿ ਲਗਾਵੈ ਜੋਤੀ ਜੋਤਿ ਮਿਲਾਈ ॥੧੬॥

26 ਸੁਣਿ ਸੁਣਿ ਗੁਰਮੁਖਿ ਨਾਮੁ ਵਖਾਣਹਿ ਸਤਸੰਗਤਿ ਮੇਲਾਈ ॥੧੭॥

27 ਗੁਰਮੁਖਿ ਗਾਵੈ ਆਪੁ ਗਵਾਵੈ ਦਰਿ ਸਾਚੈ ਸੋਭਾ ਪਾਈ ॥੧੮॥

28 ਸਾਚੀ ਬਾਣੀ ਸਚੁ ਵਖਾਣੈ ਸਚਿ ਨਾਮਿ ਲਿਵ ਲਾਈ ॥੧੯॥

29 ਭੈ ਭੰਜਨੁ ਅਤਿ ਪਾਪ ਨਿਖੰਜਨੁ ਮੇਰਾ ਪ੍ਰਭੁ ਅੰਤਿ ਸਖਾਈ ॥੨੦॥

30 ਸਭੁ ਕਿਛੁ ਆਪੇ ਆਪਿ ਵਰਤੈ ਨਾਨਕ ਨਾਮਿ ਵਡਿਆਈ ॥੨੧॥੩॥੧੨॥

31 ਰਾਮਕਲੀ ਮਹਲਾ ੩ ॥

32 ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥੧॥

33 ਸੰਤਹੁ ਗੁਰਮੁਖਿ ਨਾਮਿ ਨਿਸਤਾਰੀ ॥

34 ਸਚਾ ਨਾਮੁ ਵਸਿਆ ਘਟ ਅੰਤਰਿ ਕਰਤੈ ਆਪਿ ਸਵਾਰੀ ॥੧॥ ਰਹਾਉ ॥

Qué sigue

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versión: Shabad OS database v5.0.0-next.0. Fuente

Sri Guru Granth Sahib Ji, 1,430 Angs in Gurmukhi.

Shabad OS identifica este gurmukhi como de dominio público. Esa es la declaración de sus voluntarios, no un dictamen legal ni religioso. Ni el SGPC, ni el Akal Takht, ni otros organismos sikhs han revisado o aprobado esta app, y no procede de ninguna institución sikh. Para el culto o el paath, sigue un saroop o una fuente en la que confíe tu sangat.

Condiciones de esta fuente:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Se muestra para la lectura y el estudio a partir de las fuentes aquí indicadas. EveryApp no certifica ningún texto: para cualquier cosa importante, consulta una edición impresa o pregunta a un maestro de la tradición.

Reportar un error en el textoReportar un problema de derechos