Ang 1311
1 ਪੰਕਜ ਮੋਹ ਨਿਘਰਤੁ ਹੈ ਪ੍ਰਾਨੀ ਗੁਰੁ ਨਿਘਰਤ ਕਾਢਿ ਕਢਾਵੈਗੋ ॥
2 ਤ੍ਰਾਹਿ ਤ੍ਰਾਹਿ ਸਰਨਿ ਜਨ ਆਏ ਗੁਰੁ ਹਾਥੀ ਦੇ ਨਿਕਲਾਵੈਗੋ ॥੪॥
3 ਸੁਪਨੰਤਰੁ ਸੰਸਾਰੁ ਸਭੁ ਬਾਜੀ ਸਭੁ ਬਾਜੀ ਖੇਲੁ ਖਿਲਾਵੈਗੋ ॥
4 ਲਾਹਾ ਨਾਮੁ ਗੁਰਮਤਿ ਲੈ ਚਾਲਹੁ ਹਰਿ ਦਰਗਹ ਪੈਧਾ ਜਾਵੈਗੋ ॥੫॥
5 ਹਉਮੈ ਕਰੈ ਕਰਾਵੈ ਹਉਮੈ ਪਾਪ ਕੋਇਲੇ ਆਨਿ ਜਮਾਵੈਗੋ ॥
6 ਆਇਆ ਕਾਲੁ ਦੁਖਦਾਈ ਹੋਏ ਜੋ ਬੀਜੇ ਸੋ ਖਵਲਾਵੈਗੋ ॥੬॥
7 ਸੰਤਹੁ ਰਾਮ ਨਾਮੁ ਧਨੁ ਸੰਚਹੁ ਲੈ ਖਰਚੁ ਚਲੇ ਪਤਿ ਪਾਵੈਗੋ ॥
8 ਖਾਇ ਖਰਚਿ ਦੇਵਹਿ ਬਹੁਤੇਰਾ ਹਰਿ ਦੇਦੇ ਤੋਟਿ ਨ ਆਵੈਗੋ ॥੭॥
9 ਰਾਮ ਨਾਮ ਧਨੁ ਹੈ ਰਿਦ ਅੰਤਰਿ ਧਨੁ ਗੁਰ ਸਰਣਾਈ ਪਾਵੈਗੋ ॥
10 ਨਾਨਕ ਦਇਆ ਦਇਆ ਕਰਿ ਦੀਨੀ ਦੁਖੁ ਦਾਲਦੁ ਭੰਜਿ ਸਮਾਵੈਗੋ ॥੮॥੫॥
11 ਕਾਨੜਾ ਮਹਲਾ ੪ ॥
12 ਮਨੁ ਸਤਿਗੁਰ ਸਰਨਿ ਧਿਆਵੈਗੋ ॥
13 ਲੋਹਾ ਹਿਰਨੁ ਹੋਵੈ ਸੰਗਿ ਪਾਰਸ ਗੁਨੁ ਪਾਰਸ ਕੋ ਹੋਇ ਆਵੈਗੋ ॥੧॥ ਰਹਾਉ ॥
14 ਸਤਿਗੁਰੁ ਮਹਾ ਪੁਰਖੁ ਹੈ ਪਾਰਸੁ ਜੋ ਲਾਗੈ ਸੋ ਫਲੁ ਪਾਵੈਗੋ ॥
15 ਜਿਉ ਗੁਰ ਉਪਦੇਸਿ ਤਰੇ ਪ੍ਰਹਿਲਾਦਾ ਗੁਰੁ ਸੇਵਕ ਪੈਜ ਰਖਾਵੈਗੋ ॥੧॥
16 ਸਤਿਗੁਰ ਬਚਨੁ ਬਚਨੁ ਹੈ ਨੀਕੋ ਗੁਰ ਬਚਨੀ ਅੰਮ੍ਰਿਤੁ ਪਾਵੈਗੋ ॥
17 ਜਿਉ ਅੰਬਰੀਕਿ ਅਮਰਾ ਪਦ ਪਾਏ ਸਤਿਗੁਰ ਮੁਖ ਬਚਨ ਧਿਆਵੈਗੋ ॥੨॥
18 ਸਤਿਗੁਰ ਸਰਨਿ ਸਰਨਿ ਮਨਿ ਭਾਈ ਸੁਧਾ ਸੁਧਾ ਕਰਿ ਧਿਆਵੈਗੋ ॥
19 ਦਇਆਲ ਦੀਨ ਭਏ ਹੈ ਸਤਿਗੁਰ ਹਰਿ ਮਾਰਗੁ ਪੰਥੁ ਦਿਖਾਵੈਗੋ ॥੩॥
20 ਸਤਿਗੁਰ ਸਰਨਿ ਪਏ ਸੇ ਥਾਪੇ ਤਿਨ ਰਾਖਨ ਕਉ ਪ੍ਰਭੁ ਆਵੈਗੋ ॥
21 ਜੇ ਕੋ ਸਰੁ ਸੰਧੈ ਜਨ ਊਪਰਿ ਫਿਰਿ ਉਲਟੋ ਤਿਸੈ ਲਗਾਵੈਗੋ ॥੪॥
22 ਹਰਿ ਹਰਿ ਹਰਿ ਹਰਿ ਹਰਿ ਸਰੁ ਸੇਵਹਿ ਤਿਨ ਦਰਗਹ ਮਾਨੁ ਦਿਵਾਵੈਗੋ ॥
23 ਗੁਰਮਤਿ ਗੁਰਮਤਿ ਗੁਰਮਤਿ ਧਿਆਵਹਿ ਹਰਿ ਗਲਿ ਮਿਲਿ ਮੇਲਿ ਮਿਲਾਵੈਗੋ ॥੫॥
24 ਗੁਰਮੁਖਿ ਨਾਦੁ ਬੇਦੁ ਹੈ ਗੁਰਮੁਖਿ ਗੁਰ ਪਰਚੈ ਨਾਮੁ ਧਿਆਵੈਗੋ ॥
25 ਹਰਿ ਹਰਿ ਰੂਪੁ ਹਰਿ ਰੂਪੋ ਹੋਵੈ ਹਰਿ ਜਨ ਕਉ ਪੂਜ ਕਰਾਵੈਗੋ ॥੬॥
26 ਸਾਕਤ ਨਰ ਸਤਿਗੁਰੁ ਨਹੀ ਕੀਆ ਤੇ ਬੇਮੁਖ ਹਰਿ ਭਰਮਾਵੈਗੋ ॥
27 ਲੋਭ ਲਹਰਿ ਸੁਆਨ ਕੀ ਸੰਗਤਿ ਬਿਖੁ ਮਾਇਆ ਕਰੰਗਿ ਲਗਾਵੈਗੋ ॥੭॥
28 ਰਾਮ ਨਾਮੁ ਸਭ ਜਗ ਕਾ ਤਾਰਕੁ ਲਗਿ ਸੰਗਤਿ ਨਾਮੁ ਧਿਆਵੈਗੋ ॥
29 ਨਾਨਕ ਰਾਖੁ ਰਾਖੁ ਪ੍ਰਭ ਮੇਰੇ ਸਤਸੰਗਤਿ ਰਾਖਿ ਸਮਾਵੈਗੋ ॥੮॥੬॥ ਛਕਾ ੧ ॥