Ang 1100
1 ਨਾਨਕ ਸੇ ਅਖੜੀਆ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੩॥
2 ਪਉੜੀ ॥
3 ਜਿਨਿ ਜਨਿ ਗੁਰਮੁਖਿ ਸੇਵਿਆ ਤਿਨਿ ਸਭਿ ਸੁਖ ਪਾਈ ॥
4 ਓਹੁ ਆਪਿ ਤਰਿਆ ਕੁਟੰਬ ਸਿਉ ਸਭੁ ਜਗਤੁ ਤਰਾਈ ॥
5 ਓਨਿ ਹਰਿ ਨਾਮਾ ਧਨੁ ਸੰਚਿਆ ਸਭ ਤਿਖਾ ਬੁਝਾਈ ॥
6 ਓਨਿ ਛਡੇ ਲਾਲਚ ਦੁਨੀ ਕੇ ਅੰਤਰਿ ਲਿਵ ਲਾਈ ॥
7 ਓਸੁ ਸਦਾ ਸਦਾ ਘਰਿ ਅਨੰਦੁ ਹੈ ਹਰਿ ਸਖਾ ਸਹਾਈ ॥
8 ਓਨਿ ਵੈਰੀ ਮਿਤ੍ਰ ਸਮ ਕੀਤਿਆ ਸਭ ਨਾਲਿ ਸੁਭਾਈ ॥
9 ਹੋਆ ਓਹੀ ਅਲੁ ਜਗ ਮਹਿ ਗੁਰ ਗਿਆਨੁ ਜਪਾਈ ॥
10 ਪੂਰਬਿ ਲਿਖਿਆ ਪਾਇਆ ਹਰਿ ਸਿਉ ਬਣਿ ਆਈ ॥੧੬॥
11 ਡਖਣੇ ਮਃ ੫ ॥
12 ਸਚੁ ਸੁਹਾਵਾ ਕਾਢੀਐ ਕੂੜੈ ਕੂੜੀ ਸੋਇ ॥
13 ਨਾਨਕ ਵਿਰਲੇ ਜਾਣੀਅਹਿ ਜਿਨ ਸਚੁ ਪਲੈ ਹੋਇ ॥੧॥
14 ਮਃ ੫ ॥
15 ਸਜਣ ਮੁਖੁ ਅਨੂਪੁ ਅਠੇ ਪਹਰ ਨਿਹਾਲਸਾ ॥
16 ਸੁਤੜੀ ਸੋ ਸਹੁ ਡਿਠੁ ਤੈ ਸੁਪਨੇ ਹਉ ਖੰਨੀਐ ॥੨॥
17 ਮਃ ੫ ॥
18 ਸਜਣ ਸਚੁ ਪਰਖਿ ਮੁਖਿ ਅਲਾਵਣੁ ਥੋਥਰਾ ॥
19 ਮੰਨ ਮਝਾਹੂ ਲਖਿ ਤੁਧਹੁ ਦੂਰਿ ਨ ਸੁ ਪਿਰੀ ॥੩॥
20 ਪਉੜੀ ॥
21 ਧਰਤਿ ਆਕਾਸੁ ਪਾਤਾਲੁ ਹੈ ਚੰਦੁ ਸੂਰੁ ਬਿਨਾਸੀ ॥
22 ਬਾਦਿਸਾਹ ਸਾਹ ਉਮਰਾਵ ਖਾਨ ਢਾਹਿ ਡੇਰੇ ਜਾਸੀ ॥
23 ਰੰਗ ਤੁੰਗ ਗਰੀਬ ਮਸਤ ਸਭੁ ਲੋਕੁ ਸਿਧਾਸੀ ॥
24 ਕਾਜੀ ਸੇਖ ਮਸਾਇਕਾ ਸਭੇ ਉਠਿ ਜਾਸੀ ॥
