Ang 1207
1 ਚਿਤਵਨਿ ਚਿਤਵਉ ਪ੍ਰਿਅ ਪ੍ਰੀਤਿ ਬੈਰਾਗੀ ਕਦਿ ਪਾਵਉ ਹਰਿ ਦਰਸਾਈ ॥
2 ਜਤਨ ਕਰਉ ਇਹੁ ਮਨੁ ਨਹੀ ਧੀਰੈ ਕੋਊ ਹੈ ਰੇ ਸੰਤੁ ਮਿਲਾਈ ॥੧॥
3 ਜਪ ਤਪ ਸੰਜਮ ਪੁੰਨ ਸਭਿ ਹੋਮਉ ਤਿਸੁ ਅਰਪਉ ਸਭਿ ਸੁਖ ਜਾਂਈ ॥
4 ਏਕ ਨਿਮਖ ਪ੍ਰਿਅ ਦਰਸੁ ਦਿਖਾਵੈ ਤਿਸੁ ਸੰਤਨ ਕੈ ਬਲਿ ਜਾਂਈ ॥੨॥
5 ਕਰਉ ਨਿਹੋਰਾ ਬਹੁਤੁ ਬੇਨਤੀ ਸੇਵਉ ਦਿਨੁ ਰੈਨਾਈ ॥
6 ਮਾਨੁ ਅਭਿਮਾਨੁ ਹਉ ਸਗਲ ਤਿਆਗਉ ਜੋ ਪ੍ਰਿਅ ਬਾਤ ਸੁਨਾਈ ॥੩॥
7 ਦੇਖਿ ਚਰਿਤ੍ਰ ਭਈ ਹਉ ਬਿਸਮਨਿ ਗੁਰਿ ਸਤਿਗੁਰਿ ਪੁਰਖਿ ਮਿਲਾਈ ॥
8 ਪ੍ਰਭ ਰੰਗ ਦਇਆਲ ਮੋਹਿ ਗ੍ਰਿਹ ਮਹਿ ਪਾਇਆ ਜਨ ਨਾਨਕ ਤਪਤਿ ਬੁਝਾਈ ॥੪॥੧॥੧੫॥
9 ਸਾਰਗ ਮਹਲਾ ੫ ॥
10 ਰੇ ਮੂੜੑੇ ਤੂ ਕਿਉ ਸਿਮਰਤ ਅਬ ਨਾਹੀ ॥
11 ਨਰਕ ਘੋਰ ਮਹਿ ਉਰਧ ਤਪੁ ਕਰਤਾ ਨਿਮਖ ਨਿਮਖ ਗੁਣ ਗਾਂਹੀ ॥੧॥ ਰਹਾਉ ॥
12 ਅਨਿਕ ਜਨਮ ਭ੍ਰਮਤੌ ਹੀ ਆਇਓ ਮਾਨਸ ਜਨਮੁ ਦੁਲਭਾਹੀ ॥
13 ਗਰਭ ਜੋਨਿ ਛੋਡਿ ਜਉ ਨਿਕਸਿਓ ਤਉ ਲਾਗੋ ਅਨ ਠਾਂਹੀ ॥੧॥
14 ਕਰਹਿ ਬੁਰਾਈ ਠਗਾਈ ਦਿਨੁ ਰੈਨਿ ਨਿਹਫਲ ਕਰਮ ਕਮਾਹੀ ॥
15 ਕਣੁ ਨਾਹੀ ਤੁਹ ਗਾਹਣ ਲਾਗੇ ਧਾਇ ਧਾਇ ਦੁਖ ਪਾਂਹੀ ॥੨॥
16 ਮਿਥਿਆ ਸੰਗਿ ਕੂੜਿ ਲਪਟਾਇਓ ਉਰਝਿ ਪਰਿਓ ਕੁਸਮਾਂਹੀ ॥
