Ang 995
1 ਮੇਰਾ ਪ੍ਰਭੁ ਵੇਪਰਵਾਹੁ ਹੈ ਨਾ ਤਿਸੁ ਤਿਲੁ ਨ ਤਮਾਇ ॥
2 ਨਾਨਕ ਤਿਸੁ ਸਰਣਾਈ ਭਜਿ ਪਉ ਆਪੇ ਬਖਸਿ ਮਿਲਾਇ ॥੪॥੫॥
3 ਮਾਰੂ ਮਹਲਾ ੪ ਘਰੁ ੨ ॥
4 ੴ ਸਤਿਗੁਰ ਪ੍ਰਸਾਦਿ ॥
5 ਜਪਿਓ ਨਾਮੁ ਸੁਕ ਜਨਕ ਗੁਰ ਬਚਨੀ ਹਰਿ ਹਰਿ ਸਰਣਿ ਪਰੇ ॥
6 ਦਾਲਦੁ ਭੰਜਿ ਸੁਦਾਮੇ ਮਿਲਿਓ ਭਗਤੀ ਭਾਇ ਤਰੇ ॥
7 ਭਗਤਿ ਵਛਲੁ ਹਰਿ ਨਾਮੁ ਕ੍ਰਿਤਾਰਥੁ ਗੁਰਮੁਖਿ ਕ੍ਰਿਪਾ ਕਰੇ ॥੧॥
8 ਮੇਰੇ ਮਨ ਨਾਮੁ ਜਪਤ ਉਧਰੇ ॥
9 ਧ੍ਰੂ ਪ੍ਰਹਿਲਾਦੁ ਬਿਦਰੁ ਦਾਸੀ ਸੁਤੁ ਗੁਰਮੁਖਿ ਨਾਮਿ ਤਰੇ ॥੧॥ ਰਹਾਉ ॥
10 ਕਲਜੁਗਿ ਨਾਮੁ ਪ੍ਰਧਾਨੁ ਪਦਾਰਥੁ ਭਗਤ ਜਨਾ ਉਧਰੇ ॥
11 ਨਾਮਾ ਜੈਦੇਉ ਕਬੀਰੁ ਤ੍ਰਿਲੋਚਨੁ ਸਭਿ ਦੋਖ ਗਏ ਚਮਰੇ ॥
12 ਗੁਰਮੁਖਿ ਨਾਮਿ ਲਗੇ ਸੇ ਉਧਰੇ ਸਭਿ ਕਿਲਬਿਖ ਪਾਪ ਟਰੇ ॥੨॥
13 ਜੋ ਜੋ ਨਾਮੁ ਜਪੈ ਅਪਰਾਧੀ ਸਭਿ ਤਿਨ ਕੇ ਦੋਖ ਪਰਹਰੇ ॥
14 ਬੇਸੁਆ ਰਵਤ ਅਜਾਮਲੁ ਉਧਰਿਓ ਮੁਖਿ ਬੋਲੈ ਨਾਰਾਇਣੁ ਨਰਹਰੇ ॥
15 ਨਾਮੁ ਜਪਤ ਉਗ੍ਰਸੈਣਿ ਗਤਿ ਪਾਈ ਤੋੜਿ ਬੰਧਨ ਮੁਕਤਿ ਕਰੇ ॥੩॥
16 ਜਨ ਕਉ ਆਪਿ ਅਨੁਗ੍ਰਹੁ ਕੀਆ ਹਰਿ ਅੰਗੀਕਾਰੁ ਕਰੇ ॥
17 ਸੇਵਕ ਪੈਜ ਰਖੈ ਮੇਰਾ ਗੋਵਿਦੁ ਸਰਣਿ ਪਰੇ ਉਧਰੇ ॥
18 ਜਨ ਨਾਨਕ ਹਰਿ ਕਿਰਪਾ ਧਾਰੀ ਉਰ ਧਰਿਓ ਨਾਮੁ ਹਰੇ ॥੪॥੧॥
19 ਮਾਰੂ ਮਹਲਾ ੪ ॥
20 ਸਿਧ ਸਮਾਧਿ ਜਪਿਓ ਲਿਵ ਲਾਈ ਸਾਧਿਕ ਮੁਨਿ ਜਪਿਆ ॥
21 ਜਤੀ ਸਤੀ ਸੰਤੋਖੀ ਧਿਆਇਆ ਮੁਖਿ ਇੰਦ੍ਰਾਦਿਕ ਰਵਿਆ ॥
22 ਸਰਣਿ ਪਰੇ ਜਪਿਓ ਤੇ ਭਾਏ ਗੁਰਮੁਖਿ ਪਾਰਿ ਪਇਆ ॥੧॥
23 ਮੇਰੇ ਮਨ ਨਾਮੁ ਜਪਤ ਤਰਿਆ ॥
24 ਧੰਨਾ ਜਟੁ ਬਾਲਮੀਕੁ ਬਟਵਾਰਾ ਗੁਰਮੁਖਿ ਪਾਰਿ ਪਇਆ ॥੧॥ ਰਹਾਉ ॥
25 ਸੁਰਿ ਨਰ ਗਣ ਗੰਧਰਬੇ ਜਪਿਓ ਰਿਖਿ ਬਪੁਰੈ ਹਰਿ ਗਾਇਆ ॥
26 ਸੰਕਰਿ ਬ੍ਰਹਮੈ ਦੇਵੀ ਜਪਿਓ ਮੁਖਿ ਹਰਿ ਹਰਿ ਨਾਮੁ ਜਪਿਆ ॥
27 ਹਰਿ ਹਰਿ ਨਾਮਿ ਜਿਨਾ ਮਨੁ ਭੀਨਾ ਤੇ ਗੁਰਮੁਖਿ ਪਾਰਿ ਪਇਆ ॥੨॥
28 ਕੋਟਿ ਕੋਟਿ ਤੇਤੀਸ ਧਿਆਇਓ ਹਰਿ ਜਪਤਿਆ ਅੰਤੁ ਨ ਪਾਇਆ ॥
29 ਬੇਦ ਪੁਰਾਣ ਸਿਮ੍ਰਿਤਿ ਹਰਿ ਜਪਿਆ ਮੁਖਿ ਪੰਡਿਤ ਹਰਿ ਗਾਇਆ ॥
30 ਨਾਮੁ ਰਸਾਲੁ ਜਿਨਾ ਮਨਿ ਵਸਿਆ ਤੇ ਗੁਰਮੁਖਿ ਪਾਰਿ ਪਇਆ ॥੩॥
31 ਅਨਤ ਤਰੰਗੀ ਨਾਮੁ ਜਿਨ ਜਪਿਆ ਮੈ ਗਣਤ ਨ ਕਰਿ ਸਕਿਆ ॥
32 ਗੋਬਿਦੁ ਕ੍ਰਿਪਾ ਕਰੇ ਥਾਇ ਪਾਏ ਜੋ ਹਰਿ ਪ੍ਰਭ ਮਨਿ ਭਾਇਆ ॥
33 ਗੁਰਿ ਧਾਰਿ ਕ੍ਰਿਪਾ ਹਰਿ ਨਾਮੁ ਦ੍ਰਿੜਾਇਓ ਜਨ ਨਾਨਕ ਨਾਮੁ ਲਇਆ ॥੪॥੨॥