1 ਗੁਰਸਬਦੇ ਕੀਨਾ ਰਿਦੈ ਨਿਵਾਸੁ ॥੩॥
2 ਗੁਰ ਸਮਰਥ ਸਦਾ ਦਇਆਲ ॥
3 ਹਰਿ ਜਪਿ ਜਪਿ ਨਾਨਕ ਭਏ ਨਿਹਾਲ ॥੪॥੧੧॥
4 ਪ੍ਰਭਾਤੀ ਮਹਲਾ ੫ ॥
5 ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ॥
6 ਦੀਨ ਦਇਆਲ ਭਏ ਕਿਰਪਾਲਾ ਅਪਣਾ ਨਾਮੁ ਆਪਿ ਜਪਾਇਆ ॥੧॥ ਰਹਾਉ ॥
7 ਸੰਤਸੰਗਤਿ ਮਿਲਿ ਭਇਆ ਪ੍ਰਗਾਸ ॥
8 ਹਰਿ ਹਰਿ ਜਪਤ ਪੂਰਨ ਭਈ ਆਸ ॥੧॥
9 ਸਰਬ ਕਲਿਆਣ ਸੂਖ ਮਨਿ ਵੂਠੇ ॥
10 ਹਰਿ ਗੁਣ ਗਾਏ ਗੁਰ ਨਾਨਕ ਤੂਠੇ ॥੨॥੧੨॥
11 ਪ੍ਰਭਾਤੀ ਮਹਲਾ ੫ ਘਰੁ ੨ ਬਿਭਾਸ ॥
12 ੴ ਸਤਿਗੁਰ ਪ੍ਰਸਾਦਿ ॥
13 ਅਵਰੁ ਨ ਦੂਜਾ ਠਾਉ ॥
14 ਨਾਹੀ ਬਿਨੁ ਹਰਿ ਨਾਉ ॥
15 ਸਰਬ ਸਿਧਿ ਕਲਿਆਨ ॥
16 ਪੂਰਨ ਹੋਹਿ ਸਗਲ ਕਾਮ ॥੧॥
17 ਹਰਿ ਕੋ ਨਾਮੁ ਜਪੀਐ ਨੀਤ ॥
18 ਕਾਮ ਕ੍ਰੋਧ ਅਹੰਕਾਰੁ ਬਿਨਸੈ ਲਗੈ ਏਕੈ ਪ੍ਰੀਤਿ ॥੧॥ ਰਹਾਉ ॥
19 ਨਾਮਿ ਲਾਗੈ ਦੂਖੁ ਭਾਗੈ ਸਰਨਿ ਪਾਲਨ ਜੋਗੁ ॥
20 ਸਤਿਗੁਰੁ ਭੇਟੈ ਜਮੁ ਨ ਤੇਟੈ ਜਿਸੁ ਧੁਰਿ ਹੋਵੈ ਸੰਜੋਗੁ ॥੨॥
21 ਰੈਨਿ ਦਿਨਸੁ ਧਿਆਇ ਹਰਿ ਹਰਿ ਤਜਹੁ ਮਨ ਕੇ ਭਰਮ ॥
22 ਸਾਧਸੰਗਤਿ ਹਰਿ ਮਿਲੈ ਜਿਸਹਿ ਪੂਰਨ ਕਰਮ ॥੩॥
23 ਜਨਮ ਜਨਮ ਬਿਖਾਦ ਬਿਨਸੇ ਰਾਖਿ ਲੀਨੇ ਆਪਿ ॥
24 ਮਾਤ ਪਿਤਾ ਮੀਤ ਭਾਈ ਜਨ ਨਾਨਕ ਹਰਿ ਹਰਿ ਜਾਪਿ ॥੪॥੧॥੧੩॥
25 ਪ੍ਰਭਾਤੀ ਮਹਲਾ ੫ ਬਿਭਾਸ ਪੜਤਾਲ ॥
26 ੴ ਸਤਿਗੁਰ ਪ੍ਰਸਾਦਿ ॥
27 ਰਮ ਰਾਮ ਰਾਮ ਰਾਮ ਜਾਪ ॥
28 ਕਲਿ ਕਲੇਸ ਲੋਭ ਮੋਹ ਬਿਨਸਿ ਜਾਇ ਅਹੰ ਤਾਪ ॥੧॥ ਰਹਾਉ ॥
29 ਆਪੁ ਤਿਆਗਿ ਸੰਤ ਚਰਨ ਲਾਗਿ ਮਨੁ ਪਵਿਤੁ ਜਾਹਿ ਪਾਪ ॥੧॥
30 ਨਾਨਕੁ ਬਾਰਿਕੁ ਕਛੂ ਨ ਜਾਨੈ ਰਾਖਨ ਕਉ ਪ੍ਰਭੁ ਮਾਈ ਬਾਪ ॥੨॥੧॥੧੪॥
31 ਪ੍ਰਭਾਤੀ ਮਹਲਾ ੫ ॥
32 ਚਰਨ ਕਮਲ ਸਰਨਿ ਟੇਕ ॥
33 ਊਚ ਮੂਚ ਬੇਅੰਤੁ ਠਾਕੁਰੁ ਸਰਬ ਊਪਰਿ ਤੁਹੀ ਏਕ ॥੧॥ ਰਹਾਉ ॥
34 ਪ੍ਰਾਨ ਅਧਾਰ ਦੁਖ ਬਿਦਾਰ ਦੈਨਹਾਰ ਬੁਧਿ ਬਿਬੇਕ ॥੧॥
35 ਨਮਸਕਾਰ ਰਖਨਹਾਰ ਮਨਿ ਅਰਾਧਿ ਪ੍ਰਭੂ ਮੇਕ ॥
36 ਸੰਤ ਰੇਨੁ ਕਰਉ ਮਜਨੁ ਨਾਨਕ ਪਾਵੈ ਸੁਖ ਅਨੇਕ ॥੨॥੨॥੧੫॥