Ang 1213
1 ਕਹੁ ਨਾਨਕ ਮੈ ਅਤੁਲ ਸੁਖੁ ਪਾਇਆ ਜਨਮ ਮਰਣ ਭੈ ਲਾਥੇ ॥੨॥੨੦॥੪੩॥
2 ਸਾਰਗ ਮਹਲਾ ੫ ॥
3 ਰੇ ਮੂੜੑੇ ਆਨ ਕਾਹੇ ਕਤ ਜਾਈ ॥
4 ਸੰਗਿ ਮਨੋਹਰੁ ਅੰਮ੍ਰਿਤੁ ਹੈ ਰੇ ਭੂਲਿ ਭੂਲਿ ਬਿਖੁ ਖਾਈ ॥੧॥ ਰਹਾਉ ॥
5 ਪ੍ਰਭ ਸੁੰਦਰ ਚਤੁਰ ਅਨੂਪ ਬਿਧਾਤੇ ਤਿਸ ਸਿਉ ਰੁਚ ਨਹੀ ਰਾਈ ॥
6 ਮੋਹਨਿ ਸਿਉ ਬਾਵਰ ਮਨੁ ਮੋਹਿਓ ਝੂਠਿ ਠਗਉਰੀ ਪਾਈ ॥੧॥
7 ਭਇਓ ਦਇਆਲੁ ਕ੍ਰਿਪਾਲੁ ਦੁਖ ਹਰਤਾ ਸੰਤਨ ਸਿਉ ਬਨਿ ਆਈ ॥
8 ਸਗਲ ਨਿਧਾਨ ਘਰੈ ਮਹਿ ਪਾਏ ਕਹੁ ਨਾਨਕ ਜੋਤਿ ਸਮਾਈ ॥੨॥੨੧॥੪੪॥
9 ਸਾਰਗ ਮਹਲਾ ੫ ॥
10 ਓਅੰ ਪ੍ਰਿਅ ਪ੍ਰੀਤਿ ਚੀਤਿ ਪਹਿਲਰੀਆ ॥
11 ਜੋ ਤਉ ਬਚਨੁ ਦੀਓ ਮੇਰੇ ਸਤਿਗੁਰ ਤਉ ਮੈ ਸਾਜ ਸੀਗਰੀਆ ॥੧॥ ਰਹਾਉ ॥
12 ਹਮ ਭੂਲਹ ਤੁਮ ਸਦਾ ਅਭੂਲਾ ਹਮ ਪਤਿਤ ਤੁਮ ਪਤਿਤ ਉਧਰੀਆ ॥
13 ਹਮ ਨੀਚ ਬਿਰਖ ਤੁਮ ਮੈਲਾਗਰ ਲਾਜ ਸੰਗਿ ਸੰਗਿ ਬਸਰੀਆ ॥੧॥
14 ਤੁਮ ਗੰਭੀਰ ਧੀਰ ਉਪਕਾਰੀ ਹਮ ਕਿਆ ਬਪੁਰੇ ਜੰਤਰੀਆ ॥
15 ਗੁਰ ਕ੍ਰਿਪਾਲ ਨਾਨਕ ਹਰਿ ਮੇਲਿਓ ਤਉ ਮੇਰੀ ਸੂਖਿ ਸੇਜਰੀਆ ॥੨॥੨੨॥੪੫॥
16 ਸਾਰਗ ਮਹਲਾ ੫ ॥
17 ਮਨ ਓਇ ਦਿਨਸ ਧੰਨਿ ਪਰਵਾਨਾਂ ॥
18 ਸਫਲ ਤੇ ਘਰੀ ਸੰਜੋਗ ਸੁਹਾਵੇ ਸਤਿਗੁਰ ਸੰਗਿ ਗਿਆਨਾਂ ॥੧॥ ਰਹਾਉ ॥
19 ਧੰਨਿ ਸੁਭਾਗ ਧੰਨਿ ਸੋਹਾਗਾ ਧੰਨਿ ਦੇਤ ਜਿਨਿ ਮਾਨਾਂ ॥
20 ਇਹੁ ਤਨੁ ਤੁਮੑਰਾ ਸਭੁ ਗ੍ਰਿਹੁ ਧਨੁ ਤੁਮਰਾ ਹੀਂਉ ਕੀਓ ਕੁਰਬਾਨਾਂ ॥੧॥
21 ਕੋਟਿ ਲਾਖ ਰਾਜ ਸੁਖ ਪਾਏ ਇਕ ਨਿਮਖ ਪੇਖਿ ਦ੍ਰਿਸਟਾਨਾਂ ॥
22 ਜਉ ਕਹਹੁ ਮੁਖਹੁ ਸੇਵਕ ਇਹ ਬੈਸੀਐ ਸੁਖ ਨਾਨਕ ਅੰਤੁ ਨ ਜਾਨਾਂ ॥੨॥੨੩॥੪੬॥
23 ਸਾਰਗ ਮਹਲਾ ੫ ॥
24 ਅਬ ਮੋਰੋ ਸਹਸਾ ਦੂਖੁ ਗਇਆ ॥
25 ਅਉਰ ਉਪਾਵ ਸਗਲ ਤਿਆਗਿ ਛੋਡੇ ਸਤਿਗੁਰ ਸਰਣਿ ਪਇਆ ॥੧॥ ਰਹਾਉ ॥
26 ਸਰਬ ਸਿਧਿ ਕਾਰਜ ਸਭਿ ਸਵਰੇ ਅਹੰ ਰੋਗ ਸਗਲ ਹੀ ਖਇਆ ॥
27 ਕੋਟਿ ਪਰਾਧ ਖਿਨ ਮਹਿ ਖਉ ਭਈ ਹੈ ਗੁਰ ਮਿਲਿ ਹਰਿ ਹਰਿ ਕਹਿਆ ॥੧॥
28 ਪੰਚ ਦਾਸ ਗੁਰਿ ਵਸਗਤਿ ਕੀਨੇ ਮਨ ਨਿਹਚਲ ਨਿਰਭਇਆ ॥
29 ਆਇ ਨ ਜਾਵੈ ਨ ਕਤ ਹੀ ਡੋਲੈ ਥਿਰੁ ਨਾਨਕ ਰਾਜਇਆ ॥੨॥੨੪॥੪੭॥
30 ਸਾਰਗ ਮਹਲਾ ੫ ॥
31 ਪ੍ਰਭੁ ਮੇਰੋ ਇਤ ਉਤ ਸਦਾ ਸਹਾਈ ॥
32 ਮਨਮੋਹਨੁ ਮੇਰੇ ਜੀਅ ਕੋ ਪਿਆਰੋ ਕਵਨ ਕਹਾ ਗੁਨ ਗਾਈ ॥੧॥ ਰਹਾਉ ॥
33 ਖੇਲਿ ਖਿਲਾਇ ਲਾਡ ਲਾਡਾਵੈ ਸਦਾ ਸਦਾ ਅਨਦਾਈ ॥
34 ਪ੍ਰਤਿਪਾਲੈ ਬਾਰਿਕ ਕੀ ਨਿਆਈ ਜੈਸੇ ਮਾਤ ਪਿਤਾਈ ॥੧॥
35 ਤਿਸੁ ਬਿਨੁ ਨਿਮਖ ਨਹੀ ਰਹਿ ਸਕੀਐ ਬਿਸਰਿ ਨ ਕਬਹੂ ਜਾਈ ॥