Ang 1258
1 ਜਿਸ ਤੇ ਹੋਆ ਤਿਸਹਿ ਸਮਾਣਾ ਚੂਕਿ ਗਇਆ ਪਾਸਾਰਾ ॥੪॥੧॥
2 ਮਲਾਰ ਮਹਲਾ ੩ ॥
3 ਜਿਨੀ ਹੁਕਮੁ ਪਛਾਣਿਆ ਸੇ ਮੇਲੇ ਹਉਮੈ ਸਬਦਿ ਜਲਾਇ ॥
4 ਸਚੀ ਭਗਤਿ ਕਰਹਿ ਦਿਨੁ ਰਾਤੀ ਸਚਿ ਰਹੇ ਲਿਵ ਲਾਇ ॥
5 ਸਦਾ ਸਚੁ ਹਰਿ ਵੇਖਦੇ ਗੁਰ ਕੈ ਸਬਦਿ ਸੁਭਾਇ ॥੧॥
6 ਮਨ ਰੇ ਹੁਕਮੁ ਮੰਨਿ ਸੁਖੁ ਹੋਇ ॥
7 ਪ੍ਰਭ ਭਾਣਾ ਅਪਣਾ ਭਾਵਦਾ ਜਿਸੁ ਬਖਸੇ ਤਿਸੁ ਬਿਘਨੁ ਨ ਕੋਇ ॥੧॥ ਰਹਾਉ ॥
8 ਤ੍ਰੈ ਗੁਣ ਸਭਾ ਧਾਤੁ ਹੈ ਨਾ ਹਰਿ ਭਗਤਿ ਨ ਭਾਇ ॥
9 ਗਤਿ ਮੁਕਤਿ ਕਦੇ ਨ ਹੋਵਈ ਹਉਮੈ ਕਰਮ ਕਮਾਹਿ ॥
10 ਸਾਹਿਬ ਭਾਵੈ ਸੋ ਥੀਐ ਪਇਐ ਕਿਰਤਿ ਫਿਰਾਹਿ ॥੨॥
11 ਸਤਿਗੁਰ ਭੇਟਿਐ ਮਨੁ ਮਰਿ ਰਹੈ ਹਰਿ ਨਾਮੁ ਵਸੈ ਮਨਿ ਆਇ ॥
12 ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥
13 ਚਉਥੈ ਪਦਿ ਵਾਸਾ ਹੋਇਆ ਸਚੈ ਰਹੈ ਸਮਾਇ ॥੩॥
14 ਮੇਰਾ ਹਰਿ ਪ੍ਰਭੁ ਅਗਮੁ ਅਗੋਚਰੁ ਹੈ ਕੀਮਤਿ ਕਹਣੁ ਨ ਜਾਇ ॥
15 ਗੁਰ ਪਰਸਾਦੀ ਬੁਝੀਐ ਸਬਦੇ ਕਾਰ ਕਮਾਇ ॥
16 ਨਾਨਕ ਨਾਮੁ ਸਲਾਹਿ ਤੂ ਹਰਿ ਹਰਿ ਦਰਿ ਸੋਭਾ ਪਾਇ ॥੪॥੨॥
17 ਮਲਾਰ ਮਹਲਾ ੩ ॥
18 ਗੁਰਮੁਖਿ ਕੋਈ ਵਿਰਲਾ ਬੂਝੈ ਜਿਸ ਨੋ ਨਦਰਿ ਕਰੇਇ ॥
19 ਗੁਰ ਬਿਨੁ ਦਾਤਾ ਕੋਈ ਨਾਹੀ ਬਖਸੇ ਨਦਰਿ ਕਰੇਇ ॥
20 ਗੁਰ ਮਿਲਿਐ ਸਾਂਤਿ ਊਪਜੈ ਅਨਦਿਨੁ ਨਾਮੁ ਲਏਇ ॥੧॥
21 ਮੇਰੇ ਮਨ ਹਰਿ ਅੰਮ੍ਰਿਤ ਨਾਮੁ ਧਿਆਇ ॥
22 ਸਤਿਗੁਰੁ ਪੁਰਖੁ ਮਿਲੈ ਨਾਉ ਪਾਈਐ ਹਰਿ ਨਾਮੇ ਸਦਾ ਸਮਾਇ ॥੧॥ ਰਹਾਉ ॥
23 ਮਨਮੁਖ ਸਦਾ ਵਿਛੁੜੇ ਫਿਰਹਿ ਕੋਇ ਨ ਕਿਸ ਹੀ ਨਾਲਿ ॥
24 ਹਉਮੈ ਵਡਾ ਰੋਗੁ ਹੈ ਸਿਰਿ ਮਾਰੇ ਜਮਕਾਲਿ ॥
25 ਗੁਰਮਤਿ ਸਤਸੰਗਤਿ ਨ ਵਿਛੁੜਹਿ ਅਨਦਿਨੁ ਨਾਮੁ ਸਮੑਾਲਿ ॥੨॥
26 ਸਭਨਾ ਕਰਤਾ ਏਕੁ ਤੂ ਨਿਤ ਕਰਿ ਦੇਖਹਿ ਵੀਚਾਰੁ ॥
27 ਇਕਿ ਗੁਰਮੁਖਿ ਆਪਿ ਮਿਲਾਇਆ ਬਖਸੇ ਭਗਤਿ ਭੰਡਾਰ ॥
28 ਤੂ ਆਪੇ ਸਭੁ ਕਿਛੁ ਜਾਣਦਾ ਕਿਸੁ ਆਗੈ ਕਰੀ ਪੂਕਾਰ ॥੩॥
29 ਹਰਿ ਹਰਿ ਨਾਮੁ ਅੰਮ੍ਰਿਤੁ ਹੈ ਨਦਰੀ ਪਾਇਆ ਜਾਇ ॥
30 ਅਨਦਿਨੁ ਹਰਿ ਹਰਿ ਉਚਰੈ ਗੁਰ ਕੈ ਸਹਜਿ ਸੁਭਾਇ ॥
31 ਨਾਨਕ ਨਾਮੁ ਨਿਧਾਨੁ ਹੈ ਨਾਮੇ ਹੀ ਚਿਤੁ ਲਾਇ ॥੪॥੩॥
32 ਮਲਾਰ ਮਹਲਾ ੩ ॥
33 ਗੁਰੁ ਸਾਲਾਹੀ ਸਦਾ ਸੁਖਦਾਤਾ ਪ੍ਰਭੁ ਨਾਰਾਇਣੁ ਸੋਈ ॥
34 ਗੁਰ ਪਰਸਾਦਿ ਪਰਮ ਪਦੁ ਪਾਇਆ ਵਡੀ ਵਡਿਆਈ ਹੋਈ ॥
35 ਅਨਦਿਨੁ ਗੁਣ ਗਾਵੈ ਨਿਤ ਸਾਚੇ ਸਚਿ ਸਮਾਵੈ ਸੋਈ ॥੧॥
36 ਮਨ ਰੇ ਗੁਰਮੁਖਿ ਰਿਦੈ ਵੀਚਾਰਿ ॥
37 ਤਜਿ ਕੂੜੁ ਕੁਟੰਬੁ ਹਉਮੈ ਬਿਖੁ ਤ੍ਰਿਸਨਾ ਚਲਣੁ ਰਿਦੈ ਸਮੑਾਲਿ ॥੧॥ ਰਹਾਉ ॥
38 ਸਤਿਗੁਰੁ ਦਾਤਾ ਰਾਮ ਨਾਮ ਕਾ ਹੋਰੁ ਦਾਤਾ ਕੋਈ ਨਾਹੀ ॥