Ang 1181
1 ਬਸੰਤੁ ਮਹਲਾ ੫ ॥
2 ਜੀਅ ਪ੍ਰਾਣ ਤੁਮੑ ਪਿੰਡ ਦੀਨੑ ॥
3 ਮੁਗਧ ਸੁੰਦਰ ਧਾਰਿ ਜੋਤਿ ਕੀਨੑ ॥
4 ਸਭਿ ਜਾਚਿਕ ਪ੍ਰਭ ਤੁਮੑ ਦਇਆਲ ॥
5 ਨਾਮੁ ਜਪਤ ਹੋਵਤ ਨਿਹਾਲ ॥੧॥
6 ਮੇਰੇ ਪ੍ਰੀਤਮ ਕਾਰਣ ਕਰਣ ਜੋਗ ॥
7 ਹਉ ਪਾਵਉ ਤੁਮ ਤੇ ਸਗਲ ਥੋਕ ॥੧॥ ਰਹਾਉ ॥
8 ਨਾਮੁ ਜਪਤ ਹੋਵਤ ਉਧਾਰ ॥
9 ਨਾਮੁ ਜਪਤ ਸੁਖ ਸਹਜ ਸਾਰ ॥
10 ਨਾਮੁ ਜਪਤ ਪਤਿ ਸੋਭਾ ਹੋਇ ॥
11 ਨਾਮੁ ਜਪਤ ਬਿਘਨੁ ਨਾਹੀ ਕੋਇ ॥੨॥
12 ਜਾ ਕਾਰਣਿ ਇਹ ਦੁਲਭ ਦੇਹ ॥
13 ਸੋ ਬੋਲੁ ਮੇਰੇ ਪ੍ਰਭੂ ਦੇਹਿ ॥
14 ਸਾਧਸੰਗਤਿ ਮਹਿ ਇਹੁ ਬਿਸ੍ਰਾਮੁ ॥
15 ਸਦਾ ਰਿਦੈ ਜਪੀ ਪ੍ਰਭ ਤੇਰੋ ਨਾਮੁ ॥੩॥
16 ਤੁਝ ਬਿਨੁ ਦੂਜਾ ਕੋਇ ਨਾਹਿ ॥
17 ਸਭੁ ਤੇਰੋ ਖੇਲੁ ਤੁਝ ਮਹਿ ਸਮਾਹਿ ॥
18 ਜਿਉ ਭਾਵੈ ਤਿਉ ਰਾਖਿ ਲੇ ॥
19 ਸੁਖੁ ਨਾਨਕ ਪੂਰਾ ਗੁਰੁ ਮਿਲੇ ॥੪॥੪॥
20 ਬਸੰਤੁ ਮਹਲਾ ੫ ॥
21 ਪ੍ਰਭ ਪ੍ਰੀਤਮ ਮੇਰੈ ਸੰਗਿ ਰਾਇ ॥
22 ਜਿਸਹਿ ਦੇਖਿ ਹਉ ਜੀਵਾ ਮਾਇ ॥
23 ਜਾ ਕੈ ਸਿਮਰਨਿ ਦੁਖੁ ਨ ਹੋਇ ॥
24 ਕਰਿ ਦਇਆ ਮਿਲਾਵਹੁ ਤਿਸਹਿ ਮੋਹਿ ॥੧॥
25 ਮੇਰੇ ਪ੍ਰੀਤਮ ਪ੍ਰਾਨ ਅਧਾਰ ਮਨ ॥
26 ਜੀਉ ਪ੍ਰਾਨ ਸਭੁ ਤੇਰੋ ਧਨ ॥੧॥ ਰਹਾਉ ॥
27 ਜਾ ਕਉ ਖੋਜਹਿ ਸੁਰਿ ਨਰ ਦੇਵ ॥
28 ਮੁਨਿ ਜਨ ਸੇਖ ਨ ਲਹਹਿ ਭੇਵ ॥
29 ਜਾ ਕੀ ਗਤਿ ਮਿਤਿ ਕਹੀ ਨ ਜਾਇ ॥
30 ਘਟਿ ਘਟਿ ਘਟਿ ਘਟਿ ਰਹਿਆ ਸਮਾਇ ॥੨॥
