Ang 1092
1 ਬਿਨੁ ਕਰਮਾ ਕਿਛੂ ਨ ਪਾਈਐ ਜੇ ਬਹੁਤੁ ਲੋਚਾਹੀ ॥
2 ਆਵੈ ਜਾਇ ਜੰਮੈ ਮਰੈ ਗੁਰ ਸਬਦਿ ਛੁਟਾਹੀ ॥
3 ਆਪਿ ਕਰੈ ਕਿਸੁ ਆਖੀਐ ਦੂਜਾ ਕੋ ਨਾਹੀ ॥੧੬॥
4 ਸਲੋਕੁ ਮਃ ੩ ॥
5 ਇਸੁ ਜਗ ਮਹਿ ਸੰਤੀ ਧਨੁ ਖਟਿਆ ਜਿਨਾ ਸਤਿਗੁਰੁ ਮਿਲਿਆ ਪ੍ਰਭੁ ਆਇ ॥
6 ਸਤਿਗੁਰਿ ਸਚੁ ਦ੍ਰਿੜਾਇਆ ਇਸੁ ਧਨ ਕੀ ਕੀਮਤਿ ਕਹੀ ਨ ਜਾਇ ॥
7 ਇਤੁ ਧਨਿ ਪਾਇਐ ਭੁਖ ਲਥੀ ਸੁਖੁ ਵਸਿਆ ਮਨਿ ਆਇ ॥
8 ਜਿੰਨੑਾ ਕਉ ਧੁਰਿ ਲਿਖਿਆ ਤਿਨੀ ਪਾਇਆ ਆਇ ॥
9 ਮਨਮੁਖੁ ਜਗਤੁ ਨਿਰਧਨੁ ਹੈ ਮਾਇਆ ਨੋ ਬਿਲਲਾਇ ॥
10 ਅਨਦਿਨੁ ਫਿਰਦਾ ਸਦਾ ਰਹੈ ਭੁਖ ਨ ਕਦੇ ਜਾਇ ॥
11 ਸਾਂਤਿ ਨ ਕਦੇ ਆਵਈ ਨਹ ਸੁਖੁ ਵਸੈ ਮਨਿ ਆਇ ॥
12 ਸਦਾ ਚਿੰਤ ਚਿਤਵਦਾ ਰਹੈ ਸਹਸਾ ਕਦੇ ਨ ਜਾਇ ॥
13 ਨਾਨਕ ਵਿਣੁ ਸਤਿਗੁਰ ਮਤਿ ਭਵੀ ਸਤਿਗੁਰ ਨੋ ਮਿਲੈ ਤਾ ਸਬਦੁ ਕਮਾਇ ॥
14 ਸਦਾ ਸਦਾ ਸੁਖ ਮਹਿ ਰਹੈ ਸਚੇ ਮਾਹਿ ਸਮਾਇ ॥੧॥
15 ਮਃ ੩ ॥
16 ਜਿਨਿ ਉਪਾਈ ਮੇਦਨੀ ਸੋਈ ਸਾਰ ਕਰੇਇ ॥
17 ਏਕੋ ਸਿਮਰਹੁ ਭਾਇਰਹੁ ਤਿਸੁ ਬਿਨੁ ਅਵਰੁ ਨ ਕੋਇ ॥
18 ਖਾਣਾ ਸਬਦੁ ਚੰਗਿਆਈਆ ਜਿਤੁ ਖਾਧੈ ਸਦਾ ਤ੍ਰਿਪਤਿ ਹੋਇ ॥
19 ਪੈਨਣੁ ਸਿਫਤਿ ਸਨਾਇ ਹੈ ਸਦਾ ਸਦਾ ਓਹੁ ਊਜਲਾ ਮੈਲਾ ਕਦੇ ਨ ਹੋਇ ॥
20 ਸਹਜੇ ਸਚੁ ਧਨੁ ਖਟਿਆ ਥੋੜਾ ਕਦੇ ਨ ਹੋਇ ॥
