Ang 1098
1 ਜਿਤੁ ਲਾਈਅਨਿ ਤਿਤੈ ਲਗਦੀਆ ਨਹ ਖਿੰਜੋਤਾੜਾ ॥
2 ਜੋ ਇਛੀ ਸੋ ਫਲੁ ਪਾਇਦਾ ਗੁਰਿ ਅੰਦਰਿ ਵਾੜਾ ॥
3 ਗੁਰੁ ਨਾਨਕੁ ਤੁਠਾ ਭਾਇਰਹੁ ਹਰਿ ਵਸਦਾ ਨੇੜਾ ॥੧੦॥
4 ਡਖਣੇ ਮਃ ੫ ॥
5 ਜਾ ਮੂੰ ਆਵਹਿ ਚਿਤਿ ਤੂ ਤਾ ਹਭੇ ਸੁਖ ਲਹਾਉ ॥
6 ਨਾਨਕ ਮਨ ਹੀ ਮੰਝਿ ਰੰਗਾਵਲਾ ਪਿਰੀ ਤਹਿਜਾ ਨਾਉ ॥੧॥
7 ਮਃ ੫ ॥
8 ਕਪੜ ਭੋਗ ਵਿਕਾਰ ਏ ਹਭੇ ਹੀ ਛਾਰ ॥
9 ਖਾਕੁ ਲੋੁੜੇਦਾ ਤੰਨਿ ਖੇ ਜੋ ਰਤੇ ਦੀਦਾਰ ॥੨॥
10 ਮਃ ੫ ॥
11 ਕਿਆ ਤਕਹਿ ਬਿਆ ਪਾਸ ਕਰਿ ਹੀਅੜੇ ਹਿਕੁ ਅਧਾਰੁ ॥
12 ਥੀਉ ਸੰਤਨ ਕੀ ਰੇਣੁ ਜਿਤੁ ਲਭੀ ਸੁਖ ਦਾਤਾਰੁ ॥੩॥
13 ਪਉੜੀ ॥
14 ਵਿਣੁ ਕਰਮਾ ਹਰਿ ਜੀਉ ਨ ਪਾਈਐ ਬਿਨੁ ਸਤਿਗੁਰ ਮਨੂਆ ਨ ਲਗੈ ॥
15 ਧਰਮੁ ਧੀਰਾ ਕਲਿ ਅੰਦਰੇ ਇਹੁ ਪਾਪੀ ਮੂਲਿ ਨ ਤਗੈ ॥
16 ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ ॥
17 ਚਾਰੇ ਜੁਗ ਮੈ ਸੋਧਿਆ ਵਿਣੁ ਸੰਗਤਿ ਅਹੰਕਾਰੁ ਨ ਭਗੈ ॥
18 ਹਉਮੈ ਮੂਲਿ ਨ ਛੁਟਈ ਵਿਣੁ ਸਾਧੂ ਸਤਸੰਗੈ ॥
19 ਤਿਚਰੁ ਥਾਹ ਨ ਪਾਵਈ ਜਿਚਰੁ ਸਾਹਿਬ ਸਿਉ ਮਨ ਭੰਗੈ ॥
20 ਜਿਨਿ ਜਨਿ ਗੁਰਮੁਖਿ ਸੇਵਿਆ ਤਿਸੁ ਘਰਿ ਦੀਬਾਣੁ ਅਭਗੈ ॥
21 ਹਰਿ ਕਿਰਪਾ ਤੇ ਸੁਖੁ ਪਾਇਆ ਗੁਰ ਸਤਿਗੁਰ ਚਰਣੀ ਲਗੈ ॥੧੧॥
22 ਡਖਣੇ ਮਃ ੫ ॥
23 ਲੋੜੀਦੋ ਹਭ ਜਾਇ ਸੋ ਮੀਰਾ ਮੀਰੰਨ ਸਿਰਿ ॥
