Ang 1140
1 ਤਿਸੁ ਜਨ ਕੇ ਸਭਿ ਕਾਜ ਸਵਾਰਿ ॥
2 ਤਿਸ ਕਾ ਰਾਖਾ ਏਕੋ ਸੋਇ ॥
3 ਜਨ ਨਾਨਕ ਅਪੜਿ ਨ ਸਾਕੈ ਕੋਇ ॥੪॥੪॥੧੭॥
4 ਭੈਰਉ ਮਹਲਾ ੫ ॥
5 ਤਉ ਕੜੀਐ ਜੇ ਹੋਵੈ ਬਾਹਰਿ ॥
6 ਤਉ ਕੜੀਐ ਜੇ ਵਿਸਰੈ ਨਰਹਰਿ ॥
7 ਤਉ ਕੜੀਐ ਜੇ ਦੂਜਾ ਭਾਏ ॥
8 ਕਿਆ ਕੜੀਐ ਜਾਂ ਰਹਿਆ ਸਮਾਏ ॥੧॥
9 ਮਾਇਆ ਮੋਹਿ ਕੜੇ ਕੜਿ ਪਚਿਆ ॥
10 ਬਿਨੁ ਨਾਵੈ ਭ੍ਰਮਿ ਭ੍ਰਮਿ ਭ੍ਰਮਿ ਖਪਿਆ ॥੧॥ ਰਹਾਉ ॥
11 ਤਉ ਕੜੀਐ ਜੇ ਦੂਜਾ ਕਰਤਾ ॥
12 ਤਉ ਕੜੀਐ ਜੇ ਅਨਿਆਇ ਕੋ ਮਰਤਾ ॥
13 ਤਉ ਕੜੀਐ ਜੇ ਕਿਛੁ ਜਾਣੈ ਨਾਹੀ ॥
14 ਕਿਆ ਕੜੀਐ ਜਾਂ ਭਰਪੂਰਿ ਸਮਾਹੀ ॥੨॥
15 ਤਉ ਕੜੀਐ ਜੇ ਕਿਛੁ ਹੋਇ ਧਿਙਾਣੈ ॥
16 ਤਉ ਕੜੀਐ ਜੇ ਭੂਲਿ ਰੰਞਾਣੈ ॥
17 ਗੁਰਿ ਕਹਿਆ ਜੋ ਹੋਇ ਸਭੁ ਪ੍ਰਭ ਤੇ ॥
18 ਤਬ ਕਾੜਾ ਛੋਡਿ ਅਚਿੰਤ ਹਮ ਸੋਤੇ ॥੩॥
19 ਪ੍ਰਭ ਤੂਹੈ ਠਾਕੁਰੁ ਸਭੁ ਕੋ ਤੇਰਾ ॥
20 ਜਿਉ ਭਾਵੈ ਤਿਉ ਕਰਹਿ ਨਿਬੇਰਾ ॥
21 ਦੁਤੀਆ ਨਾਸਤਿ ਇਕੁ ਰਹਿਆ ਸਮਾਇ ॥
22 ਰਾਖਹੁ ਪੈਜ ਨਾਨਕ ਸਰਣਾਇ ॥੪॥੫॥੧੮॥
23 ਭੈਰਉ ਮਹਲਾ ੫ ॥
24 ਬਿਨੁ ਬਾਜੇ ਕੈਸੋ ਨਿਰਤਿਕਾਰੀ ॥
25 ਬਿਨੁ ਕੰਠੈ ਕੈਸੇ ਗਾਵਨਹਾਰੀ ॥
26 ਜੀਲ ਬਿਨਾ ਕੈਸੇ ਬਜੈ ਰਬਾਬ ॥
27 ਨਾਮ ਬਿਨਾ ਬਿਰਥੇ ਸਭਿ ਕਾਜ ॥੧॥
28 ਨਾਮ ਬਿਨਾ ਕਹਹੁ ਕੋ ਤਰਿਆ ॥
29 ਬਿਨੁ ਸਤਿਗੁਰ ਕੈਸੇ ਪਾਰਿ ਪਰਿਆ ॥੧॥ ਰਹਾਉ ॥
