Ang 1270
1 ਮਲਾਰ ਮਃ ੫ ॥
2 ਪ੍ਰਭ ਕੋ ਭਗਤਿ ਬਛਲੁ ਬਿਰਦਾਇਓ ॥
3 ਨਿੰਦਕ ਮਾਰਿ ਚਰਨ ਤਲ ਦੀਨੇ ਅਪੁਨੋ ਜਸੁ ਵਰਤਾਇਓ ॥੧॥ ਰਹਾਉ ॥
4 ਜੈ ਜੈ ਕਾਰੁ ਕੀਨੋ ਸਭ ਜਗ ਮਹਿ ਦਇਆ ਜੀਅਨ ਮਹਿ ਪਾਇਓ ॥
5 ਕੰਠਿ ਲਾਇ ਅਪੁਨੋ ਦਾਸੁ ਰਾਖਿਓ ਤਾਤੀ ਵਾਉ ਨ ਲਾਇਓ ॥੧॥
6 ਅੰਗੀਕਾਰੁ ਕੀਓ ਮੇਰੇ ਸੁਆਮੀ ਭ੍ਰਮੁ ਭਉ ਮੇਟਿ ਸੁਖਾਇਓ ॥
7 ਮਹਾ ਅਨੰਦ ਕਰਹੁ ਦਾਸ ਹਰਿ ਕੇ ਨਾਨਕ ਬਿਸ੍ਵਾਸੁ ਮਨਿ ਆਇਓ ॥੨॥੧੪॥੧੮॥
8 ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੨ ॥
9 ੴ ਸਤਿਗੁਰ ਪ੍ਰਸਾਦਿ ॥
10 ਗੁਰਮੁਖਿ ਦੀਸੈ ਬ੍ਰਹਮ ਪਸਾਰੁ ॥
11 ਗੁਰਮੁਖਿ ਤ੍ਰੈ ਗੁਣੀਆਂ ਬਿਸਥਾਰੁ ॥
12 ਗੁਰਮੁਖਿ ਨਾਦ ਬੇਦ ਬੀਚਾਰੁ ॥
13 ਬਿਨੁ ਗੁਰ ਪੂਰੇ ਘੋਰ ਅੰਧਾਰੁ ॥੧॥
14 ਮੇਰੇ ਮਨ ਗੁਰੁ ਗੁਰੁ ਕਰਤ ਸਦਾ ਸੁਖੁ ਪਾਈਐ ॥
15 ਗੁਰ ਉਪਦੇਸਿ ਹਰਿ ਹਿਰਦੈ ਵਸਿਓ ਸਾਸਿ ਗਿਰਾਸਿ ਅਪਣਾ ਖਸਮੁ ਧਿਆਈਐ ॥੧॥ ਰਹਾਉ ॥
16 ਗੁਰ ਕੇ ਚਰਣ ਵਿਟਹੁ ਬਲਿ ਜਾਉ ॥
17 ਗੁਰ ਕੇ ਗੁਣ ਅਨਦਿਨੁ ਨਿਤ ਗਾਉ ॥
18 ਗੁਰ ਕੀ ਧੂੜਿ ਕਰਉ ਇਸਨਾਨੁ ॥
19 ਸਾਚੀ ਦਰਗਹ ਪਾਈਐ ਮਾਨੁ ॥੨॥
20 ਗੁਰੁ ਬੋਹਿਥੁ ਭਵਜਲ ਤਾਰਣਹਾਰੁ ॥
21 ਗੁਰਿ ਭੇਟਿਐ ਨ ਹੋਇ ਜੋਨਿ ਅਉਤਾਰੁ ॥
22 ਗੁਰ ਕੀ ਸੇਵਾ ਸੋ ਜਨੁ ਪਾਏ ॥
23 ਜਾ ਕਉ ਕਰਮਿ ਲਿਖਿਆ ਧੁਰਿ ਆਏ ॥੩॥
24 ਗੁਰੁ ਮੇਰੀ ਜੀਵਨਿ ਗੁਰੁ ਆਧਾਰੁ ॥
25 ਗੁਰੁ ਮੇਰੀ ਵਰਤਣਿ ਗੁਰੁ ਪਰਵਾਰੁ ॥
26 ਗੁਰੁ ਮੇਰਾ ਖਸਮੁ ਸਤਿਗੁਰ ਸਰਣਾਈ ॥
27 ਨਾਨਕ ਗੁਰੁ ਪਾਰਬ੍ਰਹਮੁ ਜਾ ਕੀ ਕੀਮ ਨ ਪਾਈ ॥੪॥੧॥੧੯॥
28 ਮਲਾਰ ਮਹਲਾ ੫ ॥
29 ਗੁਰ ਕੇ ਚਰਨ ਹਿਰਦੈ ਵਸਾਏ ॥
30 ਕਰਿ ਕਿਰਪਾ ਪ੍ਰਭਿ ਆਪਿ ਮਿਲਾਏ ॥
31 ਅਪਨੇ ਸੇਵਕ ਕਉ ਲਏ ਪ੍ਰਭੁ ਲਾਇ ॥
32 ਤਾ ਕੀ ਕੀਮਤਿ ਕਹੀ ਨ ਜਾਇ ॥੧॥
33 ਕਰਿ ਕਿਰਪਾ ਪੂਰਨ ਸੁਖਦਾਤੇ ॥
34 ਤੁਮੑਰੀ ਕ੍ਰਿਪਾ ਤੇ ਤੂੰ ਚਿਤਿ ਆਵਹਿ ਆਠ ਪਹਰ ਤੇਰੈ ਰੰਗਿ ਰਾਤੇ ॥੧॥ ਰਹਾਉ ॥
35 ਗਾਵਣੁ ਸੁਨਣੁ ਸਭੁ ਤੇਰਾ ਭਾਣਾ ॥
36 ਹੁਕਮੁ ਬੂਝੈ ਸੋ ਸਾਚਿ ਸਮਾਣਾ ॥
37 ਜਪਿ ਜਪਿ ਜੀਵਹਿ ਤੇਰਾ ਨਾਂਉ ॥
38 ਤੁਝ ਬਿਨੁ ਦੂਜਾ ਨਾਹੀ ਥਾਉ ॥੨॥
39 ਦੁਖ ਸੁਖ ਕਰਤੇ ਹੁਕਮੁ ਰਜਾਇ ॥
40 ਭਾਣੈ ਬਖਸ ਭਾਣੈ ਦੇਇ ਸਜਾਇ ॥
41 ਦੁਹਾਂ ਸਿਰਿਆਂ ਕਾ ਕਰਤਾ ਆਪਿ ॥
42 ਕੁਰਬਾਣੁ ਜਾਂਈ ਤੇਰੇ ਪਰਤਾਪ ॥੩॥
43 ਤੇਰੀ ਕੀਮਤਿ ਤੂਹੈ ਜਾਣਹਿ ॥
44 ਤੂ ਆਪੇ ਬੂਝਹਿ ਸੁਣਿ ਆਪਿ ਵਖਾਣਹਿ ॥
45 ਸੇਈ ਭਗਤ ਜੋ ਤੁਧੁ ਭਾਣੇ ॥