Ang 1009
1 ਹਰਿ ਪੜੀਐ ਹਰਿ ਬੁਝੀਐ ਗੁਰਮਤੀ ਨਾਮਿ ਉਧਾਰਾ ॥
2 ਗੁਰਿ ਪੂਰੈ ਪੂਰੀ ਮਤਿ ਹੈ ਪੂਰੈ ਸਬਦਿ ਬੀਚਾਰਾ ॥
3 ਅਠਸਠਿ ਤੀਰਥ ਹਰਿ ਨਾਮੁ ਹੈ ਕਿਲਵਿਖ ਕਾਟਣਹਾਰਾ ॥੨॥
4 ਜਲੁ ਬਿਲੋਵੈ ਜਲੁ ਮਥੈ ਤਤੁ ਲੋੜੈ ਅੰਧੁ ਅਗਿਆਨਾ ॥
5 ਗੁਰਮਤੀ ਦਧਿ ਮਥੀਐ ਅੰਮ੍ਰਿਤੁ ਪਾਈਐ ਨਾਮੁ ਨਿਧਾਨਾ ॥
6 ਮਨਮੁਖ ਤਤੁ ਨ ਜਾਣਨੀ ਪਸੂ ਮਾਹਿ ਸਮਾਨਾ ॥੩॥
7 ਹਉਮੈ ਮੇਰਾ ਮਰੀ ਮਰੁ ਮਰਿ ਜੰਮੈ ਵਾਰੋ ਵਾਰ ॥
8 ਗੁਰ ਕੈ ਸਬਦੇ ਜੇ ਮਰੈ ਫਿਰਿ ਮਰੈ ਨ ਦੂਜੀ ਵਾਰ ॥
9 ਗੁਰਮਤੀ ਜਗਜੀਵਨੁ ਮਨਿ ਵਸੈ ਸਭਿ ਕੁਲ ਉਧਾਰਣਹਾਰ ॥੪॥
10 ਸਚਾ ਵਖਰੁ ਨਾਮੁ ਹੈ ਸਚਾ ਵਾਪਾਰਾ ॥
11 ਲਾਹਾ ਨਾਮੁ ਸੰਸਾਰਿ ਹੈ ਗੁਰਮਤੀ ਵੀਚਾਰਾ ॥
12 ਦੂਜੈ ਭਾਇ ਕਾਰ ਕਮਾਵਣੀ ਨਿਤ ਤੋਟਾ ਸੈਸਾਰਾ ॥੫॥
13 ਸਾਚੀ ਸੰਗਤਿ ਥਾਨੁ ਸਚੁ ਸਚੇ ਘਰ ਬਾਰਾ ॥
14 ਸਚਾ ਭੋਜਨੁ ਭਾਉ ਸਚੁ ਸਚੁ ਨਾਮੁ ਅਧਾਰਾ ॥
15 ਸਚੀ ਬਾਣੀ ਸੰਤੋਖਿਆ ਸਚਾ ਸਬਦੁ ਵੀਚਾਰਾ ॥੬॥
16 ਰਸ ਭੋਗਣ ਪਾਤਿਸਾਹੀਆ ਦੁਖ ਸੁਖ ਸੰਘਾਰਾ ॥
17 ਮੋਟਾ ਨਾਉ ਧਰਾਈਐ ਗਲਿ ਅਉਗਣ ਭਾਰਾ ॥
18 ਮਾਣਸ ਦਾਤਿ ਨ ਹੋਵਈ ਤੂ ਦਾਤਾ ਸਾਰਾ ॥੭॥
19 ਅਗਮ ਅਗੋਚਰੁ ਤੂ ਧਣੀ ਅਵਿਗਤੁ ਅਪਾਰਾ ॥
20 ਗੁਰਸਬਦੀ ਦਰੁ ਜੋਈਐ ਮੁਕਤੇ ਭੰਡਾਰਾ ॥
21 ਨਾਨਕ ਮੇਲੁ ਨ ਚੂਕਈ ਸਾਚੇ ਵਾਪਾਰਾ ॥੮॥੧॥
