Ang 1305
1 ਕਾਨੜਾ ਮਹਲਾ ੫ ॥
2 ਐਸੀ ਕਉਨ ਬਿਧੇ ਦਰਸਨ ਪਰਸਨਾ ॥੧॥ ਰਹਾਉ ॥
3 ਆਸ ਪਿਆਸ ਸਫਲ ਮੂਰਤਿ ਉਮਗਿ ਹੀਉ ਤਰਸਨਾ ॥੧॥
4 ਦੀਨ ਲੀਨ ਪਿਆਸ ਮੀਨ ਸੰਤਨਾ ਹਰਿ ਸੰਤਨਾ ॥
5 ਹਰਿ ਸੰਤਨਾ ਕੀ ਰੇਨ ॥
6 ਹੀਉ ਅਰਪਿ ਦੇਨ ॥
7 ਪ੍ਰਭ ਭਏ ਹੈ ਕਿਰਪੇਨ ॥
8 ਮਾਨੁ ਮੋਹੁ ਤਿਆਗਿ ਛੋਡਿਓ ਤਉ ਨਾਨਕ ਹਰਿ ਜੀਉ ਭੇਟਨਾ ॥੨॥੨॥੩੫॥
9 ਕਾਨੜਾ ਮਹਲਾ ੫ ॥
10 ਰੰਗਾ ਰੰਗ ਰੰਗਨ ਕੇ ਰੰਗਾ ॥
11 ਕੀਟ ਹਸਤ ਪੂਰਨ ਸਭ ਸੰਗਾ ॥੧॥ ਰਹਾਉ ॥
12 ਬਰਤ ਨੇਮ ਤੀਰਥ ਸਹਿਤ ਗੰਗਾ ॥
13 ਜਲੁ ਹੇਵਤ ਭੂਖ ਅਰੁ ਨੰਗਾ ॥
14 ਪੂਜਾਚਾਰ ਕਰਤ ਮੇਲੰਗਾ ॥
15 ਚਕ੍ਰ ਕਰਮ ਤਿਲਕ ਖਾਟੰਗਾ ॥
16 ਦਰਸਨੁ ਭੇਟੇ ਬਿਨੁ ਸਤਸੰਗਾ ॥੧॥
17 ਹਠਿ ਨਿਗ੍ਰਹਿ ਅਤਿ ਰਹਤ ਬਿਟੰਗਾ ॥
18 ਹਉ ਰੋਗੁ ਬਿਆਪੈ ਚੁਕੈ ਨ ਭੰਗਾ ॥
19 ਕਾਮ ਕ੍ਰੋਧ ਅਤਿ ਤ੍ਰਿਸਨ ਜਰੰਗਾ ॥
20 ਸੋ ਮੁਕਤੁ ਨਾਨਕ ਜਿਸੁ ਸਤਿਗੁਰੁ ਚੰਗਾ ॥੨॥੩॥੩੬॥
21 ਕਾਨੜਾ ਮਹਲਾ ੫ ਘਰੁ ੭ ॥
22 ੴ ਸਤਿਗੁਰ ਪ੍ਰਸਾਦਿ ॥
23 ਤਿਖ ਬੂਝਿ ਗਈ ਗਈ ਮਿਲਿ ਸਾਧ ਜਨਾ ॥
24 ਪੰਚ ਭਾਗੇ ਚੋਰ ਸਹਜੇ ਸੁਖੈਨੋ ਹਰੇ ਗੁਨ ਗਾਵਤੀ ਗਾਵਤੀ ਗਾਵਤੀ ਦਰਸ ਪਿਆਰਿ ॥੧॥ ਰਹਾਉ ॥
25 ਜੈਸੀ ਕਰੀ ਪ੍ਰਭ ਮੋ ਸਿਉ ਮੋ ਸਿਉ ਐਸੀ ਹਉ ਕੈਸੇ ਕਰਉ ॥
26 ਹੀਉ ਤੁਮੑਾਰੇ ਬਲਿ ਬਲੇ ਬਲਿ ਬਲੇ ਬਲਿ ਗਈ ॥੧॥
27 ਪਹਿਲੇ ਪੈ ਸੰਤ ਪਾਇ ਧਿਆਇ ਧਿਆਇ ਪ੍ਰੀਤਿ ਲਾਇ ॥
28 ਪ੍ਰਭ ਥਾਨੁ ਤੇਰੋ ਕੇਹਰੋ ਜਿਤੁ ਜੰਤਨ ਕਰਿ ਬੀਚਾਰੁ ॥
29 ਅਨਿਕ ਦਾਸ ਕੀਰਤਿ ਕਰਹਿ ਤੁਹਾਰੀ ॥
30 ਸੋਈ ਮਿਲਿਓ ਜੋ ਭਾਵਤੋ ਜਨ ਨਾਨਕ ਠਾਕੁਰ ਰਹਿਓ ਸਮਾਇ ॥
31 ਏਕ ਤੂਹੀ ਤੂਹੀ ਤੂਹੀ ॥੨॥੧॥੩੭॥
32 ਕਾਨੜਾ ਮਹਲਾ ੫ ਘਰੁ ੮ ॥
33 ੴ ਸਤਿਗੁਰ ਪ੍ਰਸਾਦਿ ॥
34 ਤਿਆਗੀਐ ਗੁਮਾਨੁ ਮਾਨੁ ਪੇਖਤਾ ਦਇਆਲ ਲਾਲ ਹਾਂ ਹਾਂ ਮਨ ਚਰਨ ਰੇਨ ॥੧॥ ਰਹਾਉ ॥
35 ਹਰਿ ਸੰਤ ਮੰਤ ਗੁਪਾਲ ਗਿਆਨ ਧਿਆਨ ॥੧॥
36 ਹਿਰਦੈ ਗੋਬਿੰਦ ਗਾਇ ਚਰਨ ਕਮਲ ਪ੍ਰੀਤਿ ਲਾਇ ਦੀਨ ਦਇਆਲ ਮੋਹਨਾ ॥
37 ਕ੍ਰਿਪਾਲ ਦਇਆ ਮਇਆ ਧਾਰਿ ॥
38 ਨਾਨਕੁ ਮਾਗੈ ਨਾਮੁ ਦਾਨੁ ॥
39 ਤਜਿ ਮੋਹੁ ਭਰਮੁ ਸਗਲ ਅਭਿਮਾਨੁ ॥੨॥੧॥੩੮॥
40 ਕਾਨੜਾ ਮਹਲਾ ੫ ॥
41 ਪ੍ਰਭ ਕਹਨ ਮਲਨ ਦਹਨ ਲਹਨ ਗੁਰ ਮਿਲੇ ਆਨ ਨਹੀ ਉਪਾਉ ॥੧॥ ਰਹਾਉ ॥