Ang 1052
1 ਜਹ ਦੇਖਾ ਤੂ ਸਭਨੀ ਥਾਈ ॥
2 ਪੂਰੈ ਗੁਰਿ ਸਭ ਸੋਝੀ ਪਾਈ ॥
3 ਨਾਮੋ ਨਾਮੁ ਧਿਆਈਐ ਸਦਾ ਸਦ ਇਹੁ ਮਨੁ ਨਾਮੇ ਰਾਤਾ ਹੇ ॥੧੨॥
4 ਨਾਮੇ ਰਾਤਾ ਪਵਿਤੁ ਸਰੀਰਾ ॥
5 ਬਿਨੁ ਨਾਵੈ ਡੂਬਿ ਮੁਏ ਬਿਨੁ ਨੀਰਾ ॥
6 ਆਵਹਿ ਜਾਵਹਿ ਨਾਮੁ ਨਹੀ ਬੂਝਹਿ ਇਕਨਾ ਗੁਰਮੁਖਿ ਸਬਦੁ ਪਛਾਤਾ ਹੇ ॥੧੩॥
7 ਪੂਰੈ ਸਤਿਗੁਰਿ ਬੂਝ ਬੁਝਾਈ ॥
8 ਵਿਣੁ ਨਾਵੈ ਮੁਕਤਿ ਕਿਨੈ ਨ ਪਾਈ ॥
9 ਨਾਮੇ ਨਾਮਿ ਮਿਲੈ ਵਡਿਆਈ ਸਹਜਿ ਰਹੈ ਰੰਗਿ ਰਾਤਾ ਹੇ ॥੧੪॥
10 ਕਾਇਆ ਨਗਰੁ ਢਹੈ ਢਹਿ ਢੇਰੀ ॥
11 ਬਿਨੁ ਸਬਦੈ ਚੂਕੈ ਨਹੀ ਫੇਰੀ ॥
12 ਸਾਚੁ ਸਲਾਹੇ ਸਾਚਿ ਸਮਾਵੈ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੧੫॥
13 ਜਿਸ ਨੋ ਨਦਰਿ ਕਰੇ ਸੋ ਪਾਏ ॥
14 ਸਾਚਾ ਸਬਦੁ ਵਸੈ ਮਨਿ ਆਏ ॥
15 ਨਾਨਕ ਨਾਮਿ ਰਤੇ ਨਿਰੰਕਾਰੀ ਦਰਿ ਸਾਚੈ ਸਾਚੁ ਪਛਾਤਾ ਹੇ ॥੧੬॥੮॥
16 ਮਾਰੂ ਸੋਲਹੇ ੩ ॥
17 ਆਪੇ ਕਰਤਾ ਸਭੁ ਜਿਸੁ ਕਰਣਾ ॥
18 ਜੀਅ ਜੰਤ ਸਭਿ ਤੇਰੀ ਸਰਣਾ ॥
19 ਆਪੇ ਗੁਪਤੁ ਵਰਤੈ ਸਭ ਅੰਤਰਿ ਗੁਰ ਕੈ ਸਬਦਿ ਪਛਾਤਾ ਹੇ ॥੧॥
20 ਹਰਿ ਕੇ ਭਗਤਿ ਭਰੇ ਭੰਡਾਰਾ ॥
21 ਆਪੇ ਬਖਸੇ ਸਬਦਿ ਵੀਚਾਰਾ ॥
22 ਜੋ ਤੁਧੁ ਭਾਵੈ ਸੋਈ ਕਰਸਹਿ ਸਚੇ ਸਿਉ ਮਨੁ ਰਾਤਾ ਹੇ ॥੨॥
23 ਆਪੇ ਹੀਰਾ ਰਤਨੁ ਅਮੋਲੋ ॥
24 ਆਪੇ ਨਦਰੀ ਤੋਲੇ ਤੋਲੋ ॥
