1 ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ ॥
2 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
3 ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ ॥
4 ਪਰਫੜੁ ਚਿਤ ਸਮਾਲਿ ਸੋਇ ਸਦਾ ਸਦਾ ਗੋਬਿੰਦੁ ॥੧॥
5 ਭੋਲਿਆ ਹਉਮੈ ਸੁਰਤਿ ਵਿਸਾਰਿ ॥
6 ਹਉਮੈ ਮਾਰਿ ਬੀਚਾਰਿ ਮਨ ਗੁਣ ਵਿਚਿ ਗੁਣੁ ਲੈ ਸਾਰਿ ॥੧॥ ਰਹਾਉ ॥
7 ਕਰਮ ਪੇਡੁ ਸਾਖਾ ਹਰੀ ਧਰਮੁ ਫੁਲੁ ਫਲੁ ਗਿਆਨੁ ॥
8 ਪਤ ਪਰਾਪਤਿ ਛਾਵ ਘਣੀ ਚੂਕਾ ਮਨ ਅਭਿਮਾਨੁ ॥੨॥
9 ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥
10 ਪਤਿ ਕਾ ਧਨੁ ਪੂਰਾ ਹੋਆ ਲਾਗਾ ਸਹਜਿ ਧਿਆਨੁ ॥੩॥
11 ਮਾਹਾ ਰੁਤੀ ਆਵਣਾ ਵੇਖਹੁ ਕਰਮ ਕਮਾਇ ॥
12 ਨਾਨਕ ਹਰੇ ਨ ਸੂਕਹੀ ਜਿ ਗੁਰਮੁਖਿ ਰਹੇ ਸਮਾਇ ॥੪॥੧॥
13 ਮਹਲਾ ੧ ਬਸੰਤੁ ॥
14 ਰੁਤਿ ਆਈਲੇ ਸਰਸ ਬਸੰਤ ਮਾਹਿ ॥
15 ਰੰਗਿ ਰਾਤੇ ਰਵਹਿ ਸਿ ਤੇਰੈ ਚਾਇ ॥
16 ਕਿਸੁ ਪੂਜ ਚੜਾਵਉ ਲਗਉ ਪਾਇ ॥੧॥
17 ਤੇਰਾ ਦਾਸਨਿ ਦਾਸਾ ਕਹਉ ਰਾਇ ॥
18 ਜਗਜੀਵਨ ਜੁਗਤਿ ਨ ਮਿਲੈ ਕਾਇ ॥੧॥ ਰਹਾਉ ॥
19 ਤੇਰੀ ਮੂਰਤਿ ਏਕਾ ਬਹੁਤੁ ਰੂਪ ॥
20 ਕਿਸੁ ਪੂਜ ਚੜਾਵਉ ਦੇਉ ਧੂਪ ॥
21 ਤੇਰਾ ਅੰਤੁ ਨ ਪਾਇਆ ਕਹਾ ਪਾਇ ॥
22 ਤੇਰਾ ਦਾਸਨਿ ਦਾਸਾ ਕਹਉ ਰਾਇ ॥੨॥
23 ਤੇਰੇ ਸਠਿ ਸੰਬਤ ਸਭਿ ਤੀਰਥਾ ॥
24 ਤੇਰਾ ਸਚੁ ਨਾਮੁ ਪਰਮੇਸਰਾ ॥
25 ਤੇਰੀ ਗਤਿ ਅਵਿਗਤਿ ਨਹੀ ਜਾਣੀਐ ॥
26 ਅਣਜਾਣਤ ਨਾਮੁ ਵਖਾਣੀਐ ॥੩॥
27 ਨਾਨਕੁ ਵੇਚਾਰਾ ਕਿਆ ਕਹੈ ॥
28 ਸਭੁ ਲੋਕੁ ਸਲਾਹੇ ਏਕਸੈ ॥
29 ਸਿਰੁ ਨਾਨਕ ਲੋਕਾ ਪਾਵ ਹੈ ॥
30 ਬਲਿਹਾਰੀ ਜਾਉ ਜੇਤੇ ਤੇਰੇ ਨਾਵ ਹੈ ॥੪॥੨॥
31 ਬਸੰਤੁ ਮਹਲਾ ੧ ॥
32 ਸੁਇਨੇ ਕਾ ਚਉਕਾ ਕੰਚਨ ਕੁਆਰ ॥
33 ਰੁਪੇ ਕੀਆ ਕਾਰਾ ਬਹੁਤੁ ਬਿਸਥਾਰੁ ॥
34 ਗੰਗਾ ਕਾ ਉਦਕੁ ਕਰੰਤੇ ਕੀ ਆਗਿ ॥
35 ਗਰੁੜਾ ਖਾਣਾ ਦੁਧ ਸਿਉ ਗਾਡਿ ॥੧॥
36 ਰੇ ਮਨ ਲੇਖੈ ਕਬਹੂ ਨ ਪਾਇ ॥