22 ਮਾਰੂ ਮਹਲਾ ੧ ॥
23 ਬਿਖੁ ਬੋਹਿਥਾ ਲਾਦਿਆ ਦੀਆ ਸਮੁੰਦ ਮੰਝਾਰਿ ॥
24 ਕੰਧੀ ਦਿਸਿ ਨ ਆਵਈ ਨਾ ਉਰਵਾਰੁ ਨ ਪਾਰੁ ॥
25 ਵੰਝੀ ਹਾਥਿ ਨ ਖੇਵਟੂ ਜਲੁ ਸਾਗਰੁ ਅਸਰਾਲੁ ॥੧॥
26 ਬਾਬਾ ਜਗੁ ਫਾਥਾ ਮਹਾ ਜਾਲਿ ॥
27 ਗੁਰ ਪਰਸਾਦੀ ਉਬਰੇ ਸਚਾ ਨਾਮੁ ਸਮਾਲਿ ॥੧॥ ਰਹਾਉ ॥
28 ਸਤਿਗੁਰੂ ਹੈ ਬੋਹਿਥਾ ਸਬਦਿ ਲੰਘਾਵਣਹਾਰੁ ॥
29 ਤਿਥੈ ਪਵਣੁ ਨ ਪਾਵਕੋ ਨਾ ਜਲੁ ਨਾ ਆਕਾਰੁ ॥
30 ਤਿਥੈ ਸਚਾ ਸਚਿ ਨਾਇ ਭਵਜਲ ਤਾਰਣਹਾਰੁ ॥੨॥
31 ਗੁਰਮੁਖਿ ਲੰਘੇ ਸੇ ਪਾਰਿ ਪਏ ਸਚੇ ਸਿਉ ਲਿਵ ਲਾਇ ॥
32 ਆਵਾ ਗਉਣੁ ਨਿਵਾਰਿਆ ਜੋਤੀ ਜੋਤਿ ਮਿਲਾਇ ॥
33 ਗੁਰਮਤੀ ਸਹਜੁ ਊਪਜੈ ਸਚੇ ਰਹੈ ਸਮਾਇ ॥੩॥
34 ਸਪੁ ਪਿੜਾਈ ਪਾਈਐ ਬਿਖੁ ਅੰਤਰਿ ਮਨਿ ਰੋਸੁ ॥
35 ਪੂਰਬਿ ਲਿਖਿਆ ਪਾਈਐ ਕਿਸ ਨੋ ਦੀਜੈ ਦੋਸੁ ॥
36 ਗੁਰਮੁਖਿ ਗਾਰੜੁ ਜੇ ਸੁਣੇ ਮੰਨੇ ਨਾਉ ਸੰਤੋਸੁ ॥੪॥
37 ਮਾਗਰਮਛੁ ਫਹਾਈਐ ਕੁੰਡੀ ਜਾਲੁ ਵਤਾਇ ॥
38 ਦੁਰਮਤਿ ਫਾਥਾ ਫਾਹੀਐ ਫਿਰਿ ਫਿਰਿ ਪਛੋਤਾਇ ॥
39 ਜੰਮਣ ਮਰਣੁ ਨ ਸੁਝਈ ਕਿਰਤੁ ਨ ਮੇਟਿਆ ਜਾਇ ॥੫॥
40 ਹਉਮੈ ਬਿਖੁ ਪਾਇ ਜਗਤੁ ਉਪਾਇਆ ਸਬਦੁ ਵਸੈ ਬਿਖੁ ਜਾਇ ॥
41 ਜਰਾ ਜੋਹਿ ਨ ਸਕਈ ਸਚਿ ਰਹੈ ਲਿਵ ਲਾਇ ॥
42 ਜੀਵਨ ਮੁਕਤੁ ਸੋ ਆਖੀਐ ਜਿਸੁ ਵਿਚਹੁ ਹਉਮੈ ਜਾਇ ॥੬॥