Ang 1022
1 ਗੰਗਾ ਜਮੁਨਾ ਕੇਲ ਕੇਦਾਰਾ ॥
2 ਕਾਸੀ ਕਾਂਤੀ ਪੁਰੀ ਦੁਆਰਾ ॥
3 ਗੰਗਾ ਸਾਗਰੁ ਬੇਣੀ ਸੰਗਮੁ ਅਠਸਠਿ ਅੰਕਿ ਸਮਾਈ ਹੇ ॥੯॥
4 ਆਪੇ ਸਿਧ ਸਾਧਿਕੁ ਵੀਚਾਰੀ ॥
5 ਆਪੇ ਰਾਜਨੁ ਪੰਚਾ ਕਾਰੀ ॥
6 ਤਖਤਿ ਬਹੈ ਅਦਲੀ ਪ੍ਰਭੁ ਆਪੇ ਭਰਮੁ ਭੇਦੁ ਭਉ ਜਾਈ ਹੇ ॥੧੦॥
7 ਆਪੇ ਕਾਜੀ ਆਪੇ ਮੁਲਾ ॥
8 ਆਪਿ ਅਭੁਲੁ ਨ ਕਬਹੂ ਭੁਲਾ ॥
9 ਆਪੇ ਮਿਹਰ ਦਇਆਪਤਿ ਦਾਤਾ ਨਾ ਕਿਸੈ ਕੋ ਬੈਰਾਈ ਹੇ ॥੧੧॥
10 ਜਿਸੁ ਬਖਸੇ ਤਿਸੁ ਦੇ ਵਡਿਆਈ ॥
11 ਸਭਸੈ ਦਾਤਾ ਤਿਲੁ ਨ ਤਮਾਈ ॥
12 ਭਰਪੁਰਿ ਧਾਰਿ ਰਹਿਆ ਨਿਹਕੇਵਲੁ ਗੁਪਤੁ ਪ੍ਰਗਟੁ ਸਭ ਠਾਈ ਹੇ ॥੧੨॥
13 ਕਿਆ ਸਾਲਾਹੀ ਅਗਮ ਅਪਾਰੈ ॥
14 ਸਾਚੇ ਸਿਰਜਣਹਾਰ ਮੁਰਾਰੈ ॥
15 ਜਿਸ ਨੋ ਨਦਰਿ ਕਰੇ ਤਿਸੁ ਮੇਲੇ ਮੇਲਿ ਮਿਲੈ ਮੇਲਾਈ ਹੇ ॥੧੩॥
16 ਬ੍ਰਹਮਾ ਬਿਸਨੁ ਮਹੇਸੁ ਦੁਆਰੈ ॥
17 ਊਭੇ ਸੇਵਹਿ ਅਲਖ ਅਪਾਰੈ ॥
18 ਹੋਰ ਕੇਤੀ ਦਰਿ ਦੀਸੈ ਬਿਲਲਾਦੀ ਮੈ ਗਣਤ ਨ ਆਵੈ ਕਾਈ ਹੇ ॥੧੪॥
19 ਸਾਚੀ ਕੀਰਤਿ ਸਾਚੀ ਬਾਣੀ ॥
20 ਹੋਰ ਨ ਦੀਸੈ ਬੇਦ ਪੁਰਾਣੀ ॥
21 ਪੂੰਜੀ ਸਾਚੁ ਸਚੇ ਗੁਣ ਗਾਵਾ ਮੈ ਧਰ ਹੋਰ ਨ ਕਾਈ ਹੇ ॥੧੫॥
22 ਜੁਗੁ ਜੁਗੁ ਸਾਚਾ ਹੈ ਭੀ ਹੋਸੀ ॥
23 ਕਉਣੁ ਨ ਮੂਆ ਕਉਣੁ ਨ ਮਰਸੀ ॥
24 ਨਾਨਕੁ ਨੀਚੁ ਕਹੈ ਬੇਨੰਤੀ ਦਰਿ ਦੇਖਹੁ ਲਿਵ ਲਾਈ ਹੇ ॥੧੬॥੨॥
