Ang 1210
1 ਗੁਣ ਨਿਧਾਨ ਮਨਮੋਹਨ ਲਾਲਨ ਸੁਖਦਾਈ ਸਰਬਾਂਗੈ ॥
2 ਗੁਰਿ ਨਾਨਕ ਪ੍ਰਭ ਪਾਹਿ ਪਠਾਇਓ ਮਿਲਹੁ ਸਖਾ ਗਲਿ ਲਾਗੈ ॥੨॥੫॥੨੮॥
3 ਸਾਰਗ ਮਹਲਾ ੫ ॥
4 ਅਬ ਮੋਰੋ ਠਾਕੁਰ ਸਿਉ ਮਨੁ ਮਾਨਾਂ ॥
5 ਸਾਧ ਕ੍ਰਿਪਾਲ ਦਇਆਲ ਭਏ ਹੈ ਇਹੁ ਛੇਦਿਓ ਦੁਸਟੁ ਬਿਗਾਨਾ ॥੧॥ ਰਹਾਉ ॥
6 ਤੁਮ ਹੀ ਸੁੰਦਰ ਤੁਮਹਿ ਸਿਆਨੇ ਤੁਮ ਹੀ ਸੁਘਰ ਸੁਜਾਨਾ ॥
7 ਸਗਲ ਜੋਗ ਅਰੁ ਗਿਆਨ ਧਿਆਨ ਇਕ ਨਿਮਖ ਨ ਕੀਮਤਿ ਜਾਨਾਂ ॥੧॥
8 ਤੁਮ ਹੀ ਨਾਇਕ ਤੁਮੑਹਿ ਛਤ੍ਰਪਤਿ ਤੁਮ ਪੂਰਿ ਰਹੇ ਭਗਵਾਨਾ ॥
9 ਪਾਵਉ ਦਾਨੁ ਸੰਤ ਸੇਵਾ ਹਰਿ ਨਾਨਕ ਸਦ ਕੁਰਬਾਨਾਂ ॥੨॥੬॥੨੯॥
10 ਸਾਰਗ ਮਹਲਾ ੫ ॥
11 ਮੇਰੈ ਮਨਿ ਚੀਤਿ ਆਏ ਪ੍ਰਿਅ ਰੰਗਾ ॥
12 ਬਿਸਰਿਓ ਧੰਧੁ ਬੰਧੁ ਮਾਇਆ ਕੋ ਰਜਨਿ ਸਬਾਈ ਜੰਗਾ ॥੧॥ ਰਹਾਉ ॥
13 ਹਰਿ ਸੇਵਉ ਹਰਿ ਰਿਦੈ ਬਸਾਵਉ ਹਰਿ ਪਾਇਆ ਸਤਸੰਗਾ ॥
14 ਐਸੋ ਮਿਲਿਓ ਮਨੋਹਰੁ ਪ੍ਰੀਤਮੁ ਸੁਖ ਪਾਏ ਮੁਖ ਮੰਗਾ ॥੧॥
15 ਪ੍ਰਿਉ ਅਪਨਾ ਗੁਰਿ ਬਸਿ ਕਰਿ ਦੀਨਾ ਭੋਗਉ ਭੋਗ ਨਿਸੰਗਾ ॥
16 ਨਿਰਭਉ ਭਏ ਨਾਨਕ ਭਉ ਮਿਟਿਆ ਹਰਿ ਪਾਇਓ ਪਾਠੰਗਾ ॥੨॥੭॥੩੦॥
17 ਸਾਰਗ ਮਹਲਾ ੫ ॥
18 ਹਰਿ ਜੀਉ ਕੇ ਦਰਸਨ ਕਉ ਕੁਰਬਾਨੀ ॥
19 ਬਚਨ ਨਾਦ ਮੇਰੇ ਸ੍ਰਵਨਹੁ ਪੂਰੇ ਦੇਹਾ ਪ੍ਰਿਅ ਅੰਕਿ ਸਮਾਨੀ ॥੧॥ ਰਹਾਉ ॥