25 ਜੀਅ ਜੰਤ ਸਭਿ ਸਰਣਿ ਤੁਮਾਰੀ ਕਰਿ ਕਿਰਪਾ ਆਪਿ ਪਛਾਤਾ ਹੇ ॥੩॥
26 ਜਿਸ ਨੋ ਨਦਰਿ ਹੋਵੈ ਧੁਰਿ ਤੇਰੀ ॥
27 ਮਰੈ ਨ ਜੰਮੈ ਚੂਕੈ ਫੇਰੀ ॥
28 ਸਾਚੇ ਗੁਣ ਗਾਵੈ ਦਿਨੁ ਰਾਤੀ ਜੁਗਿ ਜੁਗਿ ਏਕੋ ਜਾਤਾ ਹੇ ॥੪॥
29 ਮਾਇਆ ਮੋਹਿ ਸਭੁ ਜਗਤੁ ਉਪਾਇਆ ॥
30 ਬ੍ਰਹਮਾ ਬਿਸਨੁ ਦੇਵ ਸਬਾਇਆ ॥
31 ਜੋ ਤੁਧੁ ਭਾਣੇ ਸੇ ਨਾਮਿ ਲਾਗੇ ਗਿਆਨ ਮਤੀ ਪਛਾਤਾ ਹੇ ॥੫॥
32 ਪਾਪ ਪੁੰਨ ਵਰਤੈ ਸੰਸਾਰਾ ॥
33 ਹਰਖੁ ਸੋਗੁ ਸਭੁ ਦੁਖੁ ਹੈ ਭਾਰਾ ॥
34 ਗੁਰਮੁਖਿ ਹੋਵੈ ਸੋ ਸੁਖੁ ਪਾਏ ਜਿਨਿ ਗੁਰਮੁਖਿ ਨਾਮੁ ਪਛਾਤਾ ਹੇ ॥੬॥
35 ਕਿਰਤੁ ਨ ਕੋਈ ਮੇਟਣਹਾਰਾ ॥
36 ਗੁਰ ਕੈ ਸਬਦੇ ਮੋਖ ਦੁਆਰਾ ॥
37 ਪੂਰਬਿ ਲਿਖਿਆ ਸੋ ਫਲੁ ਪਾਇਆ ਜਿਨਿ ਆਪੁ ਮਾਰਿ ਪਛਾਤਾ ਹੇ ॥੭॥
38 ਮਾਇਆ ਮੋਹਿ ਹਰਿ ਸਿਉ ਚਿਤੁ ਨ ਲਾਗੈ ॥
39 ਦੂਜੈ ਭਾਇ ਘਣਾ ਦੁਖੁ ਆਗੈ ॥
40 ਮਨਮੁਖ ਭਰਮਿ ਭੁਲੇ ਭੇਖਧਾਰੀ ਅੰਤ ਕਾਲਿ ਪਛੁਤਾਤਾ ਹੇ ॥੮॥
41 ਹਰਿ ਕੈ ਭਾਣੈ ਹਰਿ ਗੁਣ ਗਾਏ ॥
42 ਸਭਿ ਕਿਲਬਿਖ ਕਾਟੇ ਦੂਖ ਸਬਾਏ ॥
43 ਹਰਿ ਨਿਰਮਲੁ ਨਿਰਮਲ ਹੈ ਬਾਣੀ ਹਰਿ ਸੇਤੀ ਮਨੁ ਰਾਤਾ ਹੇ ॥੯॥
44 ਜਿਸ ਨੋ ਨਦਰਿ ਕਰੇ ਸੋ ਗੁਣ ਨਿਧਿ ਪਾਏ ॥
45 ਹਉਮੈ ਮੇਰਾ ਠਾਕਿ ਰਹਾਏ ॥
46 ਗੁਣ ਅਵਗਣ ਕਾ ਏਕੋ ਦਾਤਾ ਗੁਰਮੁਖਿ ਵਿਰਲੀ ਜਾਤਾ ਹੇ ॥੧੦॥
47 ਮੇਰਾ ਪ੍ਰਭੁ ਨਿਰਮਲੁ ਅਤਿ ਅਪਾਰਾ ॥
48 ਆਪੇ ਮੇਲੈ ਗੁਰ ਸਬਦਿ ਵੀਚਾਰਾ ॥