Ang 118
1 ਹਰਿ ਚੇਤਹੁ ਅੰਤਿ ਹੋਇ ਸਖਾਈ ॥
2 ਹਰਿ ਅਗਮੁ ਅਗੋਚਰੁ ਅਨਾਥੁ ਅਜੋਨੀ ਸਤਿਗੁਰ ਕੈ ਭਾਇ ਪਾਵਣਿਆ ॥੧॥
3 ਹਉ ਵਾਰੀ ਜੀਉ ਵਾਰੀ ਆਪੁ ਨਿਵਾਰਣਿਆ ॥
4 ਆਪੁ ਗਵਾਏ ਤਾ ਹਰਿ ਪਾਏ ਹਰਿ ਸਿਉ ਸਹਜਿ ਸਮਾਵਣਿਆ ॥੧॥ ਰਹਾਉ ॥
5 ਪੂਰਬਿ ਲਿਖਿਆ ਸੁ ਕਰਮੁ ਕਮਾਇਆ ॥
6 ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥
7 ਬਿਨੁ ਭਾਗਾ ਗੁਰੁ ਪਾਈਐ ਨਾਹੀ ਸਬਦੈ ਮੇਲਿ ਮਿਲਾਵਣਿਆ ॥੨॥
8 ਗੁਰਮੁਖਿ ਅਲਿਪਤੁ ਰਹੈ ਸੰਸਾਰੇ ॥
9 ਗੁਰ ਕੈ ਤਕੀਐ ਨਾਮਿ ਅਧਾਰੇ ॥
10 ਗੁਰਮੁਖਿ ਜੋਰੁ ਕਰੇ ਕਿਆ ਤਿਸ ਨੋ ਆਪੇ ਖਪਿ ਦੁਖੁ ਪਾਵਣਿਆ ॥੩॥
11 ਮਨਮੁਖਿ ਅੰਧੇ ਸੁਧਿ ਨ ਕਾਈ ॥
12 ਆਤਮ ਘਾਤੀ ਹੈ ਜਗਤ ਕਸਾਈ ॥
13 ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ ਪਹੁਚਾਵਣਿਆ ॥੪॥
14 ਇਹੁ ਜਗੁ ਵਾੜੀ ਮੇਰਾ ਪ੍ਰਭੁ ਮਾਲੀ ॥
15 ਸਦਾ ਸਮਾਲੇ ਕੋ ਨਾਹੀ ਖਾਲੀ ॥
16 ਜੇਹੀ ਵਾਸਨਾ ਪਾਏ ਤੇਹੀ ਵਰਤੈ ਵਾਸੂ ਵਾਸੁ ਜਣਾਵਣਿਆ ॥੫॥
17 ਮਨਮੁਖੁ ਰੋਗੀ ਹੈ ਸੰਸਾਰਾ ॥
18 ਸੁਖਦਾਤਾ ਵਿਸਰਿਆ ਅਗਮ ਅਪਾਰਾ ॥
19 ਦੁਖੀਏ ਨਿਤਿ ਫਿਰਹਿ ਬਿਲਲਾਦੇ ਬਿਨੁ ਗੁਰ ਸਾਂਤਿ ਨ ਪਾਵਣਿਆ ॥੬॥
20 ਜਿਨਿ ਕੀਤੇ ਸੋਈ ਬਿਧਿ ਜਾਣੈ ॥
21 ਆਪਿ ਕਰੇ ਤਾ ਹੁਕਮਿ ਪਛਾਣੈ ॥