25 ਮਾਰੂ ਮਹਲਾ ੧ ॥
26 ਦੂਜੀ ਦੁਰਮਤਿ ਅੰਨੀ ਬੋਲੀ ॥
27 ਕਾਮ ਕ੍ਰੋਧ ਕੀ ਕਚੀ ਚੋਲੀ ॥
28 ਘਰਿ ਵਰੁ ਸਹਜੁ ਨ ਜਾਣੈ ਛੋਹਰਿ ਬਿਨੁ ਪਿਰ ਨੀਦ ਨ ਪਾਈ ਹੇ ॥੧॥
29 ਅੰਤਰਿ ਅਗਨਿ ਜਲੈ ਭੜਕਾਰੇ ॥
30 ਮਨਮੁਖੁ ਤਕੇ ਕੁੰਡਾ ਚਾਰੇ ॥
31 ਬਿਨੁ ਸਤਿਗੁਰ ਸੇਵੇ ਕਿਉ ਸੁਖੁ ਪਾਈਐ ਸਾਚੇ ਹਾਥਿ ਵਡਾਈ ਹੇ ॥੨॥
32 ਕਾਮੁ ਕ੍ਰੋਧੁ ਅਹੰਕਾਰੁ ਨਿਵਾਰੇ ॥
33 ਤਸਕਰ ਪੰਚ ਸਬਦਿ ਸੰਘਾਰੇ ॥
34 ਗਿਆਨ ਖੜਗੁ ਲੈ ਮਨ ਸਿਉ ਲੂਝੈ ਮਨਸਾ ਮਨਹਿ ਸਮਾਈ ਹੇ ॥੩॥
35 ਮਾ ਕੀ ਰਕਤੁ ਪਿਤਾ ਬਿਦੁ ਧਾਰਾ ॥
36 ਮੂਰਤਿ ਸੂਰਤਿ ਕਰਿ ਆਪਾਰਾ ॥
37 ਜੋਤਿ ਦਾਤਿ ਜੇਤੀ ਸਭ ਤੇਰੀ ਤੂ ਕਰਤਾ ਸਭ ਠਾਈ ਹੇ ॥੪॥
38 ਤੁਝ ਹੀ ਕੀਆ ਜੰਮਣ ਮਰਣਾ ॥
39 ਗੁਰ ਤੇ ਸਮਝ ਪੜੀ ਕਿਆ ਡਰਣਾ ॥
40 ਤੂ ਦਇਆਲੁ ਦਇਆ ਕਰਿ ਦੇਖਹਿ ਦੁਖੁ ਦਰਦੁ ਸਰੀਰਹੁ ਜਾਈ ਹੇ ॥੫॥
41 ਨਿਜ ਘਰਿ ਬੈਸਿ ਰਹੇ ਭਉ ਖਾਇਆ ॥
42 ਧਾਵਤ ਰਾਖੇ ਠਾਕਿ ਰਹਾਇਆ ॥
43 ਕਮਲ ਬਿਗਾਸ ਹਰੇ ਸਰ ਸੁਭਰ ਆਤਮ ਰਾਮੁ ਸਖਾਈ ਹੇ ॥੬॥
44 ਮਰਣੁ ਲਿਖਾਇ ਮੰਡਲ ਮਹਿ ਆਏ ॥
45 ਕਿਉ ਰਹੀਐ ਚਲਣਾ ਪਰਥਾਏ ॥
46 ਸਚਾ ਅਮਰੁ ਸਚੇ ਅਮਰਾ ਪੁਰਿ ਸੋ ਸਚੁ ਮਿਲੈ ਵਡਾਈ ਹੇ ॥੭॥
47 ਆਪਿ ਉਪਾਇਆ ਜਗਤੁ ਸਬਾਇਆ ॥
48 ਜਿਨਿ ਸਿਰਿਆ ਤਿਨਿ ਧੰਧੈ ਲਾਇਆ ॥