21 ਦੇਹੀ ਨੋ ਸਬਦੁ ਸੀਗਾਰੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥
22 ਨਾਨਕ ਗੁਰਮੁਖਿ ਬੁਝੀਐ ਜਿਸ ਨੋ ਆਪਿ ਵਿਖਾਲੇ ਸੋਇ ॥੨॥
23 ਪਉੜੀ ॥
24 ਅੰਤਰਿ ਜਪੁ ਤਪੁ ਸੰਜਮੋ ਗੁਰਸਬਦੀ ਜਾਪੈ ॥
25 ਹਰਿ ਹਰਿ ਨਾਮੁ ਧਿਆਈਐ ਹਉਮੈ ਅਗਿਆਨੁ ਗਵਾਪੈ ॥
26 ਅੰਦਰੁ ਅੰਮ੍ਰਿਤਿ ਭਰਪੂਰੁ ਹੈ ਚਾਖਿਆ ਸਾਦੁ ਜਾਪੈ ॥
27 ਜਿਨ ਚਾਖਿਆ ਸੇ ਨਿਰਭਉ ਭਏ ਸੇ ਹਰਿ ਰਸਿ ਧ੍ਰਾਪੈ ॥
28 ਹਰਿ ਕਿਰਪਾ ਧਾਰਿ ਪੀਆਇਆ ਫਿਰਿ ਕਾਲੁ ਨ ਵਿਆਪੈ ॥੧੭॥
29 ਸਲੋਕੁ ਮਃ ੩ ॥
30 ਲੋਕੁ ਅਵਗਣਾ ਕੀ ਬੰਨੑੈ ਗੰਠੜੀ ਗੁਣ ਨ ਵਿਹਾਝੈ ਕੋਇ ॥
31 ਗੁਣ ਕਾ ਗਾਹਕੁ ਨਾਨਕਾ ਵਿਰਲਾ ਕੋਈ ਹੋਇ ॥
32 ਗੁਰ ਪਰਸਾਦੀ ਗੁਣ ਪਾਈਅਨੑਿ ਜਿਸ ਨੋ ਨਦਰਿ ਕਰੇਇ ॥੧॥
33 ਮਃ ੩ ॥
34 ਗੁਣ ਅਵਗੁਣ ਸਮਾਨਿ ਹਹਿ ਜਿ ਆਪਿ ਕੀਤੇ ਕਰਤਾਰਿ ॥
35 ਨਾਨਕ ਹੁਕਮਿ ਮੰਨਿਐ ਸੁਖੁ ਪਾਈਐ ਗੁਰਸਬਦੀ ਵੀਚਾਰਿ ॥੨॥
36 ਪਉੜੀ ॥
37 ਅੰਦਰਿ ਰਾਜਾ ਤਖਤੁ ਹੈ ਆਪੇ ਕਰੇ ਨਿਆਉ ॥
38 ਗੁਰਸਬਦੀ ਦਰੁ ਜਾਣੀਐ ਅੰਦਰਿ ਮਹਲੁ ਅਸਰਾਉ ॥
39 ਖਰੇ ਪਰਖਿ ਖਜਾਨੈ ਪਾਈਅਨਿ ਖੋਟਿਆ ਨਾਹੀ ਥਾਉ ॥
40 ਸਭੁ ਸਚੋ ਸਚੁ ਵਰਤਦਾ ਸਦਾ ਸਚੁ ਨਿਆਉ ॥
41 ਅੰਮ੍ਰਿਤ ਕਾ ਰਸੁ ਆਇਆ ਮਨਿ ਵਸਿਆ ਨਾਉ ॥੧੮॥
42 ਸਲੋਕ ਮਃ ੧ ॥
43 ਹਉ ਮੈ ਕਰੀ ਤਾਂ ਤੂ ਨਾਹੀ ਤੂ ਹੋਵਹਿ ਹਉ ਨਾਹਿ ॥