24 ਹਠ ਮੰਝਾਹੂ ਸੋ ਧਣੀ ਚਉਦੋ ਮੁਖਿ ਅਲਾਇ ॥੧॥
25 ਮਃ ੫ ॥
26 ਮਾਣਿਕੂ ਮੋਹਿ ਮਾਉ ਡਿੰਨਾ ਧਣੀ ਅਪਾਹਿ ॥
27 ਹਿਆਉ ਮਹਿਜਾ ਠੰਢੜਾ ਮੁਖਹੁ ਸਚੁ ਅਲਾਇ ॥੨॥
28 ਮਃ ੫ ॥
29 ਮੂ ਥੀਆਊ ਸੇਜ ਨੈਣਾ ਪਿਰੀ ਵਿਛਾਵਣਾ ॥
30 ਜੇ ਡੇਖੈ ਹਿਕ ਵਾਰ ਤਾ ਸੁਖ ਕੀਮਾ ਹੂ ਬਾਹਰੇ ॥੩॥
31 ਪਉੜੀ ॥
32 ਮਨੁ ਲੋਚੈ ਹਰਿ ਮਿਲਣ ਕਉ ਕਿਉ ਦਰਸਨੁ ਪਾਈਆ ॥
33 ਮੈ ਲਖ ਵਿੜਤੇ ਸਾਹਿਬਾ ਜੇ ਬਿੰਦ ਬੋੁਲਾਈਆ ॥
34 ਮੈ ਚਾਰੇ ਕੁੰਡਾ ਭਾਲੀਆ ਤੁਧੁ ਜੇਵਡੁ ਨ ਸਾਈਆ ॥
35 ਮੈ ਦਸਿਹੁ ਮਾਰਗੁ ਸੰਤਹੋ ਕਿਉ ਪ੍ਰਭੂ ਮਿਲਾਈਆ ॥
36 ਮਨੁ ਅਰਪਿਹੁ ਹਉਮੈ ਤਜਹੁ ਇਤੁ ਪੰਥਿ ਜੁਲਾਈਆ ॥
37 ਨਿਤ ਸੇਵਿਹੁ ਸਾਹਿਬੁ ਆਪਣਾ ਸਤਸੰਗਿ ਮਿਲਾਈਆ ॥
38 ਸਭੇ ਆਸਾ ਪੂਰੀਆ ਗੁਰ ਮਹਲਿ ਬੁਲਾਈਆ ॥
39 ਤੁਧੁ ਜੇਵਡੁ ਹੋਰੁ ਨ ਸੁਝਈ ਮੇਰੇ ਮਿਤ੍ਰ ਗੋੁਸਾਈਆ ॥੧੨॥
40 ਡਖਣੇ ਮਃ ੫ ॥
41 ਮੂ ਥੀਆਊ ਤਖਤੁ ਪਿਰੀ ਮਹਿੰਜੇ ਪਾਤਿਸਾਹ ॥
42 ਪਾਵ ਮਿਲਾਵੇ ਕੋਲਿ ਕਵਲ ਜਿਵੈ ਬਿਗਸਾਵਦੋ ॥੧॥
43 ਮਃ ੫ ॥
44 ਪਿਰੀਆ ਸੰਦੜੀ ਭੁਖ ਮੂ ਲਾਵਣ ਥੀ ਵਿਥਰਾ ॥
45 ਜਾਣੁ ਮਿਠਾਈ ਇਖ ਬੇਈ ਪੀੜੇ ਨਾ ਹੁਟੈ ॥੨॥
46 ਮਃ ੫ ॥
47 ਠਗਾ ਨੀਹੁ ਮਤ੍ਰੋੜਿ ਜਾਣੁ ਗੰਧ੍ਰਬਾ ਨਗਰੀ ॥
48 ਸੁਖ ਘਟਾਊ ਡੂਇ ਇਸੁ ਪੰਧਾਣੂ ਘਰ ਘਣੇ ॥੩॥
49 ਪਉੜੀ ॥
50 ਅਕਲ ਕਲਾ ਨਹ ਪਾਈਐ ਪ੍ਰਭੁ ਅਲਖ ਅਲੇਖੰ ॥