Ang 1182
1 ਤੂ ਕਰਿ ਗਤਿ ਮੇਰੀ ਪ੍ਰਭ ਦਇਆਰ ॥੧॥ ਰਹਾਉ ॥
2 ਜਾਪ ਨ ਤਾਪ ਨ ਕਰਮ ਕੀਤਿ ॥
3 ਆਵੈ ਨਾਹੀ ਕਛੂ ਰੀਤਿ ॥
4 ਮਨ ਮਹਿ ਰਾਖਉ ਆਸ ਏਕ ॥
5 ਨਾਮ ਤੇਰੇ ਕੀ ਤਰਉ ਟੇਕ ॥੨॥
6 ਸਰਬ ਕਲਾ ਪ੍ਰਭ ਤੁਮੑ ਪ੍ਰਬੀਨ ॥
7 ਅੰਤੁ ਨ ਪਾਵਹਿ ਜਲਹਿ ਮੀਨ ॥
8 ਅਗਮ ਅਗਮ ਊਚਹ ਤੇ ਊਚ ॥
9 ਹਮ ਥੋਰੇ ਤੁਮ ਬਹੁਤ ਮੂਚ ॥੩॥
10 ਜਿਨ ਤੂ ਧਿਆਇਆ ਸੇ ਗਨੀ ॥
11 ਜਿਨ ਤੂ ਪਾਇਆ ਸੇ ਧਨੀ ॥
12 ਜਿਨਿ ਤੂ ਸੇਵਿਆ ਸੁਖੀ ਸੇ ॥
13 ਸੰਤ ਸਰਣਿ ਨਾਨਕ ਪਰੇ ॥੪॥੭॥
14 ਬਸੰਤੁ ਮਹਲਾ ੫ ॥
15 ਤਿਸੁ ਤੂ ਸੇਵਿ ਜਿਨਿ ਤੂ ਕੀਆ ॥
16 ਤਿਸੁ ਅਰਾਧਿ ਜਿਨਿ ਜੀਉ ਦੀਆ ॥
17 ਤਿਸ ਕਾ ਚਾਕਰੁ ਹੋਹਿ ਫਿਰਿ ਡਾਨੁ ਨ ਲਾਗੈ ॥
18 ਤਿਸ ਕੀ ਕਰਿ ਪੋਤਦਾਰੀ ਫਿਰਿ ਦੂਖੁ ਨ ਲਾਗੈ ॥੧॥
19 ਏਵਡ ਭਾਗ ਹੋਹਿ ਜਿਸੁ ਪ੍ਰਾਣੀ ॥
20 ਸੋ ਪਾਏ ਇਹੁ ਪਦੁ ਨਿਰਬਾਣੀ ॥੧॥ ਰਹਾਉ ॥
21 ਦੂਜੀ ਸੇਵਾ ਜੀਵਨੁ ਬਿਰਥਾ ॥
22 ਕਛੂ ਨ ਹੋਈ ਹੈ ਪੂਰਨ ਅਰਥਾ ॥
23 ਮਾਣਸ ਸੇਵਾ ਖਰੀ ਦੁਹੇਲੀ ॥
24 ਸਾਧ ਕੀ ਸੇਵਾ ਸਦਾ ਸੁਹੇਲੀ ॥੨॥
25 ਜੇ ਲੋੜਹਿ ਸਦਾ ਸੁਖੁ ਭਾਈ ॥
26 ਸਾਧੂ ਸੰਗਤਿ ਗੁਰਹਿ ਬਤਾਈ ॥
27 ਊਹਾ ਜਪੀਐ ਕੇਵਲ ਨਾਮ ॥
28 ਸਾਧੂ ਸੰਗਤਿ ਪਾਰਗਰਾਮ ॥੩॥
29 ਸਗਲ ਤਤ ਮਹਿ ਤਤੁ ਗਿਆਨੁ ॥
30 ਸਰਬ ਧਿਆਨ ਮਹਿ ਏਕੁ ਧਿਆਨੁ ॥