25 ਪੀਰ ਪੈਕਾਬਰ ਅਉਲੀਏ ਕੋ ਥਿਰੁ ਨ ਰਹਾਸੀ ॥
26 ਰੋਜਾ ਬਾਗ ਨਿਵਾਜ ਕਤੇਬ ਵਿਣੁ ਬੁਝੇ ਸਭ ਜਾਸੀ ॥
27 ਲਖ ਚਉਰਾਸੀਹ ਮੇਦਨੀ ਸਭ ਆਵੈ ਜਾਸੀ ॥
28 ਨਿਹਚਲੁ ਸਚੁ ਖੁਦਾਇ ਏਕੁ ਖੁਦਾਇ ਬੰਦਾ ਅਬਿਨਾਸੀ ॥੧੭॥
29 ਡਖਣੇ ਮਃ ੫ ॥
30 ਡਿਠੀ ਹਭ ਢੰਢੋਲਿ ਹਿਕਸੁ ਬਾਝੁ ਨ ਕੋਇ ॥
31 ਆਉ ਸਜਣ ਤੂ ਮੁਖਿ ਲਗੁ ਮੇਰਾ ਤਨੁ ਮਨੁ ਠੰਢਾ ਹੋਇ ॥੧॥
32 ਮਃ ੫ ॥
33 ਆਸਕੁ ਆਸਾ ਬਾਹਰਾ ਮੂ ਮਨਿ ਵਡੀ ਆਸ ॥
34 ਆਸ ਨਿਰਾਸਾ ਹਿਕੁ ਤੂ ਹਉ ਬਲਿ ਬਲਿ ਬਲਿ ਗਈਆਸ ॥੨॥
35 ਮਃ ੫ ॥
36 ਵਿਛੋੜਾ ਸੁਣੇ ਡੁਖੁ ਵਿਣੁ ਡਿਠੇ ਮਰਿਓਦਿ ॥
37 ਬਾਝੁ ਪਿਆਰੇ ਆਪਣੇ ਬਿਰਹੀ ਨਾ ਧੀਰੋਦਿ ॥੩॥
38 ਪਉੜੀ ॥
39 ਤਟ ਤੀਰਥ ਦੇਵ ਦੇਵਾਲਿਆ ਕੇਦਾਰੁ ਮਥੁਰਾ ਕਾਸੀ ॥
40 ਕੋਟਿ ਤੇਤੀਸਾ ਦੇਵਤੇ ਸਣੁ ਇੰਦ੍ਰੈ ਜਾਸੀ ॥
41 ਸਿਮ੍ਰਿਤਿ ਸਾਸਤ੍ਰ ਬੇਦ ਚਾਰਿ ਖਟੁ ਦਰਸ ਸਮਾਸੀ ॥
42 ਪੋਥੀ ਪੰਡਿਤ ਗੀਤ ਕਵਿਤ ਕਵਤੇ ਭੀ ਜਾਸੀ ॥
43 ਜਤੀ ਸਤੀ ਸੰਨਿਆਸੀਆ ਸਭਿ ਕਾਲੈ ਵਾਸੀ ॥
44 ਮੁਨਿ ਜੋਗੀ ਦਿਗੰਬਰਾ ਜਮੈ ਸਣੁ ਜਾਸੀ ॥
45 ਜੋ ਦੀਸੈ ਸੋ ਵਿਣਸਣਾ ਸਭ ਬਿਨਸਿ ਬਿਨਾਸੀ ॥
46 ਥਿਰੁ ਪਾਰਬ੍ਰਹਮੁ ਪਰਮੇਸਰੋ ਸੇਵਕੁ ਥਿਰੁ ਹੋਸੀ ॥੧੮॥
47 ਸਲੋਕ ਡਖਣੇ ਮਃ ੫ ॥
48 ਸੈ ਨੰਗੇ ਨਹ ਨੰਗ ਭੁਖੇ ਲਖ ਨ ਭੁਖਿਆ ॥
49 ਡੁਖੇ ਕੋੜਿ ਨ ਡੁਖ ਨਾਨਕ ਪਿਰੀ ਪਿਖੰਦੋ ਸੁਭ ਦਿਸਟਿ ॥੧॥