Ang 1322
1 ਕਲਿਆਨ ਮਹਲਾ ੫ ॥
2 ਮੇਰੇ ਲਾਲਨ ਕੀ ਸੋਭਾ ॥
3 ਸਦ ਨਵਤਨ ਮਨ ਰੰਗੀ ਸੋਭਾ ॥੧॥ ਰਹਾਉ ॥
4 ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਭਗਤਿ ਦਾਨੁ ਜਸੁ ਮੰਗੀ ॥੧॥
5 ਜੋਗ ਗਿਆਨ ਧਿਆਨ ਸੇਖਨਾਗੈ ਸਗਲ ਜਪਹਿ ਤਰੰਗੀ ॥
6 ਕਹੁ ਨਾਨਕ ਸੰਤਨ ਬਲਿਹਾਰੈ ਜੋ ਪ੍ਰਭ ਕੇ ਸਦ ਸੰਗੀ ॥੨॥੩॥
7 ਕਲਿਆਨ ਮਹਲਾ ੫ ਘਰੁ ੨ ॥
8 ੴ ਸਤਿਗੁਰ ਪ੍ਰਸਾਦਿ ॥
9 ਤੇਰੈ ਮਾਨਿ ਹਰਿ ਹਰਿ ਮਾਨਿ ॥
10 ਨੈਨ ਬੈਨ ਸ੍ਰਵਨ ਸੁਨੀਐ ਅੰਗ ਅੰਗੇ ਸੁਖ ਪ੍ਰਾਨਿ ॥੧॥ ਰਹਾਉ ॥
11 ਇਤ ਉਤ ਦਹ ਦਿਸਿ ਰਵਿਓ ਮੇਰ ਤਿਨਹਿ ਸਮਾਨਿ ॥੧॥
12 ਜਤ ਕਤਾ ਤਤ ਪੇਖੀਐ ਹਰਿ ਪੁਰਖ ਪਤਿ ਪਰਧਾਨ ॥
13 ਸਾਧਸੰਗਿ ਭ੍ਰਮ ਭੈ ਮਿਟੇ ਕਥੇ ਨਾਨਕ ਬ੍ਰਹਮ ਗਿਆਨ ॥੨॥੧॥੪॥
14 ਕਲਿਆਨ ਮਹਲਾ ੫ ॥
15 ਗੁਨ ਨਾਦ ਧੁਨਿ ਅਨੰਦ ਬੇਦ ॥
16 ਕਥਤ ਸੁਨਤ ਮੁਨਿ ਜਨਾ ਮਿਲਿ ਸੰਤ ਮੰਡਲੀ ॥੧॥ ਰਹਾਉ ॥
17 ਗਿਆਨ ਧਿਆਨ ਮਾਨ ਦਾਨ ਮਨ ਰਸਿਕ ਰਸਨ ਨਾਮੁ ਜਪਤ ਤਹ ਪਾਪ ਖੰਡਲੀ ॥੧॥
18 ਜੋਗ ਜੁਗਤਿ ਗਿਆਨ ਭੁਗਤਿ ਸੁਰਤਿ ਸਬਦ ਤਤ ਬੇਤੇ ਜਪੁ ਤਪੁ ਅਖੰਡਲੀ ॥
19 ਓਤਿ ਪੋਤਿ ਮਿਲਿ ਜੋਤਿ ਨਾਨਕ ਕਛੂ ਦੁਖੁ ਨ ਡੰਡਲੀ ॥੨॥੨॥੫॥
20 ਕਲਿਆਨੁ ਮਹਲਾ ੫ ॥
21 ਕਉਨੁ ਬਿਧਿ ਤਾ ਕੀ ਕਹਾ ਕਰਉ ॥
22 ਧਰਤ ਧਿਆਨੁ ਗਿਆਨੁ ਸਸਤ੍ਰਗਿਆ ਅਜਰ ਪਦੁ ਕੈਸੇ ਜਰਉ ॥੧॥ ਰਹਾਉ ॥
23 ਬਿਸਨ ਮਹੇਸ ਸਿਧ ਮੁਨਿ ਇੰਦ੍ਰਾ ਕੈ ਦਰਿ ਸਰਨਿ ਪਰਉ ॥੧॥
24 ਕਾਹੂ ਪਹਿ ਰਾਜੁ ਕਾਹੂ ਪਹਿ ਸੁਰਗਾ ਕੋਟਿ ਮਧੇ ਮੁਕਤਿ ਕਹਉ ॥
25 ਕਹੁ ਨਾਨਕ ਨਾਮ ਰਸੁ ਪਾਈਐ ਸਾਧੂ ਚਰਨ ਗਹਉ ॥੨॥੩॥੬॥
26 ਕਲਿਆਨ ਮਹਲਾ ੫ ॥
27 ਪ੍ਰਾਨਪਤਿ ਦਇਆਲ ਪੁਰਖ ਪ੍ਰਭ ਸਖੇ ॥
28 ਗਰਭ ਜੋਨਿ ਕਲਿ ਕਾਲ ਜਾਲ ਦੁਖ ਬਿਨਾਸਨੁ ਹਰਿ ਰਖੇ ॥੧॥ ਰਹਾਉ ॥
29 ਨਾਮ ਧਾਰੀ ਸਰਨਿ ਤੇਰੀ ॥
30 ਪ੍ਰਭ ਦਇਆਲ ਟੇਕ ਮੇਰੀ ॥੧॥
31 ਅਨਾਥ ਦੀਨ ਆਸਵੰਤ ॥
32 ਨਾਮੁ ਸੁਆਮੀ ਮਨਹਿ ਮੰਤ ॥੨॥
33 ਤੁਝ ਬਿਨਾ ਪ੍ਰਭ ਕਿਛੂ ਨ ਜਾਨੂ ॥
34 ਸਰਬ ਜੁਗ ਮਹਿ ਤੁਮ ਪਛਾਨੂ ॥੩॥
35 ਹਰਿ ਮਨਿ ਬਸੇ ਨਿਸਿ ਬਾਸਰੋ ॥
36 ਗੋਬਿੰਦ ਨਾਨਕ ਆਸਰੋ ॥੪॥੪॥੭॥
37 ਕਲਿਆਨ ਮਹਲਾ ੫ ॥
38 ਮਨਿ ਤਨਿ ਜਾਪੀਐ ਭਗਵਾਨ ॥
39 ਗੁਰ ਪੂਰੇ ਸੁਪ੍ਰਸੰਨ ਭਏ ਸਦਾ ਸੂਖ ਕਲਿਆਨ ॥੧॥ ਰਹਾਉ ॥
40 ਸਰਬ ਕਾਰਜ ਸਿਧਿ ਭਏ ਗਾਇ ਗੁਨ ਗੁਪਾਲ ॥
41 ਮਿਲਿ ਸਾਧਸੰਗਤਿ ਪ੍ਰਭੂ ਸਿਮਰੇ ਨਾਠਿਆ ਦੁਖ ਕਾਲ ॥੧॥
42 ਕਰਿ ਕਿਰਪਾ ਪ੍ਰਭ ਮੇਰਿਆ ਕਰਉ ਦਿਨੁ ਰੈਨਿ ਸੇਵ ॥