Ang 1173
1 ਨਦਰਿ ਕਰੇ ਚੂਕੈ ਅਭਿਮਾਨੁ ॥
2 ਸਾਚੀ ਦਰਗਹ ਪਾਵੈ ਮਾਨੁ ॥
3 ਹਰਿ ਜੀਉ ਵੇਖੈ ਸਦ ਹਜੂਰਿ ॥
4 ਗੁਰ ਕੈ ਸਬਦਿ ਰਹਿਆ ਭਰਪੂਰਿ ॥੩॥
5 ਜੀਅ ਜੰਤ ਕੀ ਕਰੇ ਪ੍ਰਤਿਪਾਲ ॥
6 ਗੁਰ ਪਰਸਾਦੀ ਸਦ ਸਮੑਾਲ ॥
7 ਦਰਿ ਸਾਚੈ ਪਤਿ ਸਿਉ ਘਰਿ ਜਾਇ ॥
8 ਨਾਨਕ ਨਾਮਿ ਵਡਾਈ ਪਾਇ ॥੪॥੩॥
9 ਬਸੰਤੁ ਮਹਲਾ ੩ ॥
10 ਅੰਤਰਿ ਪੂਜਾ ਮਨ ਤੇ ਹੋਇ ॥
11 ਏਕੋ ਵੇਖੈ ਅਉਰੁ ਨ ਕੋਇ ॥
12 ਦੂਜੈ ਲੋਕੀ ਬਹੁਤੁ ਦੁਖੁ ਪਾਇਆ ॥
13 ਸਤਿਗੁਰਿ ਮੈਨੋ ਏਕੁ ਦਿਖਾਇਆ ॥੧॥
14 ਮੇਰਾ ਪ੍ਰਭੁ ਮਉਲਿਆ ਸਦ ਬਸੰਤੁ ॥
15 ਇਹੁ ਮਨੁ ਮਉਲਿਆ ਗਾਇ ਗੁਣ ਗੋਬਿੰਦ ॥੧॥ ਰਹਾਉ ॥
16 ਗੁਰ ਪੂਛਹੁ ਤੁਮੑ ਕਰਹੁ ਬੀਚਾਰੁ ॥
17 ਤਾਂ ਪ੍ਰਭ ਸਾਚੇ ਲਗੈ ਪਿਆਰੁ ॥
18 ਆਪੁ ਛੋਡਿ ਹੋਹਿ ਦਾਸਤ ਭਾਇ ॥
19 ਤਉ ਜਗਜੀਵਨੁ ਵਸੈ ਮਨਿ ਆਇ ॥੨॥
20 ਭਗਤਿ ਕਰੇ ਸਦ ਵੇਖੈ ਹਜੂਰਿ ॥
21 ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥
22 ਇਸੁ ਭਗਤੀ ਕਾ ਕੋਈ ਜਾਣੈ ਭੇਉ ॥
23 ਸਭੁ ਮੇਰਾ ਪ੍ਰਭੁ ਆਤਮ ਦੇਉ ॥੩॥
24 ਆਪੇ ਸਤਿਗੁਰੁ ਮੇਲਿ ਮਿਲਾਏ ॥
25 ਜਗਜੀਵਨ ਸਿਉ ਆਪਿ ਚਿਤੁ ਲਾਏ ॥
26 ਮਨੁ ਤਨੁ ਹਰਿਆ ਸਹਜਿ ਸੁਭਾਏ ॥
27 ਨਾਨਕ ਨਾਮਿ ਰਹੇ ਲਿਵ ਲਾਏ ॥੪॥੪॥
28 ਬਸੰਤੁ ਮਹਲਾ ੩ ॥
29 ਭਗਤਿ ਵਛਲੁ ਹਰਿ ਵਸੈ ਮਨਿ ਆਇ ॥
30 ਗੁਰ ਕਿਰਪਾ ਤੇ ਸਹਜ ਸੁਭਾਇ ॥
