Ang 109
1 ਮਾਂਝ ਮਹਲਾ ੫ ॥
2 ਝੂਠਾ ਮੰਗਣੁ ਜੇ ਕੋਈ ਮਾਗੈ ॥
3 ਤਿਸ ਕਉ ਮਰਤੇ ਘੜੀ ਨ ਲਾਗੈ ॥
4 ਪਾਰਬ੍ਰਹਮੁ ਜੋ ਸਦ ਹੀ ਸੇਵੈ ਸੋ ਗੁਰ ਮਿਲਿ ਨਿਹਚਲੁ ਕਹਣਾ ॥੧॥
5 ਪ੍ਰੇਮ ਭਗਤਿ ਜਿਸ ਕੈ ਮਨਿ ਲਾਗੀ ॥
6 ਗੁਣ ਗਾਵੈ ਅਨਦਿਨੁ ਨਿਤਿ ਜਾਗੀ ॥
7 ਬਾਹ ਪਕੜਿ ਤਿਸੁ ਸੁਆਮੀ ਮੇਲੈ ਜਿਸ ਕੈ ਮਸਤਕਿ ਲਹਣਾ ॥੨॥
8 ਚਰਨ ਕਮਲ ਭਗਤਾਂ ਮਨਿ ਵੁਠੇ ॥
9 ਵਿਣੁ ਪਰਮੇਸਰ ਸਗਲੇ ਮੁਠੇ ॥
10 ਸੰਤ ਜਨਾਂ ਕੀ ਧੂੜਿ ਨਿਤ ਬਾਂਛਹਿ ਨਾਮੁ ਸਚੇ ਕਾ ਗਹਣਾ ॥੩॥
11 ਊਠਤ ਬੈਠਤ ਹਰਿ ਹਰਿ ਗਾਈਐ ॥
12 ਜਿਸੁ ਸਿਮਰਤ ਵਰੁ ਨਿਹਚਲੁ ਪਾਈਐ ॥
13 ਨਾਨਕ ਕਉ ਪ੍ਰਭ ਹੋਇ ਦਇਆਲਾ ਤੇਰਾ ਕੀਤਾ ਸਹਣਾ ॥੪॥੪੩॥੫੦॥
14 ਰਾਗੁ ਮਾਝ ਅਸਟਪਦੀਆ ਮਹਲਾ ੧ ਘਰੁ ੧ ॥
15 ੴ ਸਤਿਗੁਰ ਪ੍ਰਸਾਦਿ ॥
16 ਸਬਦਿ ਰੰਗਾਏ ਹੁਕਮਿ ਸਬਾਏ ॥
17 ਸਚੀ ਦਰਗਹ ਮਹਲਿ ਬੁਲਾਏ ॥
18 ਸਚੇ ਦੀਨ ਦਇਆਲ ਮੇਰੇ ਸਾਹਿਬਾ ਸਚੇ ਮਨੁ ਪਤੀਆਵਣਿਆ ॥੧॥
19 ਹਉ ਵਾਰੀ ਜੀਉ ਵਾਰੀ ਸਬਦਿ ਸੁਹਾਵਣਿਆ ॥
20 ਅੰਮ੍ਰਿਤ ਨਾਮੁ ਸਦਾ ਸੁਖਦਾਤਾ ਗੁਰਮਤੀ ਮੰਨਿ ਵਸਾਵਣਿਆ ॥੧॥ ਰਹਾਉ ॥
21 ਨਾ ਕੋ ਮੇਰਾ ਹਉ ਕਿਸੁ ਕੇਰਾ ॥
22 ਸਾਚਾ ਠਾਕੁਰੁ ਤ੍ਰਿਭਵਣਿ ਮੇਰਾ ॥
23 ਹਉਮੈ ਕਰਿ ਕਰਿ ਜਾਇ ਘਣੇਰੀ ਕਰਿ ਅਵਗਣ ਪਛੋਤਾਵਣਿਆ ॥੨॥
24 ਹੁਕਮੁ ਪਛਾਣੈ ਸੁ ਹਰਿ ਗੁਣ ਵਖਾਣੈ ॥
25 ਗੁਰ ਕੈ ਸਬਦਿ ਨਾਮਿ ਨੀਸਾਣੈ ॥
26 ਸਭਨਾ ਕਾ ਦਰਿ ਲੇਖਾ ਸਚੈ ਛੂਟਸਿ ਨਾਮਿ ਸੁਹਾਵਣਿਆ ॥੩॥
27 ਮਨਮੁਖੁ ਭੂਲਾ ਠਉਰੁ ਨ ਪਾਏ ॥
28 ਜਮ ਦਰਿ ਬਧਾ ਚੋਟਾ ਖਾਏ ॥
29 ਬਿਨੁ ਨਾਵੈ ਕੋ ਸੰਗਿ ਨ ਸਾਥੀ ਮੁਕਤੇ ਨਾਮੁ ਧਿਆਵਣਿਆ ॥੪॥
30 ਸਾਕਤ ਕੂੜੇ ਸਚੁ ਨ ਭਾਵੈ ॥
31 ਦੁਬਿਧਾ ਬਾਧਾ ਆਵੈ ਜਾਵੈ ॥
32 ਲਿਖਿਆ ਲੇਖੁ ਨ ਮੇਟੈ ਕੋਈ ਗੁਰਮੁਖਿ ਮੁਕਤਿ ਕਰਾਵਣਿਆ ॥੫॥
33 ਪੇਈਅੜੈ ਪਿਰੁ ਜਾਤੋ ਨਾਹੀ ॥
34 ਝੂਠਿ ਵਿਛੁੰਨੀ ਰੋਵੈ ਧਾਹੀ ॥
35 ਅਵਗਣਿ ਮੁਠੀ ਮਹਲੁ ਨ ਪਾਏ ਅਵਗਣ ਗੁਣਿ ਬਖਸਾਵਣਿਆ ॥੬॥
36 ਪੇਈਅੜੈ ਜਿਨਿ ਜਾਤਾ ਪਿਆਰਾ ॥
37 ਗੁਰਮੁਖਿ ਬੂਝੈ ਤਤੁ ਬੀਚਾਰਾ ॥
38 ਆਵਣੁ ਜਾਣਾ ਠਾਕਿ ਰਹਾਏ ਸਚੈ ਨਾਮਿ ਸਮਾਵਣਿਆ ॥੭॥
39 ਗੁਰਮੁਖਿ ਬੂਝੈ ਅਕਥੁ ਕਹਾਵੈ ॥
40 ਸਚੇ ਠਾਕੁਰ ਸਾਚੋ ਭਾਵੈ ॥
41 ਨਾਨਕ ਸਚੁ ਕਹੈ ਬੇਨੰਤੀ ਸਚੁ ਮਿਲੈ ਗੁਣ ਗਾਵਣਿਆ ॥੮॥੧॥
42 ਮਾਝ ਮਹਲਾ ੩ ਘਰੁ ੧ ॥
43 ਕਰਮੁ ਹੋਵੈ ਸਤਿਗੁਰੂ ਮਿਲਾਏ ॥