20 ਛੂਟਰਿ ਤੇ ਗੁਰਿ ਕੀਈ ਸੋੁਹਾਗਨਿ ਹਰਿ ਪਾਇਓ ਸੁਘੜ ਸੁਜਾਨੀ ॥
21 ਜਿਹ ਘਰ ਮਹਿ ਬੈਸਨੁ ਨਹੀ ਪਾਵਤ ਸੋ ਥਾਨੁ ਮਿਲਿਓ ਬਾਸਾਨੀ ॥੧॥
22 ਉਨੑ ਕੈ ਬਸਿ ਆਇਓ ਭਗਤਿ ਬਛਲੁ ਜਿਨਿ ਰਾਖੀ ਆਨ ਸੰਤਾਨੀ ॥
23 ਕਹੁ ਨਾਨਕ ਹਰਿ ਸੰਗਿ ਮਨੁ ਮਾਨਿਆ ਸਭ ਚੂਕੀ ਕਾਣਿ ਲੋੁਕਾਨੀ ॥੨॥੮॥੩੧॥
24 ਸਾਰਗ ਮਹਲਾ ੫ ॥
25 ਅਬ ਮੇਰੋ ਪੰਚਾ ਤੇ ਸੰਗੁ ਤੂਟਾ ॥
26 ਦਰਸਨੁ ਦੇਖਿ ਭਏ ਮਨਿ ਆਨਦ ਗੁਰ ਕਿਰਪਾ ਤੇ ਛੂਟਾ ॥੧॥ ਰਹਾਉ ॥
27 ਬਿਖਮ ਥਾਨ ਬਹੁਤ ਬਹੁ ਧਰੀਆ ਅਨਿਕ ਰਾਖ ਸੂਰੂਟਾ ॥
28 ਬਿਖਮ ਗਾਰ੍ਹ ਕਰੁ ਪਹੁਚੈ ਨਾਹੀ ਸੰਤ ਸਾਨਥ ਭਏ ਲੂਟਾ ॥੧॥
29 ਬਹੁਤੁ ਖਜਾਨੇ ਮੇਰੈ ਪਾਲੈ ਪਰਿਆ ਅਮੋਲ ਲਾਲ ਆਖੂਟਾ ॥
30 ਜਨ ਨਾਨਕ ਪ੍ਰਭਿ ਕਿਰਪਾ ਧਾਰੀ ਤਉ ਮਨ ਮਹਿ ਹਰਿ ਰਸੁ ਘੂਟਾ ॥੨॥੯॥੩੨॥
31 ਸਾਰਗ ਮਹਲਾ ੫ ॥
32 ਅਬ ਮੇਰੋ ਠਾਕੁਰ ਸਿਉ ਮਨੁ ਲੀਨਾ ॥
33 ਪ੍ਰਾਨ ਦਾਨੁ ਗੁਰਿ ਪੂਰੈ ਦੀਆ ਉਰਝਾਇਓ ਜਿਉ ਜਲ ਮੀਨਾ ॥੧॥ ਰਹਾਉ ॥
34 ਕਾਮ ਕ੍ਰੋਧ ਲੋਭ ਮਦ ਮਤਸਰ ਇਹ ਅਰਪਿ ਸਗਲ ਦਾਨੁ ਕੀਨਾ ॥
35 ਮੰਤ੍ਰ ਦ੍ਰਿੜਾਇ ਹਰਿ ਅਉਖਧੁ ਗੁਰਿ ਦੀਓ ਤਉ ਮਿਲਿਓ ਸਗਲ ਪ੍ਰਬੀਨਾ ॥੧॥
36 ਗ੍ਰਿਹੁ ਤੇਰਾ ਤੂ ਠਾਕੁਰੁ ਮੇਰਾ ਗੁਰਿ ਹਉ ਖੋਈ ਪ੍ਰਭੁ ਦੀਨਾ ॥