31 ਹਰਿ ਕੀਰਤਨ ਮਹਿ ਊਤਮ ਧੁਨਾ ॥
32 ਨਾਨਕ ਗੁਰ ਮਿਲਿ ਗਾਇ ਗੁਨਾ ॥੪॥੮॥
33 ਬਸੰਤੁ ਮਹਲਾ ੫ ॥
34 ਜਿਸੁ ਬੋਲਤ ਮੁਖੁ ਪਵਿਤੁ ਹੋਇ ॥
35 ਜਿਸੁ ਸਿਮਰਤ ਨਿਰਮਲ ਹੈ ਸੋਇ ॥
36 ਜਿਸੁ ਅਰਾਧੇ ਜਮੁ ਕਿਛੁ ਨ ਕਹੈ ॥
37 ਜਿਸ ਕੀ ਸੇਵਾ ਸਭੁ ਕਿਛੁ ਲਹੈ ॥੧॥
38 ਰਾਮ ਰਾਮ ਬੋਲਿ ਰਾਮ ਰਾਮ ॥
39 ਤਿਆਗਹੁ ਮਨ ਕੇ ਸਗਲ ਕਾਮ ॥੧॥ ਰਹਾਉ ॥
40 ਜਿਸ ਕੇ ਧਾਰੇ ਧਰਣਿ ਅਕਾਸੁ ॥
41 ਘਟਿ ਘਟਿ ਜਿਸ ਕਾ ਹੈ ਪ੍ਰਗਾਸੁ ॥
42 ਜਿਸੁ ਸਿਮਰਤ ਪਤਿਤ ਪੁਨੀਤ ਹੋਇ ॥
43 ਅੰਤ ਕਾਲਿ ਫਿਰਿ ਫਿਰਿ ਨ ਰੋਇ ॥੨॥
44 ਸਗਲ ਧਰਮ ਮਹਿ ਊਤਮ ਧਰਮ ॥
45 ਕਰਮ ਕਰਤੂਤਿ ਕੈ ਊਪਰਿ ਕਰਮ ॥
46 ਜਿਸ ਕਉ ਚਾਹਹਿ ਸੁਰਿ ਨਰ ਦੇਵ ॥
47 ਸੰਤ ਸਭਾ ਕੀ ਲਗਹੁ ਸੇਵ ॥੩॥
48 ਆਦਿ ਪੁਰਖਿ ਜਿਸੁ ਕੀਆ ਦਾਨੁ ॥
49 ਤਿਸ ਕਉ ਮਿਲਿਆ ਹਰਿ ਨਿਧਾਨੁ ॥
50 ਤਿਸ ਕੀ ਗਤਿ ਮਿਤਿ ਕਹੀ ਨ ਜਾਇ ॥
51 ਨਾਨਕ ਜਨ ਹਰਿ ਹਰਿ ਧਿਆਇ ॥੪॥੯॥
52 ਬਸੰਤੁ ਮਹਲਾ ੫ ॥
53 ਮਨ ਤਨ ਭੀਤਰਿ ਲਾਗੀ ਪਿਆਸ ॥
54 ਗੁਰਿ ਦਇਆਲਿ ਪੂਰੀ ਮੇਰੀ ਆਸ ॥
55 ਕਿਲਵਿਖ ਕਾਟੇ ਸਾਧਸੰਗਿ ॥
56 ਨਾਮੁ ਜਪਿਓ ਹਰਿ ਨਾਮ ਰੰਗਿ ॥੧॥
57 ਗੁਰ ਪਰਸਾਦਿ ਬਸੰਤੁ ਬਨਾ ॥
58 ਚਰਨ ਕਮਲ ਹਿਰਦੈ ਉਰਿ ਧਾਰੇ ਸਦਾ ਸਦਾ ਹਰਿ ਜਸੁ ਸੁਨਾ ॥੧॥ ਰਹਾਉ ॥