Ang 1200
1 ਸ੍ਰਵਣੀ ਕੀਰਤਨੁ ਸੁਨਉ ਦਿਨੁ ਰਾਤੀ ਹਿਰਦੈ ਹਰਿ ਹਰਿ ਭਾਨੀ ॥੩॥
2 ਪੰਚ ਜਨਾ ਗੁਰਿ ਵਸਗਤਿ ਆਣੇ ਤਉ ਉਨਮਨਿ ਨਾਮਿ ਲਗਾਨੀ ॥
3 ਜਨ ਨਾਨਕ ਹਰਿ ਕਿਰਪਾ ਧਾਰੀ ਹਰਿ ਰਾਮੈ ਨਾਮਿ ਸਮਾਨੀ ॥੪॥੫॥
4 ਸਾਰਗ ਮਹਲਾ ੪ ॥
5 ਜਪਿ ਮਨ ਰਾਮ ਨਾਮੁ ਪੜ੍ਹੁ ਸਾਰੁ ॥
6 ਰਾਮ ਨਾਮ ਬਿਨੁ ਥਿਰੁ ਨਹੀ ਕੋਈ ਹੋਰੁ ਨਿਹਫਲ ਸਭੁ ਬਿਸਥਾਰੁ ॥੧॥ ਰਹਾਉ ॥
7 ਕਿਆ ਲੀਜੈ ਕਿਆ ਤਜੀਐ ਬਉਰੇ ਜੋ ਦੀਸੈ ਸੋ ਛਾਰੁ ॥
8 ਜਿਸੁ ਬਿਖਿਆ ਕਉ ਤੁਮੑ ਅਪੁਨੀ ਕਰਿ ਜਾਨਹੁ ਸਾ ਛਾਡਿ ਜਾਹੁ ਸਿਰਿ ਭਾਰੁ ॥੧॥
9 ਤਿਲੁ ਤਿਲੁ ਪਲੁ ਪਲੁ ਅਉਧ ਫੁਨਿ ਘਾਟੈ ਬੂਝਿ ਨ ਸਕੈ ਗਵਾਰੁ ॥
10 ਸੋ ਕਿਛੁ ਕਰੈ ਜਿ ਸਾਥਿ ਨ ਚਾਲੈ ਇਹੁ ਸਾਕਤ ਕਾ ਆਚਾਰੁ ॥੨॥
11 ਸੰਤ ਜਨਾ ਕੈ ਸੰਗਿ ਮਿਲੁ ਬਉਰੇ ਤਉ ਪਾਵਹਿ ਮੋਖ ਦੁਆਰੁ ॥
12 ਬਿਨੁ ਸਤਸੰਗ ਸੁਖੁ ਕਿਨੈ ਨ ਪਾਇਆ ਜਾਇ ਪੂਛਹੁ ਬੇਦ ਬੀਚਾਰੁ ॥੩॥
13 ਰਾਣਾ ਰਾਉ ਸਭੈ ਕੋਊ ਚਾਲੈ ਝੂਠੁ ਛੋਡਿ ਜਾਇ ਪਾਸਾਰੁ ॥
14 ਨਾਨਕ ਸੰਤ ਸਦਾ ਥਿਰੁ ਨਿਹਚਲੁ ਜਿਨ ਰਾਮ ਨਾਮੁ ਆਧਾਰੁ ॥੪॥੬॥
15 ਸਾਰਗ ਮਹਲਾ ੪ ਘਰੁ ੩ ਦੁਪਦਾ ॥
16 ੴ ਸਤਿਗੁਰ ਪ੍ਰਸਾਦਿ ॥
17 ਕਾਹੇ ਪੂਤ ਝਗਰਤ ਹਉ ਸੰਗਿ ਬਾਪ ॥
18 ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਉ ਝਗਰਤ ਪਾਪ ॥੧॥ ਰਹਾਉ ॥
19 ਜਿਸੁ ਧਨ ਕਾ ਤੁਮ ਗਰਬੁ ਕਰਤ ਹਉ ਸੋ ਧਨੁ ਕਿਸਹਿ ਨ ਆਪ ॥
20 ਖਿਨ ਮਹਿ ਛੋਡਿ ਜਾਇ ਬਿਖਿਆ ਰਸੁ ਤਉ ਲਾਗੈ ਪਛੁਤਾਪ ॥੧॥
21 ਜੋ ਤੁਮਰੇ ਪ੍ਰਭ ਹੋਤੇ ਸੁਆਮੀ ਹਰਿ ਤਿਨ ਕੇ ਜਾਪਹੁ ਜਾਪ ॥
22 ਉਪਦੇਸੁ ਕਰਤ ਨਾਨਕ ਜਨ ਤੁਮ ਕਉ ਜਉ ਸੁਨਹੁ ਤਉ ਜਾਇ ਸੰਤਾਪ ॥੨॥੧॥੭॥
23 ਸਾਰਗ ਮਹਲਾ ੪ ਘਰੁ ੫ ਦੁਪਦੇ ਪੜਤਾਲ ॥
24 ੴ ਸਤਿਗੁਰ ਪ੍ਰਸਾਦਿ ॥
25 ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥੧॥ ਰਹਾਉ ॥
26 ਹਰਿ ਕੀ ਉਪਮਾ ਅਨਿਕ ਅਨਿਕ ਅਨਿਕ ਗੁਨ ਗਾਵਤ ਸੁਕ ਨਾਰਦ ਬ੍ਰਹਮਾਦਿਕ ਤਵ ਗੁਨ ਸੁਆਮੀ ਗਨਿਨ ਨ ਜਾਤਿ ॥
27 ਤੂ ਹਰਿ ਬੇਅੰਤੁ ਤੂ ਹਰਿ ਬੇਅੰਤੁ ਤੂ ਹਰਿ ਸੁਆਮੀ ਤੂ ਆਪੇ ਹੀ ਜਾਨਹਿ ਆਪਨੀ ਭਾਂਤਿ ॥੧॥
28 ਹਰਿ ਕੈ ਨਿਕਟਿ ਨਿਕਟਿ ਹਰਿ ਨਿਕਟ ਹੀ ਬਸਤੇ ਤੇ ਹਰਿ ਕੇ ਜਨ ਸਾਧੂ ਹਰਿ ਭਗਾਤ ॥
29 ਤੇ ਹਰਿ ਕੇ ਜਨ ਹਰਿ ਸਿਉ ਰਲਿ ਮਿਲੇ ਜੈਸੇ ਜਨ ਨਾਨਕ ਸਲਲੈ ਸਲਲ ਮਿਲਾਤਿ ॥੨॥੧॥੮॥