Ang 1171
1 ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ ॥
2 ਕਾਚੀ ਢਹਗਿ ਦਿਵਾਲ ਕਾਹੇ ਗਚੁ ਲਾਵਹੁ ॥੧॥ ਰਹਾਉ ॥
3 ਕਰ ਹਰਿਹਟ ਮਾਲ ਟਿੰਡ ਪਰੋਵਹੁ ਤਿਸੁ ਭੀਤਰਿ ਮਨੁ ਜੋਵਹੁ ॥
4 ਅੰਮ੍ਰਿਤੁ ਸਿੰਚਹੁ ਭਰਹੁ ਕਿਆਰੇ ਤਉ ਮਾਲੀ ਕੇ ਹੋਵਹੁ ॥੨॥
5 ਕਾਮੁ ਕ੍ਰੋਧੁ ਦੁਇ ਕਰਹੁ ਬਸੋਲੇ ਗੋਡਹੁ ਧਰਤੀ ਭਾਈ ॥
6 ਜਿਉ ਗੋਡਹੁ ਤਿਉ ਤੁਮੑ ਸੁਖ ਪਾਵਹੁ ਕਿਰਤੁ ਨ ਮੇਟਿਆ ਜਾਈ ॥੩॥
7 ਬਗੁਲੇ ਤੇ ਫੁਨਿ ਹੰਸੁਲਾ ਹੋਵੈ ਜੇ ਤੂ ਕਰਹਿ ਦਇਆਲਾ ॥
8 ਪ੍ਰਣਵਤਿ ਨਾਨਕੁ ਦਾਸਨਿ ਦਾਸਾ ਦਇਆ ਕਰਹੁ ਦਇਆਲਾ ॥੪॥੧॥੯॥
9 ਬਸੰਤੁ ਮਹਲਾ ੧ ਹਿੰਡੋਲ ॥
10 ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥
11 ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥
12 ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ ॥
13 ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥
14 ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮੑ ਜਾਣਹੁ ਨਾਰੀ ॥
15 ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥
16 ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥
17 ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥
18 ਬਸੰਤੁ ਹਿੰਡੋਲ ਮਹਲਾ ੧ ॥
19 ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੋ ॥
20 ਦੁਇ ਮਾਈ ਦੁਇ ਬਾਪਾ ਪੜੀਅਹਿ ਪੰਡਿਤ ਕਰਹੁ ਬੀਚਾਰੋ ॥੧॥
21 ਸੁਆਮੀ ਪੰਡਿਤਾ ਤੁਮੑ ਦੇਹੁ ਮਤੀ ॥
22 ਕਿਨ ਬਿਧਿ ਪਾਵਉ ਪ੍ਰਾਨਪਤੀ ॥੧॥ ਰਹਾਉ ॥
23 ਭੀਤਰਿ ਅਗਨਿ ਬਨਾਸਪਤਿ ਮਉਲੀ ਸਾਗਰੁ ਪੰਡੈ ਪਾਇਆ ॥
24 ਚੰਦੁ ਸੂਰਜੁ ਦੁਇ ਘਰ ਹੀ ਭੀਤਰਿ ਐਸਾ ਗਿਆਨੁ ਨ ਪਾਇਆ ॥੨॥
25 ਰਾਮ ਰਵੰਤਾ ਜਾਣੀਐ ਇਕ ਮਾਈ ਭੋਗੁ ਕਰੇਇ ॥
26 ਤਾ ਕੇ ਲਖਣ ਜਾਣੀਅਹਿ ਖਿਮਾ ਧਨੁ ਸੰਗ੍ਰਹੇਇ ॥੩॥
27 ਕਹਿਆ ਸੁਣਹਿ ਨ ਖਾਇਆ ਮਾਨਹਿ ਤਿਨੑਾ ਹੀ ਸੇਤੀ ਵਾਸਾ ॥
28 ਪ੍ਰਣਵਤਿ ਨਾਨਕੁ ਦਾਸਨਿ ਦਾਸਾ ਖਿਨੁ ਤੋਲਾ ਖਿਨੁ ਮਾਸਾ ॥੪॥੩॥੧੧॥
29 ਬਸੰਤੁ ਹਿੰਡੋਲ ਮਹਲਾ ੧ ॥
30 ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ ॥
31 ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥
32 ਮਤ ਭੂਲਹਿ ਰੇ ਮਨ ਚੇਤਿ ਹਰੀ ॥
33 ਬਿਨੁ ਗੁਰ ਮੁਕਤਿ ਨਾਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥੧॥ ਰਹਾਉ ॥
34 ਬਿਨੁ ਭਗਤੀ ਨਹੀ ਸਤਿਗੁਰੁ ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥
35 ਬਿਨੁ ਭਾਗਾ ਸਤਸੰਗੁ ਨ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ ॥੨॥
36 ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ ॥
37 ਹਰਿ ਹਰਿ ਕਰਹਿ ਸੁ ਹਰਿ ਰੰਗਿ ਭੀਨੇ ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥੩॥