30 ਬਿਨੁ ਜਿਹਵਾ ਕਹਾ ਕੋ ਬਕਤਾ ॥
31 ਬਿਨੁ ਸ੍ਰਵਨਾ ਕਹਾ ਕੋ ਸੁਨਤਾ ॥
32 ਬਿਨੁ ਨੇਤ੍ਰਾ ਕਹਾ ਕੋ ਪੇਖੈ ॥
33 ਨਾਮ ਬਿਨਾ ਨਰੁ ਕਹੀ ਨ ਲੇਖੈ ॥੨॥
34 ਬਿਨੁ ਬਿਦਿਆ ਕਹਾ ਕੋਈ ਪੰਡਿਤ ॥
35 ਬਿਨੁ ਅਮਰੈ ਕੈਸੇ ਰਾਜ ਮੰਡਿਤ ॥
36 ਬਿਨੁ ਬੂਝੇ ਕਹਾ ਮਨੁ ਠਹਰਾਨਾ ॥
37 ਨਾਮ ਬਿਨਾ ਸਭੁ ਜਗੁ ਬਉਰਾਨਾ ॥੩॥
38 ਬਿਨੁ ਬੈਰਾਗ ਕਹਾ ਬੈਰਾਗੀ ॥
39 ਬਿਨੁ ਹਉ ਤਿਆਗਿ ਕਹਾ ਕੋਊ ਤਿਆਗੀ ॥
40 ਬਿਨੁ ਬਸਿ ਪੰਚ ਕਹਾ ਮਨ ਚੂਰੇ ॥
41 ਨਾਮ ਬਿਨਾ ਸਦ ਸਦ ਹੀ ਝੂਰੇ ॥੪॥
42 ਬਿਨੁ ਗੁਰ ਦੀਖਿਆ ਕੈਸੇ ਗਿਆਨੁ ॥
43 ਬਿਨੁ ਪੇਖੇ ਕਹੁ ਕੈਸੋ ਧਿਆਨੁ ॥
44 ਬਿਨੁ ਭੈ ਕਥਨੀ ਸਰਬ ਬਿਕਾਰ ॥
45 ਕਹੁ ਨਾਨਕ ਦਰ ਕਾ ਬੀਚਾਰ ॥੫॥੬॥੧੯॥
46 ਭੈਰਉ ਮਹਲਾ ੫ ॥
47 ਹਉਮੈ ਰੋਗੁ ਮਾਨੁਖ ਕਉ ਦੀਨਾ ॥
48 ਕਾਮ ਰੋਗਿ ਮੈਗਲੁ ਬਸਿ ਲੀਨਾ ॥
49 ਦ੍ਰਿਸਟਿ ਰੋਗਿ ਪਚਿ ਮੁਏ ਪਤੰਗਾ ॥
50 ਨਾਦ ਰੋਗਿ ਖਪਿ ਗਏ ਕੁਰੰਗਾ ॥੧॥
51 ਜੋ ਜੋ ਦੀਸੈ ਸੋ ਸੋ ਰੋਗੀ ॥
52 ਰੋਗ ਰਹਿਤ ਮੇਰਾ ਸਤਿਗੁਰੁ ਜੋਗੀ ॥੧॥ ਰਹਾਉ ॥
53 ਜਿਹਵਾ ਰੋਗਿ ਮੀਨੁ ਗ੍ਰਸਿਆਨੋ ॥
54 ਬਾਸਨ ਰੋਗਿ ਭਵਰੁ ਬਿਨਸਾਨੋ ॥
55 ਹੇਤ ਰੋਗ ਕਾ ਸਗਲ ਸੰਸਾਰਾ ॥
56 ਤ੍ਰਿਬਿਧਿ ਰੋਗ ਮਹਿ ਬਧੇ ਬਿਕਾਰਾ ॥੨॥
57 ਰੋਗੇ ਮਰਤਾ ਰੋਗੇ ਜਨਮੈ ॥
58 ਰੋਗੇ ਫਿਰਿ ਫਿਰਿ ਜੋਨੀ ਭਰਮੈ ॥