Ang 1344
1 ਪ੍ਰਭਾਤੀ ਮਹਲਾ ੧ ਦਖਣੀ ॥
2 ਗੋਤਮੁ ਤਪਾ ਅਹਿਲਿਆ ਇਸਤ੍ਰੀ ਤਿਸੁ ਦੇਖਿ ਇੰਦ੍ਰੁ ਲੁਭਾਇਆ ॥
3 ਸਹਸ ਸਰੀਰ ਚਿਹਨ ਭਗ ਹੂਏ ਤਾ ਮਨਿ ਪਛੋਤਾਇਆ ॥੧॥
4 ਕੋਈ ਜਾਣਿ ਨ ਭੂਲੈ ਭਾਈ ॥
5 ਸੋ ਭੂਲੈ ਜਿਸੁ ਆਪਿ ਭੁਲਾਏ ਬੂਝੈ ਜਿਸੈ ਬੁਝਾਈ ॥੧॥ ਰਹਾਉ ॥
6 ਤਿਨਿ ਹਰੀ ਚੰਦਿ ਪ੍ਰਿਥਮੀ ਪਤਿ ਰਾਜੈ ਕਾਗਦਿ ਕੀਮ ਨ ਪਾਈ ॥
7 ਅਉਗਣੁ ਜਾਣੈ ਤ ਪੁੰਨ ਕਰੇ ਕਿਉ ਕਿਉ ਨੇਖਾਸਿ ਬਿਕਾਈ ॥੨॥
8 ਕਰਉ ਅਢਾਈ ਧਰਤੀ ਮਾਂਗੀ ਬਾਵਨ ਰੂਪਿ ਬਹਾਨੈ ॥
9 ਕਿਉ ਪਇਆਲਿ ਜਾਇ ਕਿਉ ਛਲੀਐ ਜੇ ਬਲਿ ਰੂਪੁ ਪਛਾਨੈ ॥੩॥
10 ਰਾਜਾ ਜਨਮੇਜਾ ਦੇ ਮਤਂੀ ਬਰਜਿ ਬਿਆਸਿ ਪੜੑਾਇਆ ॥
11 ਤਿਨੑਿ ਕਰਿ ਜਗ ਅਠਾਰਹ ਘਾਏ ਕਿਰਤੁ ਨ ਚਲੈ ਚਲਾਇਆ ॥੪॥
12 ਗਣਤ ਨ ਗਣਂੀ ਹੁਕਮੁ ਪਛਾਣਾ ਬੋਲੀ ਭਾਇ ਸੁਭਾਈ ॥
13 ਜੋ ਕਿਛੁ ਵਰਤੈ ਤੁਧੈ ਸਲਾਹਂੀ ਸਭ ਤੇਰੀ ਵਡਿਆਈ ॥੫॥
14 ਗੁਰਮੁਖਿ ਅਲਿਪਤੁ ਲੇਪੁ ਕਦੇ ਨ ਲਾਗੈ ਸਦਾ ਰਹੈ ਸਰਣਾਈ ॥
15 ਮਨਮੁਖੁ ਮੁਗਧੁ ਆਗੈ ਚੇਤੈ ਨਾਹੀ ਦੁਖਿ ਲਾਗੈ ਪਛੁਤਾਈ ॥੬॥
16 ਆਪੇ ਕਰੇ ਕਰਾਏ ਕਰਤਾ ਜਿਨਿ ਏਹ ਰਚਨਾ ਰਚੀਐ ॥
17 ਹਰਿ ਅਭਿਮਾਨੁ ਨ ਜਾਈ ਜੀਅਹੁ ਅਭਿਮਾਨੇ ਪੈ ਪਚੀਐ ॥੭॥
18 ਭੁਲਣ ਵਿਚਿ ਕੀਆ ਸਭੁ ਕੋਈ ਕਰਤਾ ਆਪਿ ਨ ਭੁਲੈ ॥
19 ਨਾਨਕ ਸਚਿ ਨਾਮਿ ਨਿਸਤਾਰਾ ਕੋ ਗੁਰ ਪਰਸਾਦਿ ਅਘੁਲੈ ॥੮॥੪॥
