Ang 1028
1 ਸਤਿਗੁਰੁ ਦਾਤਾ ਮੁਕਤਿ ਕਰਾਏ ॥
2 ਸਭਿ ਰੋਗ ਗਵਾਏ ਅੰਮ੍ਰਿਤ ਰਸੁ ਪਾਏ ॥
3 ਜਮੁ ਜਾਗਾਤਿ ਨਾਹੀ ਕਰੁ ਲਾਗੈ ਜਿਸੁ ਅਗਨਿ ਬੁਝੀ ਠਰੁ ਸੀਨਾ ਹੇ ॥੫॥
4 ਕਾਇਆ ਹੰਸ ਪ੍ਰੀਤਿ ਬਹੁ ਧਾਰੀ ॥
5 ਓਹੁ ਜੋਗੀ ਪੁਰਖੁ ਓਹ ਸੁੰਦਰਿ ਨਾਰੀ ॥
6 ਅਹਿਨਿਸਿ ਭੋਗੈ ਚੋਜ ਬਿਨੋਦੀ ਉਠਿ ਚਲਤੈ ਮਤਾ ਨ ਕੀਨਾ ਹੇ ॥੬॥
7 ਸ੍ਰਿਸਟਿ ਉਪਾਇ ਰਹੇ ਪ੍ਰਭ ਛਾਜੈ ॥
8 ਪਉਣ ਪਾਣੀ ਬੈਸੰਤਰੁ ਗਾਜੈ ॥
9 ਮਨੂਆ ਡੋਲੈ ਦੂਤ ਸੰਗਤਿ ਮਿਲਿ ਸੋ ਪਾਏ ਜੋ ਕਿਛੁ ਕੀਨਾ ਹੇ ॥੭॥
10 ਨਾਮੁ ਵਿਸਾਰਿ ਦੋਖ ਦੁਖ ਸਹੀਐ ॥
11 ਹੁਕਮੁ ਭਇਆ ਚਲਣਾ ਕਿਉ ਰਹੀਐ ॥
12 ਨਰਕ ਕੂਪ ਮਹਿ ਗੋਤੇ ਖਾਵੈ ਜਿਉ ਜਲ ਤੇ ਬਾਹਰਿ ਮੀਨਾ ਹੇ ॥੮॥
13 ਚਉਰਾਸੀਹ ਨਰਕ ਸਾਕਤੁ ਭੋਗਾਈਐ ॥
14 ਜੈਸਾ ਕੀਚੈ ਤੈਸੋ ਪਾਈਐ ॥
15 ਸਤਿਗੁਰ ਬਾਝਹੁ ਮੁਕਤਿ ਨ ਹੋਈ ਕਿਰਤਿ ਬਾਧਾ ਗ੍ਰਸਿ ਦੀਨਾ ਹੇ ॥੯॥
16 ਖੰਡੇ ਧਾਰ ਗਲੀ ਅਤਿ ਭੀੜੀ ॥
17 ਲੇਖਾ ਲੀਜੈ ਤਿਲ ਜਿਉ ਪੀੜੀ ॥
18 ਮਾਤ ਪਿਤਾ ਕਲਤ੍ਰ ਸੁਤ ਬੇਲੀ ਨਾਹੀ ਬਿਨੁ ਹਰਿ ਰਸ ਮੁਕਤਿ ਨ ਕੀਨਾ ਹੇ ॥੧੦॥
19 ਮੀਤ ਸਖੇ ਕੇਤੇ ਜਗ ਮਾਹੀ ॥
20 ਬਿਨੁ ਗੁਰ ਪਰਮੇਸਰ ਕੋਈ ਨਾਹੀ ॥
21 ਗੁਰ ਕੀ ਸੇਵਾ ਮੁਕਤਿ ਪਰਾਇਣਿ ਅਨਦਿਨੁ ਕੀਰਤਨੁ ਕੀਨਾ ਹੇ ॥੧੧॥
22 ਕੂੜੁ ਛੋਡਿ ਸਾਚੇ ਕਉ ਧਾਵਹੁ ॥