31 ਭਗਤਿ ਕਰੇ ਵਿਚਹੁ ਆਪੁ ਖੋਇ ॥
32 ਤਦ ਹੀ ਸਾਚਿ ਮਿਲਾਵਾ ਹੋਇ ॥੧॥
33 ਭਗਤ ਸੋਹਹਿ ਸਦਾ ਹਰਿ ਪ੍ਰਭ ਦੁਆਰਿ ॥
34 ਗੁਰ ਕੈ ਹੇਤਿ ਸਾਚੈ ਪ੍ਰੇਮ ਪਿਆਰਿ ॥੧॥ ਰਹਾਉ ॥
35 ਭਗਤਿ ਕਰੇ ਸੋ ਜਨੁ ਨਿਰਮਲੁ ਹੋਇ ॥
36 ਗੁਰਸਬਦੀ ਵਿਚਹੁ ਹਉਮੈ ਖੋਇ ॥
37 ਹਰਿ ਜੀਉ ਆਪਿ ਵਸੈ ਮਨਿ ਆਇ ॥
38 ਸਦਾ ਸਾਂਤਿ ਸੁਖਿ ਸਹਜਿ ਸਮਾਇ ॥੨॥
39 ਸਾਚਿ ਰਤੇ ਤਿਨ ਸਦ ਬਸੰਤ ॥
40 ਮਨੁ ਤਨੁ ਹਰਿਆ ਰਵਿ ਗੁਣ ਗੁਵਿੰਦ ॥
41 ਬਿਨੁ ਨਾਵੈ ਸੂਕਾ ਸੰਸਾਰੁ ॥
42 ਅਗਨਿ ਤ੍ਰਿਸਨਾ ਜਲੈ ਵਾਰੋ ਵਾਰ ॥੩॥
43 ਸੋਈ ਕਰੇ ਜਿ ਹਰਿ ਜੀਉ ਭਾਵੈ ॥
44 ਸਦਾ ਸੁਖੁ ਸਰੀਰਿ ਭਾਣੈ ਚਿਤੁ ਲਾਵੈ ॥
45 ਅਪਣਾ ਪ੍ਰਭੁ ਸੇਵੇ ਸਹਜਿ ਸੁਭਾਇ ॥
46 ਨਾਨਕ ਨਾਮੁ ਵਸੈ ਮਨਿ ਆਇ ॥੪॥੫॥
47 ਬਸੰਤੁ ਮਹਲਾ ੩ ॥
48 ਮਾਇਆ ਮੋਹੁ ਸਬਦਿ ਜਲਾਏ ॥
49 ਮਨੁ ਤਨੁ ਹਰਿਆ ਸਤਿਗੁਰ ਭਾਏ ॥
50 ਸਫਲਿਓੁ ਬਿਰਖੁ ਹਰਿ ਕੈ ਦੁਆਰਿ ॥
51 ਸਾਚੀ ਬਾਣੀ ਨਾਮ ਪਿਆਰਿ ॥੧॥
52 ਏ ਮਨ ਹਰਿਆ ਸਹਜ ਸੁਭਾਇ ॥
53 ਸਚ ਫਲੁ ਲਾਗੈ ਸਤਿਗੁਰ ਭਾਇ ॥੧॥ ਰਹਾਉ ॥
54 ਆਪੇ ਨੇੜੈ ਆਪੇ ਦੂਰਿ ॥
55 ਗੁਰ ਕੈ ਸਬਦਿ ਵੇਖੈ ਸਦ ਹਜੂਰਿ ॥
56 ਛਾਵ ਘਣੀ ਫੂਲੀ ਬਨਰਾਇ ॥
57 ਗੁਰਮੁਖਿ ਬਿਗਸੈ ਸਹਜਿ ਸੁਭਾਇ ॥੨॥
58 ਅਨਦਿਨੁ ਕੀਰਤਨੁ ਕਰਹਿ ਦਿਨ ਰਾਤਿ ॥
59 ਸਤਿਗੁਰਿ ਗਵਾਈ ਵਿਚਹੁ ਜੂਠਿ ਭਰਾਂਤਿ ॥