Ang 1093
1 ਬੂਝਹੁ ਗਿਆਨੀ ਬੂਝਣਾ ਏਹ ਅਕਥ ਕਥਾ ਮਨ ਮਾਹਿ ॥
2 ਬਿਨੁ ਗੁਰ ਤਤੁ ਨ ਪਾਈਐ ਅਲਖੁ ਵਸੈ ਸਭ ਮਾਹਿ ॥
3 ਸਤਿਗੁਰੁ ਮਿਲੈ ਤ ਜਾਣੀਐ ਜਾਂ ਸਬਦੁ ਵਸੈ ਮਨ ਮਾਹਿ ॥
4 ਆਪੁ ਗਇਆ ਭ੍ਰਮੁ ਭਉ ਗਇਆ ਜਨਮ ਮਰਨ ਦੁਖ ਜਾਹਿ ॥
5 ਗੁਰਮਤਿ ਅਲਖੁ ਲਖਾਈਐ ਊਤਮ ਮਤਿ ਤਰਾਹਿ ॥
6 ਨਾਨਕ ਸੋਹੰ ਹੰਸਾ ਜਪੁ ਜਾਪਹੁ ਤ੍ਰਿਭਵਣ ਤਿਸੈ ਸਮਾਹਿ ॥੧॥
7 ਮਃ ੩ ॥
8 ਮਨੁ ਮਾਣਕੁ ਜਿਨਿ ਪਰਖਿਆ ਗੁਰਸਬਦੀ ਵੀਚਾਰਿ ॥
9 ਸੇ ਜਨ ਵਿਰਲੇ ਜਾਣੀਅਹਿ ਕਲਜੁਗ ਵਿਚਿ ਸੰਸਾਰਿ ॥
10 ਆਪੈ ਨੋ ਆਪੁ ਮਿਲਿ ਰਹਿਆ ਹਉਮੈ ਦੁਬਿਧਾ ਮਾਰਿ ॥
11 ਨਾਨਕ ਨਾਮਿ ਰਤੇ ਦੁਤਰੁ ਤਰੇ ਭਉਜਲੁ ਬਿਖਮੁ ਸੰਸਾਰੁ ॥੨॥
12 ਪਉੜੀ ॥
13 ਮਨਮੁਖ ਅੰਦਰੁ ਨ ਭਾਲਨੀ ਮੁਠੇ ਅਹੰਮਤੇ ॥
14 ਚਾਰੇ ਕੁੰਡਾਂ ਭਵਿ ਥਕੇ ਅੰਦਰਿ ਤਿਖ ਤਤੇ ॥
15 ਸਿੰਮ੍ਰਿਤਿ ਸਾਸਤ ਨ ਸੋਧਨੀ ਮਨਮੁਖ ਵਿਗੁਤੇ ॥
16 ਬਿਨੁ ਗੁਰ ਕਿਨੈ ਨ ਪਾਇਓ ਹਰਿ ਨਾਮੁ ਹਰਿ ਸਤੇ ॥
17 ਤਤੁ ਗਿਆਨੁ ਵੀਚਾਰਿਆ ਹਰਿ ਜਪਿ ਹਰਿ ਗਤੇ ॥੧੯॥
18 ਸਲੋਕ ਮਃ ੨ ॥
19 ਆਪੇ ਜਾਣੈ ਕਰੇ ਆਪਿ ਆਪੇ ਆਣੈ ਰਾਸਿ ॥
20 ਤਿਸੈ ਅਗੈ ਨਾਨਕਾ ਖਲਿਇ ਕੀਚੈ ਅਰਦਾਸਿ ॥੧॥
21 ਮਃ ੧ ॥
22 ਜਿਨਿ ਕੀਆ ਤਿਨਿ ਦੇਖਿਆ ਆਪੇ ਜਾਣੈ ਸੋਇ ॥
23 ਕਿਸ ਨੋ ਕਹੀਐ ਨਾਨਕਾ ਜਾ ਘਰਿ ਵਰਤੈ ਸਭੁ ਕੋਇ ॥੨॥
24 ਪਉੜੀ ॥
25 ਸਭੇ ਥੋਕ ਵਿਸਾਰਿ ਇਕੋ ਮਿਤੁ ਕਰਿ ॥
26 ਮਨੁ ਤਨੁ ਹੋਇ ਨਿਹਾਲੁ ਪਾਪਾ ਦਹੈ ਹਰਿ ॥
27 ਆਵਣ ਜਾਣਾ ਚੁਕੈ ਜਨਮਿ ਨ ਜਾਹਿ ਮਰਿ ॥
28 ਸਚੁ ਨਾਮੁ ਆਧਾਰੁ ਸੋਗਿ ਨ ਮੋਹਿ ਜਰਿ ॥
29 ਨਾਨਕ ਨਾਮੁ ਨਿਧਾਨੁ ਮਨ ਮਹਿ ਸੰਜਿ ਧਰਿ ॥੨੦॥
30 ਸਲੋਕ ਮਃ ੫ ॥
31 ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾ ਦੰਮ ॥
32 ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮ ॥੧॥
33 ਮਃ ੫ ॥
34 ਮਾਇਆ ਸਾਥਿ ਨ ਚਲਈ ਕਿਆ ਲਪਟਾਵਹਿ ਅੰਧ ॥
35 ਗੁਰ ਕੇ ਚਰਣ ਧਿਆਇ ਤੂ ਤੂਟਹਿ ਮਾਇਆ ਬੰਧ ॥੨॥
36 ਪਉੜੀ ॥
37 ਭਾਣੈ ਹੁਕਮੁ ਮਨਾਇਓਨੁ ਭਾਣੈ ਸੁਖੁ ਪਾਇਆ ॥
38 ਭਾਣੈ ਸਤਿਗੁਰੁ ਮੇਲਿਓਨੁ ਭਾਣੈ ਸਚੁ ਧਿਆਇਆ ॥
39 ਭਾਣੇ ਜੇਵਡ ਹੋਰ ਦਾਤਿ ਨਾਹੀ ਸਚੁ ਆਖਿ ਸੁਣਾਇਆ ॥
40 ਜਿਨ ਕਉ ਪੂਰਬਿ ਲਿਖਿਆ ਤਿਨ ਸਚੁ ਕਮਾਇਆ ॥
41 ਨਾਨਕ ਤਿਸੁ ਸਰਣਾਗਤੀ ਜਿਨਿ ਜਗਤੁ ਉਪਾਇਆ ॥੨੧॥
42 ਸਲੋਕ ਮਃ ੩ ॥
43 ਜਿਨ ਕਉ ਅੰਦਰਿ ਗਿਆਨੁ ਨਹੀ ਭੈ ਕੀ ਨਾਹੀ ਬਿੰਦ ॥
44 ਨਾਨਕ ਮੁਇਆ ਕਾ ਕਿਆ ਮਾਰਣਾ ਜਿ ਆਪਿ ਮਾਰੇ ਗੋਵਿੰਦ ॥੧॥
45 ਮਃ ੩ ॥
46 ਮਨ ਕੀ ਪਤ੍ਰੀ ਵਾਚਣੀ ਸੁਖੀ ਹੂ ਸੁਖੁ ਸਾਰੁ ॥
47 ਸੋ ਬ੍ਰਾਹਮਣੁ ਭਲਾ ਆਖੀਐ ਜਿ ਬੂਝੈ ਬ੍ਰਹਮੁ ਬੀਚਾਰੁ ॥
48 ਹਰਿ ਸਾਲਾਹੇ ਹਰਿ ਪੜੈ ਗੁਰ ਕੈ ਸਬਦਿ ਵੀਚਾਰਿ ॥