Ang 1239
1 ਮਹਲਾ ੨ ॥
2 ਕੀਤਾ ਕਿਆ ਸਾਲਾਹੀਐ ਕਰੇ ਸੋਇ ਸਾਲਾਹਿ ॥
3 ਨਾਨਕ ਏਕੀ ਬਾਹਰਾ ਦੂਜਾ ਦਾਤਾ ਨਾਹਿ ॥
4 ਕਰਤਾ ਸੋ ਸਾਲਾਹੀਐ ਜਿਨਿ ਕੀਤਾ ਆਕਾਰੁ ॥
5 ਦਾਤਾ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥
6 ਨਾਨਕ ਆਪਿ ਸਦੀਵ ਹੈ ਪੂਰਾ ਜਿਸੁ ਭੰਡਾਰੁ ॥
7 ਵਡਾ ਕਰਿ ਸਾਲਾਹੀਐ ਅੰਤੁ ਨ ਪਾਰਾਵਾਰੁ ॥੨॥
8 ਪਉੜੀ ॥
9 ਹਰਿ ਕਾ ਨਾਮੁ ਨਿਧਾਨੁ ਹੈ ਸੇਵਿਐ ਸੁਖੁ ਪਾਈ ॥
10 ਨਾਮੁ ਨਿਰੰਜਨੁ ਉਚਰਾਂ ਪਤਿ ਸਿਉ ਘਰਿ ਜਾਂਈ ॥
11 ਗੁਰਮੁਖਿ ਬਾਣੀ ਨਾਮੁ ਹੈ ਨਾਮੁ ਰਿਦੈ ਵਸਾਈ ॥
12 ਮਤਿ ਪੰਖੇਰੂ ਵਸਿ ਹੋਇ ਸਤਿਗੁਰੂ ਧਿਆਈਁ ॥
13 ਨਾਨਕ ਆਪਿ ਦਇਆਲੁ ਹੋਇ ਨਾਮੇ ਲਿਵ ਲਾਈ ॥੪॥
14 ਸਲੋਕ ਮਹਲਾ ੨ ॥
15 ਤਿਸੁ ਸਿਉ ਕੈਸਾ ਬੋਲਣਾ ਜਿ ਆਪੇ ਜਾਣੈ ਜਾਣੁ ॥
16 ਚੀਰੀ ਜਾ ਕੀ ਨਾ ਫਿਰੈ ਸਾਹਿਬੁ ਸੋ ਪਰਵਾਣੁ ॥
17 ਚੀਰੀ ਜਿਸ ਕੀ ਚਲਣਾ ਮੀਰ ਮਲਕ ਸਲਾਰ ॥
18 ਜੋ ਤਿਸੁ ਭਾਵੈ ਨਾਨਕਾ ਸਾਈ ਭਲੀ ਕਾਰ ॥
19 ਜਿਨੑਾ ਚੀਰੀ ਚਲਣਾ ਹਥਿ ਤਿਨੑਾ ਕਿਛੁ ਨਾਹਿ ॥
20 ਸਾਹਿਬ ਕਾ ਫੁਰਮਾਣੁ ਹੋਇ ਉਠੀ ਕਰਲੈ ਪਾਹਿ ॥
21 ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥
22 ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ ॥੧॥
23 ਮਹਲਾ ੨ ॥
24 ਸਿਫਤਿ ਜਿਨਾ ਕਉ ਬਖਸੀਐ ਸੇਈ ਪੋਤੇਦਾਰ ॥
25 ਕੁੰਜੀ ਜਿਨ ਕਉ ਦਿਤੀਆ ਤਿਨੑਾ ਮਿਲੇ ਭੰਡਾਰ ॥
26 ਜਹ ਭੰਡਾਰੀ ਹੂ ਗੁਣ ਨਿਕਲਹਿ ਤੇ ਕੀਅਹਿ ਪਰਵਾਣੁ ॥
27 ਨਦਰਿ ਤਿਨੑਾ ਕਉ ਨਾਨਕਾ ਨਾਮੁ ਜਿਨੑਾ ਨੀਸਾਣੁ ॥੨॥
28 ਪਉੜੀ ॥
29 ਨਾਮੁ ਨਿਰੰਜਨੁ ਨਿਰਮਲਾ ਸੁਣਿਐ ਸੁਖੁ ਹੋਈ ॥
30 ਸੁਣਿ ਸੁਣਿ ਮੰਨਿ ਵਸਾਈਐ ਬੂਝੈ ਜਨੁ ਕੋਈ ॥
31 ਬਹਦਿਆ ਉਠਦਿਆ ਨ ਵਿਸਰੈ ਸਾਚਾ ਸਚੁ ਸੋਈ ॥
32 ਭਗਤਾ ਕਉ ਨਾਮ ਅਧਾਰੁ ਹੈ ਨਾਮੇ ਸੁਖੁ ਹੋਈ ॥
33 ਨਾਨਕ ਮਨਿ ਤਨਿ ਰਵਿ ਰਹਿਆ ਗੁਰਮੁਖਿ ਹਰਿ ਸੋਈ ॥੫॥
34 ਸਲੋਕ ਮਹਲਾ ੧ ॥
35 ਨਾਨਕ ਤੁਲੀਅਹਿ ਤੋਲ ਜੇ ਜੀਉ ਪਿਛੈ ਪਾਈਐ ॥
36 ਇਕਸੁ ਨ ਪੁਜਹਿ ਬੋਲ ਜੇ ਪੂਰੇ ਪੂਰਾ ਕਰਿ ਮਿਲੈ ॥
37 ਵਡਾ ਆਖਣੁ ਭਾਰਾ ਤੋਲੁ ॥
38 ਹੋਰ ਹਉਲੀ ਮਤੀ ਹਉਲੇ ਬੋਲ ॥
39 ਧਰਤੀ ਪਾਣੀ ਪਰਬਤ ਭਾਰੁ ॥
40 ਕਿਉ ਕੰਡੈ ਤੋਲੈ ਸੁਨਿਆਰੁ ॥
41 ਤੋਲਾ ਮਾਸਾ ਰਤਕ ਪਾਇ ॥
42 ਨਾਨਕ ਪੁਛਿਆ ਦੇਇ ਪੁਜਾਇ ॥
43 ਮੂਰਖ ਅੰਧਿਆ ਅੰਧੀ ਧਾਤੁ ॥
44 ਕਹਿ ਕਹਿ ਕਹਣੁ ਕਹਾਇਨਿ ਆਪੁ ॥੧॥
45 ਮਹਲਾ ੧ ॥
46 ਆਖਣਿ ਅਉਖਾ ਸੁਨਣਿ ਅਉਖਾ ਆਖਿ ਨ ਜਾਪੀ ਆਖਿ ॥
47 ਇਕਿ ਆਖਿ ਆਖਹਿ ਸਬਦੁ ਭਾਖਹਿ ਅਰਧ ਉਰਧ ਦਿਨੁ ਰਾਤਿ ॥
48 ਜੇ ਕਿਹੁ ਹੋਇ ਤ ਕਿਹੁ ਦਿਸੈ ਜਾਪੈ ਰੂਪੁ ਨ ਜਾਤਿ ॥
49 ਸਭਿ ਕਾਰਣ ਕਰਤਾ ਕਰੇ ਘਟ ਅਉਘਟ ਘਟ ਥਾਪਿ ॥