Ang 1063
1 ਸਤਿਗੁਰਿ ਸੇਵਿਐ ਸਹਜ ਅਨੰਦਾ ॥
2 ਹਿਰਦੈ ਆਇ ਵੁਠਾ ਗੋਵਿੰਦਾ ॥
3 ਸਹਜੇ ਭਗਤਿ ਕਰੇ ਦਿਨੁ ਰਾਤੀ ਆਪੇ ਭਗਤਿ ਕਰਾਇਦਾ ॥੪॥
4 ਸਤਿਗੁਰ ਤੇ ਵਿਛੁੜੇ ਤਿਨੀ ਦੁਖੁ ਪਾਇਆ ॥
5 ਅਨਦਿਨੁ ਮਾਰੀਅਹਿ ਦੁਖੁ ਸਬਾਇਆ ॥
6 ਮਥੇ ਕਾਲੇ ਮਹਲੁ ਨ ਪਾਵਹਿ ਦੁਖ ਹੀ ਵਿਚਿ ਦੁਖੁ ਪਾਇਦਾ ॥੫॥
7 ਸਤਿਗੁਰੁ ਸੇਵਹਿ ਸੇ ਵਡਭਾਗੀ ॥
8 ਸਹਜ ਭਾਇ ਸਚੀ ਲਿਵ ਲਾਗੀ ॥
9 ਸਚੋ ਸਚੁ ਕਮਾਵਹਿ ਸਦ ਹੀ ਸਚੈ ਮੇਲਿ ਮਿਲਾਇਦਾ ॥੬॥
10 ਜਿਸ ਨੋ ਸਚਾ ਦੇਇ ਸੁ ਪਾਏ ॥
11 ਅੰਤਰਿ ਸਾਚੁ ਭਰਮੁ ਚੁਕਾਏ ॥
12 ਸਚੁ ਸਚੈ ਕਾ ਆਪੇ ਦਾਤਾ ਜਿਸੁ ਦੇਵੈ ਸੋ ਸਚੁ ਪਾਇਦਾ ॥੭॥
13 ਆਪੇ ਕਰਤਾ ਸਭਨਾ ਕਾ ਸੋਈ ॥
14 ਜਿਸ ਨੋ ਆਪਿ ਬੁਝਾਏ ਬੂਝੈ ਕੋਈ ॥
15 ਆਪੇ ਬਖਸੇ ਦੇ ਵਡਿਆਈ ਆਪੇ ਮੇਲਿ ਮਿਲਾਇਦਾ ॥੮॥
16 ਹਉਮੈ ਕਰਦਿਆ ਜਨਮੁ ਗਵਾਇਆ ॥
17 ਆਗੈ ਮੋਹੁ ਨ ਚੂਕੈ ਮਾਇਆ ॥
18 ਅਗੈ ਜਮਕਾਲੁ ਲੇਖਾ ਲੇਵੈ ਜਿਉ ਤਿਲ ਘਾਣੀ ਪੀੜਾਇਦਾ ॥੯॥
19 ਪੂਰੈ ਭਾਗਿ ਗੁਰ ਸੇਵਾ ਹੋਈ ॥
20 ਨਦਰਿ ਕਰੇ ਤਾ ਸੇਵੇ ਕੋਈ ॥
21 ਜਮਕਾਲੁ ਤਿਸੁ ਨੇੜਿ ਨ ਆਵੈ ਮਹਲਿ ਸਚੈ ਸੁਖੁ ਪਾਇਦਾ ॥੧੦॥
22 ਤਿਨ ਸੁਖੁ ਪਾਇਆ ਜੋ ਤੁਧੁ ਭਾਏ ॥
23 ਪੂਰੈ ਭਾਗਿ ਗੁਰ ਸੇਵਾ ਲਾਏ ॥
24 ਤੇਰੈ ਹਥਿ ਹੈ ਸਭ ਵਡਿਆਈ ਜਿਸੁ ਦੇਵਹਿ ਸੋ ਪਾਇਦਾ ॥੧੧॥
