Ang 1044
1 ਆਪੇ ਮੇਲੇ ਦੇ ਵਡਿਆਈ ॥
2 ਗੁਰ ਪਰਸਾਦੀ ਕੀਮਤਿ ਪਾਈ ॥
3 ਮਨਮੁਖਿ ਬਹੁਤੁ ਫਿਰੈ ਬਿਲਲਾਦੀ ਦੂਜੈ ਭਾਇ ਖੁਆਈ ਹੇ ॥੩॥
4 ਹਉਮੈ ਮਾਇਆ ਵਿਚੇ ਪਾਈ ॥
5 ਮਨਮੁਖ ਭੂਲੇ ਪਤਿ ਗਵਾਈ ॥
6 ਗੁਰਮੁਖਿ ਹੋਵੈ ਸੋ ਨਾਇ ਰਾਚੈ ਸਾਚੈ ਰਹਿਆ ਸਮਾਈ ਹੇ ॥੪॥
7 ਗੁਰ ਤੇ ਗਿਆਨੁ ਨਾਮ ਰਤਨੁ ਪਾਇਆ ॥
8 ਮਨਸਾ ਮਾਰਿ ਮਨ ਮਾਹਿ ਸਮਾਇਆ ॥
9 ਆਪੇ ਖੇਲ ਕਰੇ ਸਭਿ ਕਰਤਾ ਆਪੇ ਦੇਇ ਬੁਝਾਈ ਹੇ ॥੫॥
10 ਸਤਿਗੁਰੁ ਸੇਵੇ ਆਪੁ ਗਵਾਏ ॥
11 ਮਿਲਿ ਪ੍ਰੀਤਮ ਸਬਦਿ ਸੁਖੁ ਪਾਏ ॥
12 ਅੰਤਰਿ ਪਿਆਰੁ ਭਗਤੀ ਰਾਤਾ ਸਹਜਿ ਮਤੇ ਬਣਿ ਆਈ ਹੇ ॥੬॥
13 ਦੂਖ ਨਿਵਾਰਣੁ ਗੁਰ ਤੇ ਜਾਤਾ ॥
14 ਆਪਿ ਮਿਲਿਆ ਜਗਜੀਵਨੁ ਦਾਤਾ ॥
15 ਜਿਸ ਨੋ ਲਾਏ ਸੋਈ ਬੂਝੈ ਭਉ ਭਰਮੁ ਸਰੀਰਹੁ ਜਾਈ ਹੇ ॥੭॥
16 ਆਪੇ ਗੁਰਮੁਖਿ ਆਪੇ ਦੇਵੈ ॥
17 ਸਚੈ ਸਬਦਿ ਸਤਿਗੁਰੁ ਸੇਵੈ ॥
18 ਜਰਾ ਜਮੁ ਤਿਸੁ ਜੋਹਿ ਨ ਸਾਕੈ ਸਾਚੇ ਸਿਉ ਬਣਿ ਆਈ ਹੇ ॥੮॥
19 ਤ੍ਰਿਸਨਾ ਅਗਨਿ ਜਲੈ ਸੰਸਾਰਾ ॥
20 ਜਲਿ ਜਲਿ ਖਪੈ ਬਹੁਤੁ ਵਿਕਾਰਾ ॥
21 ਮਨਮੁਖੁ ਠਉਰ ਨ ਪਾਏ ਕਬਹੂ ਸਤਿਗੁਰ ਬੂਝ ਬੁਝਾਈ ਹੇ ॥੯॥
22 ਸਤਿਗੁਰੁ ਸੇਵਨਿ ਸੇ ਵਡਭਾਗੀ ॥
23 ਸਾਚੈ ਨਾਮਿ ਸਦਾ ਲਿਵ ਲਾਗੀ ॥
24 ਅੰਤਰਿ ਨਾਮੁ ਰਵਿਆ ਨਿਹਕੇਵਲੁ ਤ੍ਰਿਸਨਾ ਸਬਦਿ ਬੁਝਾਈ ਹੇ ॥੧੦॥
25 ਸਚਾ ਸਬਦੁ ਸਚੀ ਹੈ ਬਾਣੀ ॥
26 ਗੁਰਮੁਖਿ ਵਿਰਲੈ ਕਿਨੈ ਪਛਾਣੀ ॥
27 ਸਚੈ ਸਬਦਿ ਰਤੇ ਬੈਰਾਗੀ ਆਵਣੁ ਜਾਣੁ ਰਹਾਈ ਹੇ ॥੧੧॥
28 ਸਬਦੁ ਬੁਝੈ ਸੋ ਮੈਲੁ ਚੁਕਾਏ ॥
29 ਨਿਰਮਲ ਨਾਮੁ ਵਸੈ ਮਨਿ ਆਏ ॥
30 ਸਤਿਗੁਰੁ ਅਪਣਾ ਸਦ ਹੀ ਸੇਵਹਿ ਹਉਮੈ ਵਿਚਹੁ ਜਾਈ ਹੇ ॥੧੨॥
31 ਗੁਰ ਤੇ ਬੂਝੈ ਤਾ ਦਰੁ ਸੂਝੈ ॥
32 ਨਾਮ ਵਿਹੂਣਾ ਕਥਿ ਕਥਿ ਲੂਝੈ ॥
33 ਸਤਿਗੁਰ ਸੇਵੇ ਕੀ ਵਡਿਆਈ ਤ੍ਰਿਸਨਾ ਭੂਖ ਗਵਾਈ ਹੇ ॥੧੩॥
34 ਆਪੇ ਆਪਿ ਮਿਲੈ ਤਾ ਬੂਝੈ ॥
35 ਗਿਆਨ ਵਿਹੂਣਾ ਕਿਛੂ ਨ ਸੂਝੈ ॥
36 ਗੁਰ ਕੀ ਦਾਤਿ ਸਦਾ ਮਨ ਅੰਤਰਿ ਬਾਣੀ ਸਬਦਿ ਵਜਾਈ ਹੇ ॥੧੪॥
37 ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥
38 ਕੋਇ ਨ ਮੇਟੈ ਧੁਰਿ ਫੁਰਮਾਇਆ ॥
39 ਸਤਸੰਗਤਿ ਮਹਿ ਤਿਨ ਹੀ ਵਾਸਾ ਜਿਨ ਕਉ ਧੁਰਿ ਲਿਖਿ ਪਾਈ ਹੇ ॥੧੫॥
40 ਅਪਣੀ ਨਦਰਿ ਕਰੇ ਸੋ ਪਾਏ ॥
41 ਸਚੈ ਸਬਦਿ ਤਾੜੀ ਚਿਤੁ ਲਾਏ ॥
42 ਨਾਨਕ ਦਾਸੁ ਕਹੈ ਬੇਨੰਤੀ ਭੀਖਿਆ ਨਾਮੁ ਦਰਿ ਪਾਈ ਹੇ ॥੧੬॥੧॥
43 ਮਾਰੂ ਮਹਲਾ ੩ ॥
44 ਏਕੋ ਏਕੁ ਵਰਤੈ ਸਭੁ ਸੋਈ ॥
45 ਗੁਰਮੁਖਿ ਵਿਰਲਾ ਬੂਝੈ ਕੋਈ ॥
46 ਏਕੋ ਰਵਿ ਰਹਿਆ ਸਭ ਅੰਤਰਿ ਤਿਸੁ ਬਿਨੁ ਅਵਰੁ ਨ ਕੋਈ ਹੇ ॥੧॥
47 ਲਖ ਚਉਰਾਸੀਹ ਜੀਅ ਉਪਾਏ ॥