Ang 1208
1 ਸਗਲ ਪਦਾਰਥ ਸਿਮਰਨਿ ਜਾ ਕੈ ਆਠ ਪਹਰ ਮੇਰੇ ਮਨ ਜਾਪਿ ॥੧॥ ਰਹਾਉ ॥
2 ਅੰਮ੍ਰਿਤ ਨਾਮੁ ਸੁਆਮੀ ਤੇਰਾ ਜੋ ਪੀਵੈ ਤਿਸ ਹੀ ਤ੍ਰਿਪਤਾਸ ॥
3 ਜਨਮ ਜਨਮ ਕੇ ਕਿਲਬਿਖ ਨਾਸਹਿ ਆਗੈ ਦਰਗਹ ਹੋਇ ਖਲਾਸ ॥੧॥
4 ਸਰਨਿ ਤੁਮਾਰੀ ਆਇਓ ਕਰਤੇ ਪਾਰਬ੍ਰਹਮ ਪੂਰਨ ਅਬਿਨਾਸ ॥
5 ਕਰਿ ਕਿਰਪਾ ਤੇਰੇ ਚਰਨ ਧਿਆਵਉ ਨਾਨਕ ਮਨਿ ਤਨਿ ਦਰਸ ਪਿਆਸ ॥੨॥੫॥੧੯॥
6 ਸਾਰਗ ਮਹਲਾ ੫ ਘਰੁ ੩ ॥
7 ੴ ਸਤਿਗੁਰ ਪ੍ਰਸਾਦਿ ॥
8 ਮਨ ਕਹਾ ਲੁਭਾਈਐ ਆਨ ਕਉ ॥
9 ਈਤ ਊਤ ਪ੍ਰਭੁ ਸਦਾ ਸਹਾਈ ਜੀਅ ਸੰਗਿ ਤੇਰੇ ਕਾਮ ਕਉ ॥੧॥ ਰਹਾਉ ॥
10 ਅੰਮ੍ਰਿਤ ਨਾਮੁ ਪ੍ਰਿਅ ਪ੍ਰੀਤਿ ਮਨੋਹਰ ਇਹੈ ਅਘਾਵਨ ਪਾਂਨ ਕਉ ॥
11 ਅਕਾਲ ਮੂਰਤਿ ਹੈ ਸਾਧ ਸੰਤਨ ਕੀ ਠਾਹਰ ਨੀਕੀ ਧਿਆਨ ਕਉ ॥੧॥
12 ਬਾਣੀ ਮੰਤ੍ਰੁ ਮਹਾ ਪੁਰਖਨ ਕੀ ਮਨਹਿ ਉਤਾਰਨ ਮਾਂਨ ਕਉ ॥
13 ਖੋਜਿ ਲਹਿਓ ਨਾਨਕ ਸੁਖ ਥਾਨਾਂ ਹਰਿ ਨਾਮਾ ਬਿਸ੍ਰਾਮ ਕਉ ॥੨॥੧॥੨੦॥
14 ਸਾਰਗ ਮਹਲਾ ੫ ॥
15 ਮਨ ਸਦਾ ਮੰਗਲ ਗੋਬਿੰਦ ਗਾਇ ॥
16 ਰੋਗ ਸੋਗ ਤੇਰੇ ਮਿਟਹਿ ਸਗਲ ਅਘ ਨਿਮਖ ਹੀਐ ਹਰਿ ਨਾਮੁ ਧਿਆਇ ॥੧॥ ਰਹਾਉ ॥
17 ਛੋਡਿ ਸਿਆਨਪ ਬਹੁ ਚਤੁਰਾਈ ਸਾਧੂ ਸਰਣੀ ਜਾਇ ਪਾਇ ॥
18 ਜਉ ਹੋਇ ਕ੍ਰਿਪਾਲੁ ਦੀਨ ਦੁਖ ਭੰਜਨ ਜਮ ਤੇ ਹੋਵੈ ਧਰਮ ਰਾਇ ॥੧॥
19 ਏਕਸ ਬਿਨੁ ਨਾਹੀ ਕੋ ਦੂਜਾ ਆਨ ਨ ਬੀਓ ਲਵੈ ਲਾਇ ॥
20 ਮਾਤ ਪਿਤਾ ਭਾਈ ਨਾਨਕ ਕੋ ਸੁਖਦਾਤਾ ਹਰਿ ਪ੍ਰਾਨ ਸਾਇ ॥੨॥੨॥੨੧॥
21 ਸਾਰਗ ਮਹਲਾ ੫ ॥
22 ਹਰਿ ਜਨ ਸਗਲ ਉਧਾਰੇ ਸੰਗ ਕੇ ॥
23 ਭਏ ਪੁਨੀਤ ਪਵਿਤ੍ਰ ਮਨ ਜਨਮ ਜਨਮ ਕੇ ਦੁਖ ਹਰੇ ॥੧॥ ਰਹਾਉ ॥
24 ਮਾਰਗਿ ਚਲੇ ਤਿਨੑੀ ਸੁਖੁ ਪਾਇਆ ਜਿਨੑ ਸਿਉ ਗੋਸਟਿ ਸੇ ਤਰੇ ॥
25 ਬੂਡਤ ਘੋਰ ਅੰਧ ਕੂਪ ਮਹਿ ਤੇ ਸਾਧੂ ਸੰਗਿ ਪਾਰਿ ਪਰੇ ॥੧॥
26 ਜਿਨੑ ਕੇ ਭਾਗ ਬਡੇ ਹੈ ਭਾਈ ਤਿਨੑ ਸਾਧੂ ਸੰਗਿ ਮੁਖ ਜੁਰੇ ॥
27 ਤਿਨੑ ਕੀ ਧੂਰਿ ਬਾਂਛੈ ਨਿਤ ਨਾਨਕੁ ਪ੍ਰਭੁ ਮੇਰਾ ਕਿਰਪਾ ਕਰੇ ॥੨॥੩॥੨੨॥
28 ਸਾਰਗ ਮਹਲਾ ੫ ॥
29 ਹਰਿ ਜਨ ਰਾਮ ਰਾਮ ਰਾਮ ਧਿਆਂਏ ॥
30 ਏਕ ਪਲਕ ਸੁਖ ਸਾਧ ਸਮਾਗਮ ਕੋਟਿ ਬੈਕੁੰਠਹ ਪਾਂਏ ॥੧॥ ਰਹਾਉ ॥
31 ਦੁਲਭ ਦੇਹ ਜਪਿ ਹੋਤ ਪੁਨੀਤਾ ਜਮ ਕੀ ਤ੍ਰਾਸ ਨਿਵਾਰੈ ॥
32 ਮਹਾ ਪਤਿਤ ਕੇ ਪਾਤਿਕ ਉਤਰਹਿ ਹਰਿ ਨਾਮਾ ਉਰਿ ਧਾਰੈ ॥੧॥
33 ਜੋ ਜੋ ਸੁਨੈ ਰਾਮ ਜਸੁ ਨਿਰਮਲ ਤਾ ਕਾ ਜਨਮ ਮਰਣ ਦੁਖੁ ਨਾਸਾ ॥
34 ਕਹੁ ਨਾਨਕ ਪਾਈਐ ਵਡਭਾਗਂੀ ਮਨ ਤਨ ਹੋਇ ਬਿਗਾਸਾ ॥੨॥੪॥੨੩॥