23 ਜੋ ਇਛਹੁ ਸੋਈ ਫਲੁ ਪਾਵਹੁ ॥
24 ਸਾਚ ਵਖਰ ਕੇ ਵਾਪਾਰੀ ਵਿਰਲੇ ਲੈ ਲਾਹਾ ਸਉਦਾ ਕੀਨਾ ਹੇ ॥੧੨॥
25 ਹਰਿ ਹਰਿ ਨਾਮੁ ਵਖਰੁ ਲੈ ਚਲਹੁ ॥
26 ਦਰਸਨੁ ਪਾਵਹੁ ਸਹਜਿ ਮਹਲਹੁ ॥
27 ਗੁਰਮੁਖਿ ਖੋਜਿ ਲਹਹਿ ਜਨ ਪੂਰੇ ਇਉ ਸਮਦਰਸੀ ਚੀਨਾ ਹੇ ॥੧੩॥
28 ਪ੍ਰਭ ਬੇਅੰਤ ਗੁਰਮਤਿ ਕੋ ਪਾਵਹਿ ॥
29 ਗੁਰ ਕੈ ਸਬਦਿ ਮਨ ਕਉ ਸਮਝਾਵਹਿ ॥
30 ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਮਾਨਹੁ ਇਉ ਆਤਮ ਰਾਮੈ ਲੀਨਾ ਹੇ ॥੧੪॥
31 ਨਾਰਦ ਸਾਰਦ ਸੇਵਕ ਤੇਰੇ ॥
32 ਤ੍ਰਿਭਵਣਿ ਸੇਵਕ ਵਡਹੁ ਵਡੇਰੇ ॥
33 ਸਭ ਤੇਰੀ ਕੁਦਰਤਿ ਤੂ ਸਿਰਿ ਸਿਰਿ ਦਾਤਾ ਸਭੁ ਤੇਰੋ ਕਾਰਣੁ ਕੀਨਾ ਹੇ ॥੧੫॥
34 ਇਕਿ ਦਰਿ ਸੇਵਹਿ ਦਰਦੁ ਵਞਾਏ ॥
35 ਓਇ ਦਰਗਹ ਪੈਧੇ ਸਤਿਗੁਰੂ ਛਡਾਏ ॥
36 ਹਉਮੈ ਬੰਧਨ ਸਤਿਗੁਰਿ ਤੋੜੇ ਚਿਤੁ ਚੰਚਲੁ ਚਲਣਿ ਨ ਦੀਨਾ ਹੇ ॥੧੬॥
37 ਸਤਿਗੁਰ ਮਿਲਹੁ ਚੀਨਹੁ ਬਿਧਿ ਸਾਈ ॥
38 ਜਿਤੁ ਪ੍ਰਭੁ ਪਾਵਹੁ ਗਣਤ ਨ ਕਾਈ ॥
39 ਹਉਮੈ ਮਾਰਿ ਕਰਹੁ ਗੁਰ ਸੇਵਾ ਜਨ ਨਾਨਕ ਹਰਿ ਰੰਗਿ ਭੀਨਾ ਹੇ ॥੧੭॥੨॥੮॥
40 ਮਾਰੂ ਮਹਲਾ ੧ ॥
41 ਅਸੁਰ ਸਘਾਰਣ ਰਾਮੁ ਹਮਾਰਾ ॥
42 ਘਟਿ ਘਟਿ ਰਮਈਆ ਰਾਮੁ ਪਿਆਰਾ ॥
43 ਨਾਲੇ ਅਲਖੁ ਨ ਲਖੀਐ ਮੂਲੇ ਗੁਰਮੁਖਿ ਲਿਖੁ ਵੀਚਾਰਾ ਹੇ ॥੧॥
44 ਗੁਰਮੁਖਿ ਸਾਧੂ ਸਰਣਿ ਤੁਮਾਰੀ ॥