Ang 963
1 ਸਲੋਕ ਮਃ ੫ ॥
2 ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥
3 ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥
4 ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥
5 ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥
6 ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥
7 ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥
8 ਮਃ ੫ ॥
9 ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥
10 ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥
11 ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥
12 ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥
13 ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥
14 ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥
15 ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥
16 ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥੨॥
17 ਪਉੜੀ ॥
18 ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥
19 ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥
20 ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥
21 ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥
22 ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥
23 ਤਿਸਹਿ ਪਰਾਪਤਿ ਲਾਲੁ ਜੋ ਗੁਰਸਬਦੀ ਰਸੈ ॥
24 ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥
25 ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥
26 ਸਲੋਕ ਮਃ ੫ ॥
27 ਮਿਤ੍ਰੁ ਪਿਆਰਾ ਨਾਨਕ ਜੀ ਮੈ ਛਡਿ ਗਵਾਇਆ ਰੰਗਿ ਕਸੁੰਭੈ ਭੁਲੀ ॥
28 ਤਉ ਸਜਣ ਕੀ ਮੈ ਕੀਮ ਨ ਪਉਦੀ ਹਉ ਤੁਧੁ ਬਿਨੁ ਅਢੁ ਨ ਲਹਦੀ ॥੧॥
29 ਮਃ ੫ ॥
30 ਸਸੁ ਵਿਰਾਇਣਿ ਨਾਨਕ ਜੀਉ ਸਸੁਰਾ ਵਾਦੀ ਜੇਠੋ ਪਉ ਪਉ ਲੂਹੈ ॥
31 ਹਭੇ ਭਸੁ ਪੁਣੇਦੇ ਵਤਨੁ ਜਾ ਮੈ ਸਜਣੁ ਤੂਹੈ ॥੨॥
32 ਪਉੜੀ ॥
33 ਜਿਸੁ ਤੂ ਵੁਠਾ ਚਿਤਿ ਤਿਸੁ ਦਰਦੁ ਨਿਵਾਰਣੋ ॥
34 ਜਿਸੁ ਤੂ ਵੁਠਾ ਚਿਤਿ ਤਿਸੁ ਕਦੇ ਨ ਹਾਰਣੋ ॥
35 ਜਿਸੁ ਮਿਲਿਆ ਪੂਰਾ ਗੁਰੂ ਸੁ ਸਰਪਰ ਤਾਰਣੋ ॥
36 ਜਿਸ ਨੋ ਲਾਏ ਸਚਿ ਤਿਸੁ ਸਚੁ ਸਮੑਾਲਣੋ ॥
37 ਜਿਸੁ ਆਇਆ ਹਥਿ ਨਿਧਾਨੁ ਸੁ ਰਹਿਆ ਭਾਲਣੋ ॥
38 ਜਿਸ ਨੋ ਇਕੋ ਰੰਗੁ ਭਗਤੁ ਸੋ ਜਾਨਣੋ ॥
39 ਓਹੁ ਸਭਨਾ ਕੀ ਰੇਣੁ ਬਿਰਹੀ ਚਾਰਣੋ ॥
40 ਸਭਿ ਤੇਰੇ ਚੋਜ ਵਿਡਾਣ ਸਭੁ ਤੇਰਾ ਕਾਰਣੋ ॥੧੩॥
41 ਸਲੋਕ ਮਃ ੫ ॥
42 ਉਸਤਤਿ ਨਿੰਦਾ ਨਾਨਕ ਜੀ ਮੈ ਹਭ ਵਞਾਈ ਛੋੜਿਆ ਹਭੁ ਕਿਝੁ ਤਿਆਗੀ ॥
43 ਹਭੇ ਸਾਕ ਕੂੜਾਵੇ ਡਿਠੇ ਤਉ ਪਲੈ ਤੈਡੈ ਲਾਗੀ ॥੧॥
44 ਮਃ ੫ ॥
45 ਫਿਰਦੀ ਫਿਰਦੀ ਨਾਨਕ ਜੀਉ ਹਉ ਫਾਵੀ ਥੀਈ ਬਹੁਤੁ ਦਿਸਾਵਰ ਪੰਧਾ ॥
46 ਤਾ ਹਉ ਸੁਖਿ ਸੁਖਾਲੀ ਸੁਤੀ ਜਾ ਗੁਰ ਮਿਲਿ ਸਜਣੁ ਮੈ ਲਧਾ ॥੨॥