20 ਪ੍ਰਭਾਤੀ ਮਹਲਾ ੧ ॥
21 ਆਖਣਾ ਸੁਨਣਾ ਨਾਮੁ ਅਧਾਰੁ ॥
22 ਧੰਧਾ ਛੁਟਕਿ ਗਇਆ ਵੇਕਾਰੁ ॥
23 ਜਿਉ ਮਨਮੁਖਿ ਦੂਜੈ ਪਤਿ ਖੋਈ ॥
24 ਬਿਨੁ ਨਾਵੈ ਮੈ ਅਵਰੁ ਨ ਕੋਈ ॥੧॥
25 ਸੁਣਿ ਮਨ ਅੰਧੇ ਮੂਰਖ ਗਵਾਰ ॥
26 ਆਵਤ ਜਾਤ ਲਾਜ ਨਹੀ ਲਾਗੈ ਬਿਨੁ ਗੁਰ ਬੂਡੈ ਬਾਰੋ ਬਾਰ ॥੧॥ ਰਹਾਉ ॥
27 ਇਸੁ ਮਨ ਮਾਇਆ ਮੋਹਿ ਬਿਨਾਸੁ ॥
28 ਧੁਰਿ ਹੁਕਮੁ ਲਿਖਿਆ ਤਾਂ ਕਹੀਐ ਕਾਸੁ ॥
29 ਗੁਰਮੁਖਿ ਵਿਰਲਾ ਚੀਨੑੈ ਕੋਈ ॥
30 ਨਾਮ ਬਿਹੂਨਾ ਮੁਕਤਿ ਨ ਹੋਈ ॥੨॥
31 ਭ੍ਰਮਿ ਭ੍ਰਮਿ ਡੋਲੈ ਲਖ ਚਉਰਾਸੀ ॥
32 ਬਿਨੁ ਗੁਰ ਬੂਝੇ ਜਮ ਕੀ ਫਾਸੀ ॥
33 ਇਹੁ ਮਨੂਆ ਖਿਨੁ ਖਿਨੁ ਊਭਿ ਪਇਆਲਿ ॥
34 ਗੁਰਮੁਖਿ ਛੂਟੈ ਨਾਮੁ ਸਮੑਾਲਿ ॥੩॥
35 ਆਪੇ ਸਦੇ ਢਿਲ ਨ ਹੋਇ ॥
36 ਸਬਦਿ ਮਰੈ ਸਹਿਲਾ ਜੀਵੈ ਸੋਇ ॥
37 ਬਿਨੁ ਗੁਰ ਸੋਝੀ ਕਿਸੈ ਨ ਹੋਇ ॥
38 ਆਪੇ ਕਰੈ ਕਰਾਵੈ ਸੋਇ ॥੪॥
39 ਝਗੜੁ ਚੁਕਾਵੈ ਹਰਿ ਗੁਣ ਗਾਵੈ ॥
40 ਪੂਰਾ ਸਤਿਗੁਰੁ ਸਹਜਿ ਸਮਾਵੈ ॥
41 ਇਹੁ ਮਨੁ ਡੋਲਤ ਤਉ ਠਹਰਾਵੈ ॥
42 ਸਚੁ ਕਰਣੀ ਕਰਿ ਕਾਰ ਕਮਾਵੈ ॥੫॥
43 ਅੰਤਰਿ ਜੂਠਾ ਕਿਉ ਸੁਚਿ ਹੋਇ ॥
44 ਸਬਦੀ ਧੋਵੈ ਵਿਰਲਾ ਕੋਇ ॥
45 ਗੁਰਮੁਖਿ ਕੋਈ ਸਚੁ ਕਮਾਵੈ ॥
46 ਆਵਣੁ ਜਾਣਾ ਠਾਕਿ ਰਹਾਵੈ ॥੬॥