17 ਧਰਮ ਰਾਇ ਜਬ ਪਕਰਸਿ ਬਵਰੇ ਤਉ ਕਾਲ ਮੁਖਾ ਉਠਿ ਜਾਹੀ ॥੩॥
18 ਸੋ ਮਿਲਿਆ ਜੋ ਪ੍ਰਭੂ ਮਿਲਾਇਆ ਜਿਸੁ ਮਸਤਕਿ ਲੇਖੁ ਲਿਖਾਂਹੀ ॥
19 ਕਹੁ ਨਾਨਕ ਤਿਨੑ ਜਨ ਬਲਿਹਾਰੀ ਜੋ ਅਲਿਪ ਰਹੇ ਮਨ ਮਾਂਹੀ ॥੪॥੨॥੧੬॥
20 ਸਾਰਗ ਮਹਲਾ ੫ ॥
21 ਕਿਉ ਜੀਵਨੁ ਪ੍ਰੀਤਮ ਬਿਨੁ ਮਾਈ ॥
22 ਜਾ ਕੇ ਬਿਛੁਰਤ ਹੋਤ ਮਿਰਤਕਾ ਗ੍ਰਿਹ ਮਹਿ ਰਹਨੁ ਨ ਪਾਈ ॥੧॥ ਰਹਾਉ ॥
23 ਜੀਅ ਹਂੀਅ ਪ੍ਰਾਨ ਕੋ ਦਾਤਾ ਜਾ ਕੈ ਸੰਗਿ ਸੁਹਾਈ ॥
24 ਕਰਹੁ ਕ੍ਰਿਪਾ ਸੰਤਹੁ ਮੋਹਿ ਅਪੁਨੀ ਪ੍ਰਭ ਮੰਗਲ ਗੁਣ ਗਾਈ ॥੧॥
25 ਚਰਨ ਸੰਤਨ ਕੇ ਮਾਥੇ ਮੇਰੇ ਊਪਰਿ ਨੈਨਹੁ ਧੂਰਿ ਬਾਂਛਾਈਁ ॥
26 ਜਿਹ ਪ੍ਰਸਾਦਿ ਮਿਲੀਐ ਪ੍ਰਭ ਨਾਨਕ ਬਲਿ ਬਲਿ ਤਾ ਕੈ ਹਉ ਜਾਈ ॥੨॥੩॥੧੭॥
27 ਸਾਰਗ ਮਹਲਾ ੫ ॥
28 ਉਆ ਅਉਸਰ ਕੈ ਹਉ ਬਲਿ ਜਾਈ ॥
29 ਆਠ ਪਹਰ ਅਪਨਾ ਪ੍ਰਭੁ ਸਿਮਰਨੁ ਵਡਭਾਗੀ ਹਰਿ ਪਾਂਈ ॥੧॥ ਰਹਾਉ ॥
30 ਭਲੋ ਕਬੀਰੁ ਦਾਸੁ ਦਾਸਨ ਕੋ ਊਤਮੁ ਸੈਨੁ ਜਨੁ ਨਾਈ ॥
31 ਊਚ ਤੇ ਊਚ ਨਾਮਦੇਉ ਸਮਦਰਸੀ ਰਵਿਦਾਸ ਠਾਕੁਰ ਬਣਿ ਆਈ ॥੧॥
32 ਜੀਉ ਪਿੰਡੁ ਤਨੁ ਧਨੁ ਸਾਧਨ ਕਾ ਇਹੁ ਮਨੁ ਸੰਤ ਰੇਨਾਈ ॥
33 ਸੰਤ ਪ੍ਰਤਾਪਿ ਭਰਮ ਸਭਿ ਨਾਸੇ ਨਾਨਕ ਮਿਲੇ ਗੁਸਾਈ ॥੨॥੪॥੧੮॥
34 ਸਾਰਗ ਮਹਲਾ ੫ ॥
35 ਮਨੋਰਥ ਪੂਰੇ ਸਤਿਗੁਰ ਆਪਿ ॥