Ang 1146
1 ਭੈਰਉ ਮਹਲਾ ੫ ॥
2 ਨਿਰਧਨ ਕਉ ਤੁਮ ਦੇਵਹੁ ਧਨਾ ॥
3 ਅਨਿਕ ਪਾਪ ਜਾਹਿ ਨਿਰਮਲ ਮਨਾ ॥
4 ਸਗਲ ਮਨੋਰਥ ਪੂਰਨ ਕਾਮ ॥
5 ਭਗਤ ਅਪੁਨੇ ਕਉ ਦੇਵਹੁ ਨਾਮ ॥੧॥
6 ਸਫਲ ਸੇਵਾ ਗੋਪਾਲ ਰਾਇ ॥
7 ਕਰਨ ਕਰਾਵਨਹਾਰ ਸੁਆਮੀ ਤਾ ਤੇ ਬਿਰਥਾ ਕੋਇ ਨ ਜਾਇ ॥੧॥ ਰਹਾਉ ॥
8 ਰੋਗੀ ਕਾ ਪ੍ਰਭ ਖੰਡਹੁ ਰੋਗੁ ॥
9 ਦੁਖੀਏ ਕਾ ਮਿਟਾਵਹੁ ਪ੍ਰਭ ਸੋਗੁ ॥
10 ਨਿਥਾਵੇ ਕਉ ਤੁਮੑ ਥਾਨਿ ਬੈਠਾਵਹੁ ॥
11 ਦਾਸ ਅਪਨੇ ਕਉ ਭਗਤੀ ਲਾਵਹੁ ॥੨॥
12 ਨਿਮਾਣੇ ਕਉ ਪ੍ਰਭ ਦੇਤੋ ਮਾਨੁ ॥
13 ਮੂੜ ਮੁਗਧੁ ਹੋਇ ਚਤੁਰ ਸੁਗਿਆਨੁ ॥
14 ਸਗਲ ਭਇਆਨ ਕਾ ਭਉ ਨਸੈ ॥
15 ਜਨ ਅਪਨੇ ਕੈ ਹਰਿ ਮਨਿ ਬਸੈ ॥੩॥
16 ਪਾਰਬ੍ਰਹਮ ਪ੍ਰਭ ਸੂਖ ਨਿਧਾਨ ॥
17 ਤਤੁ ਗਿਆਨੁ ਹਰਿ ਅੰਮ੍ਰਿਤ ਨਾਮ ॥
18 ਕਰਿ ਕਿਰਪਾ ਸੰਤ ਟਹਲੈ ਲਾਏ ॥
19 ਨਾਨਕ ਸਾਧੂ ਸੰਗਿ ਸਮਾਏ ॥੪॥੨੩॥੩੬॥
20 ਭੈਰਉ ਮਹਲਾ ੫ ॥
21 ਸੰਤ ਮੰਡਲ ਮਹਿ ਹਰਿ ਮਨਿ ਵਸੈ ॥
22 ਸੰਤ ਮੰਡਲ ਮਹਿ ਦੁਰਤੁ ਸਭੁ ਨਸੈ ॥
23 ਸੰਤ ਮੰਡਲ ਮਹਿ ਨਿਰਮਲ ਰੀਤਿ ॥
24 ਸੰਤਸੰਗਿ ਹੋਇ ਏਕ ਪਰੀਤਿ ॥੧॥
25 ਸੰਤ ਮੰਡਲੁ ਤਹਾ ਕਾ ਨਾਉ ॥
26 ਪਾਰਬ੍ਰਹਮ ਕੇਵਲ ਗੁਣ ਗਾਉ ॥੧॥ ਰਹਾਉ ॥
27 ਸੰਤ ਮੰਡਲ ਮਹਿ ਜਨਮ ਮਰਣੁ ਰਹੈ ॥
28 ਸੰਤ ਮੰਡਲ ਮਹਿ ਜਮੁ ਕਿਛੂ ਨ ਕਹੈ ॥