25 ਅੰਦਰਿ ਪਰਗਾਸੁ ਗੁਰੂ ਤੇ ਪਾਏ ॥
26 ਨਾਮੁ ਪਦਾਰਥੁ ਮੰਨਿ ਵਸਾਏ ॥
27 ਗਿਆਨ ਰਤਨੁ ਸਦਾ ਘਟਿ ਚਾਨਣੁ ਅਗਿਆਨ ਅੰਧੇਰੁ ਗਵਾਇਦਾ ॥੧੨॥
28 ਅਗਿਆਨੀ ਅੰਧੇ ਦੂਜੈ ਲਾਗੇ ॥
29 ਬਿਨੁ ਪਾਣੀ ਡੁਬਿ ਮੂਏ ਅਭਾਗੇ ॥
30 ਚਲਦਿਆ ਘਰੁ ਦਰੁ ਨਦਰਿ ਨ ਆਵੈ ਜਮ ਦਰਿ ਬਾਧਾ ਦੁਖੁ ਪਾਇਦਾ ॥੧੩॥
31 ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥
32 ਗਿਆਨੀ ਧਿਆਨੀ ਪੂਛਹੁ ਕੋਈ ॥
33 ਸਤਿਗੁਰੁ ਸੇਵੇ ਤਿਸੁ ਮਿਲੈ ਵਡਿਆਈ ਦਰਿ ਸਚੈ ਸੋਭਾ ਪਾਇਦਾ ॥੧੪॥
34 ਸਤਿਗੁਰ ਨੋ ਸੇਵੇ ਤਿਸੁ ਆਪਿ ਮਿਲਾਏ ॥
35 ਮਮਤਾ ਕਾਟਿ ਸਚਿ ਲਿਵ ਲਾਏ ॥
36 ਸਦਾ ਸਚੁ ਵਣਜਹਿ ਵਾਪਾਰੀ ਨਾਮੋ ਲਾਹਾ ਪਾਇਦਾ ॥੧੫॥
37 ਆਪੇ ਕਰੇ ਕਰਾਏ ਕਰਤਾ ॥
38 ਸਬਦਿ ਮਰੈ ਸੋਈ ਜਨੁ ਮੁਕਤਾ ॥
39 ਨਾਨਕ ਨਾਮੁ ਵਸੈ ਮਨ ਅੰਤਰਿ ਨਾਮੋ ਨਾਮੁ ਧਿਆਇਦਾ ॥੧੬॥੫॥੧੯॥
40 ਮਾਰੂ ਮਹਲਾ ੩ ॥
41 ਜੋ ਤੁਧੁ ਕਰਣਾ ਸੋ ਕਰਿ ਪਾਇਆ ॥
42 ਭਾਣੇ ਵਿਚਿ ਕੋ ਵਿਰਲਾ ਆਇਆ ॥
43 ਭਾਣਾ ਮੰਨੇ ਸੋ ਸੁਖੁ ਪਾਏ ਭਾਣੇ ਵਿਚਿ ਸੁਖੁ ਪਾਇਦਾ ॥੧॥
44 ਗੁਰਮੁਖਿ ਤੇਰਾ ਭਾਣਾ ਭਾਵੈ ॥
45 ਸਹਜੇ ਹੀ ਸੁਖੁ ਸਚੁ ਕਮਾਵੈ ॥
46 ਭਾਣੇ ਨੋ ਲੋਚੈ ਬਹੁਤੇਰੀ ਆਪਣਾ ਭਾਣਾ ਆਪਿ ਮਨਾਇਦਾ ॥੨॥
47 ਤੇਰਾ ਭਾਣਾ ਮੰਨੇ ਸੁ ਮਿਲੈ ਤੁਧੁ ਆਏ ॥