31 ਜਾ ਕੇ ਭਗਤ ਆਨੰਦ ਮੈ ॥
32 ਜਾ ਕੇ ਭਗਤ ਕਉ ਨਾਹੀ ਖੈ ॥
33 ਜਾ ਕੇ ਭਗਤ ਕਉ ਨਾਹੀ ਭੈ ॥
34 ਜਾ ਕੇ ਭਗਤ ਕਉ ਸਦਾ ਜੈ ॥੩॥
35 ਕਉਨ ਉਪਮਾ ਤੇਰੀ ਕਹੀ ਜਾਇ ॥
36 ਸੁਖਦਾਤਾ ਪ੍ਰਭੁ ਰਹਿਓ ਸਮਾਇ ॥
37 ਨਾਨਕੁ ਜਾਚੈ ਏਕੁ ਦਾਨੁ ॥
38 ਕਰਿ ਕਿਰਪਾ ਮੋਹਿ ਦੇਹੁ ਨਾਮੁ ॥੪॥੫॥
39 ਬਸੰਤੁ ਮਹਲਾ ੫ ॥
40 ਮਿਲਿ ਪਾਣੀ ਜਿਉ ਹਰੇ ਬੂਟ ॥
41 ਸਾਧਸੰਗਤਿ ਤਿਉ ਹਉਮੈ ਛੂਟ ॥
42 ਜੈਸੀ ਦਾਸੇ ਧੀਰ ਮੀਰ ॥
43 ਤੈਸੇ ਉਧਾਰਨ ਗੁਰਹ ਪੀਰ ॥੧॥
44 ਤੁਮ ਦਾਤੇ ਪ੍ਰਭ ਦੇਨਹਾਰ ॥
45 ਨਿਮਖ ਨਿਮਖ ਤਿਸੁ ਨਮਸਕਾਰ ॥੧॥ ਰਹਾਉ ॥
46 ਜਿਸਹਿ ਪਰਾਪਤਿ ਸਾਧਸੰਗੁ ॥
47 ਤਿਸੁ ਜਨ ਲਾਗਾ ਪਾਰਬ੍ਰਹਮ ਰੰਗੁ ॥
48 ਤੇ ਬੰਧਨ ਤੇ ਭਏ ਮੁਕਤਿ ॥
49 ਭਗਤ ਅਰਾਧਹਿ ਜੋਗ ਜੁਗਤਿ ॥੨॥
50 ਨੇਤ੍ਰ ਸੰਤੋਖੇ ਦਰਸੁ ਪੇਖਿ ॥
51 ਰਸਨਾ ਗਾਏ ਗੁਣ ਅਨੇਕ ॥
52 ਤ੍ਰਿਸਨਾ ਬੂਝੀ ਗੁਰ ਪ੍ਰਸਾਦਿ ॥
53 ਮਨੁ ਆਘਾਨਾ ਹਰਿ ਰਸਹਿ ਸੁਆਦਿ ॥੩॥
54 ਸੇਵਕੁ ਲਾਗੋ ਚਰਣ ਸੇਵ ॥
55 ਆਦਿ ਪੁਰਖ ਅਪਰੰਪਰ ਦੇਵ ॥
56 ਸਗਲ ਉਧਾਰਣ ਤੇਰੋ ਨਾਮੁ ॥
57 ਨਾਨਕ ਪਾਇਓ ਇਹੁ ਨਿਧਾਨੁ ॥੪॥੬॥
58 ਬਸੰਤੁ ਮਹਲਾ ੫ ॥
59 ਤੁਮ ਬਡ ਦਾਤੇ ਦੇ ਰਹੇ ॥
60 ਜੀਅ ਪ੍ਰਾਣ ਮਹਿ ਰਵਿ ਰਹੇ ॥
61 ਦੀਨੇ ਸਗਲੇ ਭੋਜਨ ਖਾਨ ॥
62 ਮੋਹਿ ਨਿਰਗੁਨ ਇਕੁ ਗੁਨੁ ਨ ਜਾਨ ॥੧॥
63 ਹਉ ਕਛੂ ਨ ਜਾਨਉ ਤੇਰੀ ਸਾਰ ॥