29 ਸੰਤਸੰਗਿ ਹੋਇ ਨਿਰਮਲ ਬਾਣੀ ॥
30 ਸੰਤ ਮੰਡਲ ਮਹਿ ਨਾਮੁ ਵਖਾਣੀ ॥੨॥
31 ਸੰਤ ਮੰਡਲ ਕਾ ਨਿਹਚਲ ਆਸਨੁ ॥
32 ਸੰਤ ਮੰਡਲ ਮਹਿ ਪਾਪ ਬਿਨਾਸਨੁ ॥
33 ਸੰਤ ਮੰਡਲ ਮਹਿ ਨਿਰਮਲ ਕਥਾ ॥
34 ਸੰਤਸੰਗਿ ਹਉਮੈ ਦੁਖ ਨਸਾ ॥੩॥
35 ਸੰਤ ਮੰਡਲ ਕਾ ਨਹੀ ਬਿਨਾਸੁ ॥
36 ਸੰਤ ਮੰਡਲ ਮਹਿ ਹਰਿ ਗੁਣਤਾਸੁ ॥
37 ਸੰਤ ਮੰਡਲ ਠਾਕੁਰ ਬਿਸ੍ਰਾਮੁ ॥
38 ਨਾਨਕ ਓਤਿ ਪੋਤਿ ਭਗਵਾਨੁ ॥੪॥੨੪॥੩੭॥
39 ਭੈਰਉ ਮਹਲਾ ੫ ॥
40 ਰੋਗੁ ਕਵਨੁ ਜਾਂ ਰਾਖੈ ਆਪਿ ॥
41 ਤਿਸੁ ਜਨ ਹੋਇ ਨ ਦੂਖੁ ਸੰਤਾਪੁ ॥
42 ਜਿਸੁ ਊਪਰਿ ਪ੍ਰਭੁ ਕਿਰਪਾ ਕਰੈ ॥
43 ਤਿਸੁ ਊਪਰ ਤੇ ਕਾਲੁ ਪਰਹਰੈ ॥੧॥
44 ਸਦਾ ਸਖਾਈ ਹਰਿ ਹਰਿ ਨਾਮੁ ॥
45 ਜਿਸੁ ਚੀਤਿ ਆਵੈ ਤਿਸੁ ਸਦਾ ਸੁਖੁ ਹੋਵੈ ਨਿਕਟਿ ਨ ਆਵੈ ਤਾ ਕੈ ਜਾਮੁ ॥੧॥ ਰਹਾਉ ॥
46 ਜਬ ਇਹੁ ਨ ਸੋ ਤਬ ਕਿਨਹਿ ਉਪਾਇਆ ॥
47 ਕਵਨ ਮੂਲ ਤੇ ਕਿਆ ਪ੍ਰਗਟਾਇਆ ॥
48 ਆਪਹਿ ਮਾਰਿ ਆਪਿ ਜੀਵਾਲੈ ॥
49 ਅਪਨੇ ਭਗਤ ਕਉ ਸਦਾ ਪ੍ਰਤਿਪਾਲੈ ॥੨॥
50 ਸਭ ਕਿਛੁ ਜਾਣਹੁ ਤਿਸ ਕੈ ਹਾਥ ॥
51 ਪ੍ਰਭੁ ਮੇਰੋ ਅਨਾਥ ਕੋ ਨਾਥ ॥
52 ਦੁਖ ਭੰਜਨੁ ਤਾ ਕਾ ਹੈ ਨਾਉ ॥
53 ਸੁਖ ਪਾਵਹਿ ਤਿਸ ਕੇ ਗੁਣ ਗਾਉ ॥੩॥
54 ਸੁਣਿ ਸੁਆਮੀ ਸੰਤਨ ਅਰਦਾਸਿ ॥
55 ਜੀਉ ਪ੍ਰਾਨ ਧਨੁ ਤੁਮੑਰੈ ਪਾਸਿ ॥
56 ਇਹੁ ਜਗੁ ਤੇਰਾ ਸਭ ਤੁਝਹਿ ਧਿਆਏ ॥