22 ਜੇਹਾ ਅੰਦਰਿ ਪਾਏ ਤੇਹਾ ਵਰਤੈ ਆਪੇ ਬਾਹਰਿ ਪਾਵਣਿਆ ॥੭॥
23 ਤਿਸੁ ਬਾਝਹੁ ਸਚੇ ਮੈ ਹੋਰੁ ਨ ਕੋਈ ॥
24 ਜਿਸੁ ਲਾਇ ਲਏ ਸੋ ਨਿਰਮਲੁ ਹੋਈ ॥
25 ਨਾਨਕ ਨਾਮੁ ਵਸੈ ਘਟ ਅੰਤਰਿ ਜਿਸੁ ਦੇਵੈ ਸੋ ਪਾਵਣਿਆ ॥੮॥੧੪॥੧੫॥
26 ਮਾਝ ਮਹਲਾ ੩ ॥
27 ਅੰਮ੍ਰਿਤ ਨਾਮੁ ਮੰਨਿ ਵਸਾਏ ॥
28 ਹਉਮੈ ਮੇਰਾ ਸਭੁ ਦੁਖੁ ਗਵਾਏ ॥
29 ਅੰਮ੍ਰਿਤ ਬਾਣੀ ਸਦਾ ਸਲਾਹੇ ਅੰਮ੍ਰਿਤਿ ਅੰਮ੍ਰਿਤੁ ਪਾਵਣਿਆ ॥੧॥
30 ਹਉ ਵਾਰੀ ਜੀਉ ਵਾਰੀ ਅੰਮ੍ਰਿਤ ਬਾਣੀ ਮੰਨਿ ਵਸਾਵਣਿਆ ॥
31 ਅੰਮ੍ਰਿਤ ਬਾਣੀ ਮੰਨਿ ਵਸਾਏ ਅੰਮ੍ਰਿਤੁ ਨਾਮੁ ਧਿਆਵਣਿਆ ॥੧॥ ਰਹਾਉ ॥
32 ਅੰਮ੍ਰਿਤੁ ਬੋਲੈ ਸਦਾ ਮੁਖਿ ਵੈਣੀ ॥
33 ਅੰਮ੍ਰਿਤੁ ਵੇਖੈ ਪਰਖੈ ਸਦਾ ਨੈਣੀ ॥
34 ਅੰਮ੍ਰਿਤ ਕਥਾ ਕਹੈ ਸਦਾ ਦਿਨੁ ਰਾਤੀ ਅਵਰਾ ਆਖਿ ਸੁਨਾਵਣਿਆ ॥੨॥
35 ਅੰਮ੍ਰਿਤ ਰੰਗਿ ਰਤਾ ਲਿਵ ਲਾਏ ॥
36 ਅੰਮ੍ਰਿਤੁ ਗੁਰ ਪਰਸਾਦੀ ਪਾਏ ॥
37 ਅੰਮ੍ਰਿਤੁ ਰਸਨਾ ਬੋਲੈ ਦਿਨੁ ਰਾਤੀ ਮਨਿ ਤਨਿ ਅੰਮ੍ਰਿਤੁ ਪੀਆਵਣਿਆ ॥੩॥
38 ਸੋ ਕਿਛੁ ਕਰੈ ਜੁ ਚਿਤਿ ਨ ਹੋਈ ॥
39 ਤਿਸ ਦਾ ਹੁਕਮੁ ਮੇਟਿ ਨ ਸਕੈ ਕੋਈ ॥
40 ਹੁਕਮੇ ਵਰਤੈ ਅੰਮ੍ਰਿਤ ਬਾਣੀ ਹੁਕਮੇ ਅੰਮ੍ਰਿਤੁ ਪੀਆਵਣਿਆ ॥੪॥
41 ਅਜਬ ਕੰਮ ਕਰਤੇ ਹਰਿ ਕੇਰੇ ॥
42 ਇਹੁ ਮਨੁ ਭੂਲਾ ਜਾਂਦਾ ਫੇਰੇ ॥
43 ਅੰਮ੍ਰਿਤ ਬਾਣੀ ਸਿਉ ਚਿਤੁ ਲਾਏ ਅੰਮ੍ਰਿਤ ਸਬਦਿ ਵਜਾਵਣਿਆ ॥੫॥